Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁੱਚਾ ਸਿੰਘ ਛੋਟੇਪੁਰ ਨੇ ਖਹਿਰਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਨ ਦੀ ਕੀਤੀ ਅਪੀਲ

ਸੁੱਚਾ ਸਿੰਘ ਛੋਟੇਪੁਰ ਨੇ ਖਹਿਰਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਨ ਦੀ ਕੀਤੀ ਅਪੀਲ

ਚੰਡੀਗੜ•(21 ਮਾਰਚ, 2015): ਕਾਂਗਰਸ ਦੇ ਦਾਬਕਾ ਵਿਧਾਇਕ ਅਤੇ ਤੇਜ਼ ਤਰਾਰ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਜਿੱਥੇ ਅਕਾਲੀਆਂ ਨੇ ਨਸ਼ਿਆਂ ਦੀ ਤਸਕਰੀ ਅਤੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਏ ਜਾਣ ਦੇ ਦੋਸ਼ਾਂ ਤਚਿਤ ਘੇਰਿਆ ਜਾ ਰਿਹਾ ਹੈ, ਉੱਥੇ ਆਮ ਆਦਮੀ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਆਮ ਆਦਮੀ ਪਾਰਟੀ ਨੂੰ ਅਪੀਲ ਕੀਤੀ ਹੈ ਕਿ ਖਹਿਰਾ ਨੂਮ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਜਾਏ।

Sucha-Singh-Chhotepur-Punਸ. ਸੁੱਚਾ ਸਿੰਘ ਛੋਟੇਪੁਰ ਨੇ ਆਪਣੀ ਪਾਰਟੀ ਦੀ ਹਾਈਕਮਾਂਨ ਨੂੰ ਸਿਫਾਰਿਸ਼ ਕੀਤੀ ਹੈ ਕਿ ਪੰਜਾਬ ਕਾਂਗਰਸ ਦੇ ਬੁਲਾਰੇ ਤੇ ਸਾਬਕਾ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ, ਜਿਨਾਂ ਨੂੰ ਅਕਾਲੀਆਂ ਨੇ ਪਿਛਲੇ ਕੁਝ ਦਿਨਾਂ ਤੋਂ ਤਸਕਰੀ ਦੇ ਕੇਸਾਂ ਵਿਚ ਸ਼ਾਮਿਲ ਹੋਣ ਦੇ ਦੋਸ਼ਾ ਵਿਚ ਬੁਰੀ ਤਰ੍ਹਾਂ ਘੇਰ ਰੱਖਿਆ ਹੈ, ਨੂੰ ‘ਆਪ’ ਵਿਚ ਸ਼ਾਮਿਲ ਕਰ ਲਿਆ ਜਾਏ।

 ਉਹ ਨਿਕਟ ਭਵਿੱਖ ਦੀ ਰਾਜਨੀਤੀ ਵਿਚ ‘ਆਪ’ ਲਈ ਫਾਇਦੇਮੰਦ ਹੋ ਸਕਦੇ ਹਨ। ਪਰ ਪਤਾ ਲੱਗਾ ਹੈ ਕਿ ਅਜੇ ਤੱਕ ਸ. ਖਹਿਰਾ ਨੇ ਕਾਗਰਸ ਦਾ ਸਿਆਸੀ ਪੱਲਾ ਨਹੀਂ ਛੱਡਿਆ। ਉਹ ਅਜੇ ਤੱਕ ਦੁਬਿਧਾ ਵਿਚ ਹਨ ਕਿ ‘ਹੁਣ ਕਰਨ ਤੇ ਕੀ ਕਰਨ।

ਉਧਰ ਪਤਾ ਲੱਗਾ ਹੈ ਕਿ ਪੰਜਾਬ ਪ੍ਰਦੇਸ਼ ਕਾਗਰਸ ਕਮੇਟੀ ਦੇ ਪ੍ਰਧਾਨ ਸ. ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਪਾਰਟੀ ਦੀ ਹਾਈਕਮਾਂਨ ਨੂੰ ਲਿਖਿਆ ਹੈ ਕਿ ਸ. ਖਹਿਰਾ ‘ਤੇ ਗੰਭੀਰ ਦੋਸ਼ ਲੱਗ ਰਹੇ ਹਨ, ਇਸ ਲਈ ਉਨ੍ਹਾਂ ਨੂੰ ਕਾਂਗਰਸ ‘ਚੋਂ ਕੱਢ ਦਿੱਤਾ ਜਾਏ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: