Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਮੇਧ ਸੈਣੀ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ ‘ਤੇ ਗੁਮਰਾਹ ਕਰ ਰਿਹਾ ਹੈ: ਯੁਨਾਈਟਿਡ ਅਕਾਲੀ ਦਲ

ਸੁਮੇਧ ਸੈਣੀ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ ‘ਤੇ ਗੁਮਰਾਹ ਕਰ ਰਿਹਾ ਹੈ: ਯੁਨਾਈਟਿਡ ਅਕਾਲੀ ਦਲ

ਚੰਡੀਗੜ੍ਹ( 28 ਫਰਵਰੀ, 2015): ਯੂਨਾਈਟਿਡ ਅਕਾਲੀ ਦਲ ਨੇ ਪ੍ਰੈਸ ਨਾਲ ਗੱਲ ਕਰਦਿਆਂ ਕਿਹਾ ਕਿ ਡੀਜੀਪੀ ਪੰਜਾਬ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਸੁਰਤ ਸਿੰਘ ਖਾਲਸਾ ਦੇ ਹਵਾਲੇ ਨਾਲ 82 ਬੰਦੀ ਸਿੱਖਾਂ ਦੀ ਸੂਚੀ ਬਾਰੇ ਗੁੰਮਰਾਹ ਕੀਤਾ ਜਾ ਰਿਹਾ ਹੈ ਕਿਉਂਕਿ ਭਾਈ ਖਾਲਸਾ ਨੇ ਅਜਿਹੀ ਕੋਈ ਸੂਚੀ ਜਾਰੀ ਹੀ ਨਹੀਂ ਕੀਤੀ।

ਪੰਜਾਬ ਪੁਲਿਸ ਮੁਖੀ ਸੁਮੇਧ ਸੈਣੀ
ਪੰਜਾਬ ਪੁਲਿਸ ਮੁਖੀ ਸੁਮੇਧ ਸੈਣੀ

ਯੂਨਾਈਟਿਡ ਅਕਾਲੀ ਦਲ ਦੇ ਆਗੂ ਗੁਰਨਾਮ ਸਿੰਘ ਨੇ ਕਿਹਾ ਕਿ ਭਾਈ ਖਾਲਸਾ ਵਲੋਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਗਿਆ ਹੈ। ਯੂਨਾਈਟਿਡ ਅਕਾਲੀ ਦਲ ਨੇ ਇਹੋ ਪੱਤਰ ਪੰਜਾਬ ਦੇ ਮੁੱਖ ਮੰਤਰੀ ਨੂੰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੈਣੀ ਵਲੋਂ ਪਹਿਲਾਂ ਭਾਈ ਗੁਰਬਖਸ਼ ਸਿੰਘ ਖਾਲਸਾ ਵਲੋਂ ਮੁਹੱਈਆ ਕੀਤੀ ਸੂਚੀ ਉੱਪਰ ਵੀ ਟਿੱਪਣੀਆਂ ਕੀਤੀਆਂ ਗਈਆਂ ਸਨ।

ਯੂਨਾਈਟਿਡ ਅਕਾਲੀ ਦਲ ਦੀ ਅੱਜ ਇਥੇ ਹੋਈ ਮੀਟਿੰਗ ਤੋਂ ਬਾਅਦ ਗੁਰਨਾਮ ਸਿੰਘ, ਡਾਕਟਰ ਭਗਵਾਨ ਸਿੰਘ, ਜਤਿੰਦਰ ਸਿੰਘ ਈਸੜੂ, ਜਸਵਿੰਦਰ ਸਿੰਘ ਬਰਾੜ ਆਦਿ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੈਣੀ ਸਿਆਸੀ ਬਿਆਨਬਾਜ਼ੀ ਕਰਕੇ ਸਿੱਖਾਂ ਦੇ ਜ਼ਖਮਾਂ ਉਪਰ ਨਮਕ ਛਿੜਕ ਰਹੇ ਹਨ।

ਉਨ੍ਹਾਂ ਕਿਹਾ ਕਿ ਭਾਈ ਸੂਰਤ ਸਿੰਘ ਖਾਲਸਾ ਜਮਹੂਰੀ ਢੰਗ ਨਾਲ ਮਰਨ ਵਰਤ ਰੱਖ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਇਸੇ ਲੜੀ ਤਹਿਤ ਯੂਨਾਈਟਿਡ ਅਕਾਲੀ ਦਲ ਪੁਰਅਮਨ ਢੰਗ ਨਾਲ ਇਸ ਸੰਘਰਸ਼ ਦੀ ਹਮਾਇਤ ਕਰ ਰਿਹਾ ਹੈ। ਪੰਜਾਬ ਪੁਲੀਸ ਨੇ ਪੂਰੀ ਤਰ੍ਹਾਂ ਸਿੱਖਾਂ ਦਾ ਮੂੰਹ ਬੰਦ ਕਰਨ ਦੇ ਰਾਹ ਪੈਂਦਿਆਂ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਅਤੇ ਸਕੱਤਰ ਜਨਰਲ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਹਿਰਾਸਤ ਵਿਚ ਲੈ ਲਿਆ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੇਲੇ ਖੁਦ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੋਰਚੇ ਲਾ ਕੇ ਸਿੱਖਾਂ ਦੀ ਰਿਹਾਈ ਦੀ ਮੰਗ ਕਰਦੇ ਰਹੇ ਹਨ। ਹੁਣ ਯੂਨਾਈਟਿਡ ਅਕਾਲੀ ਦਲ ਇਸ ਲੜੀ ਨੂੰ ਅੱਗੇ ਚਲਾ ਕੇ ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ, ਜਿਸ ਨੂੰ ਹੁਣ ਪੰਜਾਬ ਸਰਕਾਰ ਵਲੋਂ ਗੁਨਾਹ ਮੰਨਿਆ ਜਾ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: