Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਖਬੀਰ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ

ਸੁਖਬੀਰ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ

ਚੰਡੀਗੜ੍ਹ: ਬਾਦਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਤੀਜੀ ਲਿਸਟ ਜਾਰੀ ਕਰਦਿਆਂ ਅੱਜ (18 ਨਵੰਬਰ, 2017) ਦਲ ਦੇ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ।

ਬਾਦਲ ਦਲ ਨਵੇਂ ਬਣੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਤਸਵੀਰਾਂ
ਬਾਦਲ ਦਲ ਨਵੇਂ ਬਣੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਤਸਵੀਰਾਂ

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਬੀਰ ਬਾਦਲ ਨੇ ਦੱਸਿਆ ਕਿ ਪਾਰਟੀ ਦੇ ਜਿਨ੍ਹਾਂ ਆਗੂਆਂ ਨੂੰ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਅਜੀਤ ਸਿੰਘ ਕੋਹਾੜ ਸਾਬਕਾ ਮੰਤਰੀ ਪੰਜਾਬ ਨੂੰ ਜ਼ਿਲ੍ਹਾ ਜਲੰਧਰ (ਦਿਹਾਤੀ) ਦਾ ਪ੍ਰਧਾਨ, ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਨੂੰ ਜ਼ਿਲ੍ਹਾ ਬਠਿੰਡਾ (ਦਿਹਾਤੀ) ਦਾ ਪ੍ਰਧਾਨ, ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ ਨੂੰ ਜ਼ਿਲ੍ਹਾ ਪਟਿਆਲਾ (ਦਿਹਾਤੀ) ਦਾ ਪ੍ਰਧਾਨ, ਸੰਤਾ ਸਿੰਘ ਉਮੈਦਪੁਰ ਨੂੰ ਪੁਲਿਸ ਜ਼ਿਲ੍ਹਾ ਖੰਨਾ, ਦਰਸ਼ਨ ਸਿੰਘ ਸ਼ਿਵਾਲਿਕ ਨੂੰ ਪੁਲਿਸ ਜ਼ਿਲ੍ਹਾ ਜਗਰਾਉਂ ਅਤੇ ਰਣਜੀਤ ਸਿੰਘ ਢਿੱਲੋਂ ਸਾਬਕਾ ਵਿਧਾਇਕ ਨੂੰ ਜ਼ਿਲ੍ਹਾ ਲੁਧਿਆਣਾ (ਸ਼ਹਿਰੀ) ਦਾ ਪ੍ਰਧਾਨ ਬਣਾਇਆ ਗਿਆ ਹੈ। ਸੁਖਬੀਰ ਬਾਦਲ ਨੇ ਦੱਸਿਆ ਕਿ ਵੀਰ ਸਿੰਘ ਲੋਪੋਕੇ ਨੂੰ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਅਤੇ ਗੁਰਪ੍ਰਤਾਪ ਸਿੰਘ ਟਿੱਕਾ ਨੂੰ ਅੰਮ੍ਰਿਤਸਰ (ਸ਼ਹਿਰੀ), ਵਿਰਸਾ ਸਿੰਘ ਵਲਟੋਹਾ ਜ਼ਿਲ੍ਹਾ ਤਰਨ ਤਾਰਨ (ਦਿਹਾਤੀ), ਸਵਰਨ ਸਿੰਘ ਚਨਾਰਥਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ (ਦਿਹਾਤੀ), ਮਨਤਾਰ ਸਿੰਘ ਬਰਾੜ ਫਰੀਦਕੋਟ (ਦਿਹਾਤੀ) ਅਤੇ ਸ਼ਤੀਸ਼ ਗਰੋਵਰ ਫਰੀਦਕੋਟ (ਸ਼ਹਿਰੀ), ਅਵਤਾਰ ਸਿੰਘ ਜ਼ੀਰਾ ਫਿਰੋਜ਼ਪੁਰ (ਦਿਹਾਤੀ), ਸੁਰਿੰਦਰ ਸਿੰਘ ਠੇਕੇਦਾਰ ਹੁਸ਼ਿਆਰਪੁਰ (ਦਿਹਾਤੀ), ਗੁਰਮੇਲ ਸਿੰਘ ਮਾਨਸਾ (ਦਿਹਾਤੀ) ਅਤੇ ਪ੍ਰੇਮ ਕੁਮਾਰ ਅਰੋੜਾ ਮਾਨਸਾ (ਸ਼ਹਿਰੀ), ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਮੁਕਤਸਰ ਸਾਹਿਬ (ਦਿਹਾਤੀ), ਤੀਰਥ ਸਿੰਘ ਮਾਹਲਾ ਮੋਗਾ (ਦਿਹਾਤੀ) ਅਤੇ ਬਾਲ ਕ੍ਰਿਸ਼ਨ ਬਾਲੀ ਮੋਗਾ (ਸ਼ਹਿਰੀ) ਅਤੇ ਅਸ਼ੋਕ ਅਨੇਜਾ ਫਾਜ਼ਿਲਕਾ (ਸ਼ਹਿਰੀ) ਦੇ ਪ੍ਰਧਾਨ ਹੋਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਜਲਦੀ ਹੀ ਬਾਕੀ ਅਹੁਦੇਦਾਰਾਂ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Sukhbir Badal Announces New Team of District Presidents of SAD (Badal) …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: