Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੂਰਤ ਸਿੰਘ ਖ਼ਾਲਸਾ ਨੂੰ ਖੰਨਾ ਪੁਲਿਸ ਨੇ ਫਿਰ ਤੋਂ ਹਸਪਤਾਲ ‘ਚ ਭਰਤੀ ਕਰਵਾਇਆ

ਸੂਰਤ ਸਿੰਘ ਖ਼ਾਲਸਾ ਨੂੰ ਖੰਨਾ ਪੁਲਿਸ ਨੇ ਫਿਰ ਤੋਂ ਹਸਪਤਾਲ ‘ਚ ਭਰਤੀ ਕਰਵਾਇਆ

ਲੁਧਿਆਣਾ: ਲੁਧਿਆਣਾ (ਦਿਹਾਤੀ) ਪੁਲਿਸ ਨੂੰ ਬੀਤੀ ਦੇਰ ਰਾਤ ਉਦੋਂ ਹੱਥਾਂ ਪੈਰਾਂ ਦੀ ਪੈ ਗਈ, ਜਦੋਂ ਪਿੰਡ ਹਸਨਪੁਰ ਸਥਿਤ ਆਪਣੇ ਘਰ ਤੋਂ ਬਾਪੂ ਸੂਰਤ ਸਿੰਘ ਖ਼ਾਲਸਾ ਬਿਨਾਂ ਕਿਸੇ ਨੂੰ ਕੁਝ ਦੱਸੇ ਗਾਇਬ ਹੋ ਗਏ। ਪੁਲਿਸ ਜਦੋਂ ਉਨ੍ਹਾਂ ਦੇ ਘਰ ਰੁਟੀਨ ਵਿੱਚ ਪਹੁੰਚੀ ਤਾਂ ਸੂਰਤ ਸਿੰਘ ਖ਼ਾਲਸਾ ਉੱਥੇ ਮੌਜੂਦ ਨਹੀਂ ਸਨ। ਪੁਲਿਸ ਨੇ ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਤਾਂ ਖ਼ੁਫ਼ੀਆ ਤੰਤਰ ਨੇ ਪਤਾ ਲਗਾਇਆ ਕਿ ਸੂਰਤ ਸਿੰਘ ਆਪਣੇ ਸਾਥੀਆਂ ਨਾਲ ਖੰਨਾ ਨੇੜਲੇ ਪਿੰਡ ਰਸੂਲੜੇ ਪਹੁੰਚ ਗਏ ਹਨ। ਉਹ ਆਪਣੇ ਸਾਥੀ ਯੂਨਾਈਟਿਡ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਜਤਿੰਦਰ ਸਿੰਘ ਈਸੜੂ ਦੇ ਘਰ ਗਏ ਸਨ। ਲੁਧਿਆਣਾ ਪੁਲਿਸ ਨੇ ਖੰਨਾ ਪੁਲਿਸ ਨੂੰ ਦੱਸ ਕੇ ਉਥੋਂ ਸੂਰਤ ਸਿੰਘ ਖ਼ਾਲਸਾ ਨੂੰ ਡੀਐਮਸੀ ਹਸਪਤਾਲ ਵਿੱਚ ਭਰਤੀ ਕਰਵਾਇਆ, ਜਿੱਥੇ ਉਨ੍ਹਾਂ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਗਿਆ ਹੈ।

surat singh khalsa and others
ਰਸੂਲੜਾ ਵਿੱਚ ਸੂਰਤ ਸਿੰਘ ਦੇ ਨਾਲ ਜਤਿੰਦਰ ਸਿੰਘ ਈਸੜੂ

ਜ਼ਿਕਰਯੋਗ ਹੈ ਕਿ ਸੂਰਤ ਸਿੰਘ ਖ਼ਾਲਸਾ ਪਿਛਲੇ ਡੇਢ ਸਾਲ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ’ਤੇ ਚੱਲ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਉਹ ਡੀਐਮਸੀ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਿੰਡ ਹਸਨਪੁਰ ਵਿੱਚ ਆਪਣੇ ਘਰ ਵਿੱਚ ਹੀ ਸਨ।

ਦੱਸਣਯੋਗ ਹੈ ਕਿ ਸੂਰਤ ਸਿੰਘ ਖ਼ਾਲਸਾ ਦਾ ਪੁੱਤਰ ਰਵਿੰਦਰਜੀਤ ਸਿੰਘ ਗੋਗੀ ਕੁਝ ਦਿਨਾਂ ਤੋਂ ਅਮਰੀਕਾ ਗਿਆ ਹੋਇਆ ਹੈ। ਉਹ ਪਿੱਛੋਂ ਆਪਣੇ ਪਿਤਾ ਦੀ ਦੇਖਭਾਲ ਦੀ ਜ਼ਿੰਮਾ ਅੰਮ੍ਰਿਤਪਾਲ ਸਿੰਘ ਨੂੰ ਦੇ ਕੇ ਗਿਆ ਹੈ। ਅੰਮ੍ਰਿਤਪਾਲ ਦਾ ਕਹਿਣਾ ਹੈ ਕਿ ਸੂਰਤ ਸਿੰਘ ਖ਼ਾਲਸਾ ਗੁਰਬਾਣੀ ਸੁਣਨਾ ਚਾਹੁੰਦੇ ਸਨ, ਇਸ ਕਾਰਨ ਉਹ ਉਨ੍ਹਾਂ ਨੂੰ ਲੈ ਕੇ ਜਤਿੰਦਰ ਸਿੰਘ ਦੇ ਘਰ ਚਲੇ ਗਏ। ਇਸਦੀ ਸੂਹ ਪੁਲਿਸ ਨੂੰ ਨਾ ਲੱਗੀ। ਜਤਿੰਦਰ ਸਿੰਘ ਦੇ ਨਿਵਾਸ ਸਥਾਨ ’ਤੇ ਹਾਲੇ ਗੁਰੂ ਗ੍ਰੰਥ ਸਾਹਿਬ ਦਾ ਅਖੰਡ ਪਾਠ ਸ਼ੁਰੂ ਕਰਨਾ ਸੀ ਪਰ ਉਸ ਤੋਂ ਪਹਿਲਾਂ ਹੀ ਪੁਲਿਸ ਪਹੁੰਚ ਗਈ ਅਤੇ ਉਨ੍ਹਾਂ ਨੂੰ ਜਬਰੀ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ। ਥਾਣਾ ਮੁੱਲਾਂਪੁਰ ਦੇ ਇੰਚਾਰਜ ਕੁਲਵੰਤ ਸਿੰਘ ਦਾ ਕਹਿਣਾ ਹੈ ਕਿ ਸੂਰਤ ਸਿੰਘ ਖ਼ਾਲਸਾ ਬਿਨਾਂ ਕਿਸੇ ਨੂੰ ਦੱਸੇ ਖੰਨਾ ਦੇ ਪਿੰਡ ਰਸੂਲੜੇ ਚਲੇ ਗਏ ਸੀ। ਇਸ ਬਾਰੇ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਦਾ ਖੰਨਾ ਵਿੱਚ ਮੈਡੀਕਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ’ਤੇ ਉਨ੍ਹਾਂ ਨੂੰ ਦੁਬਾਰਾ ਡੀਐਮਸੀ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਰਵਉੱਚ ਅਦਾਲਤ 18 ਮਾਰਚ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਵਾਲੀ ਅਰਜ਼ੀ ਉੱਤੇ ਸੁਣਵਾਈ ਕਰੇਗੀ।
ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਦਾ ਕੇਸ ਰੱਦ ਕਰ ਦਿੱਤਾ ਹੈ। ਜਾਰੀ ਦਸਤਾਵੇਜ਼ਾਂ ਮੁਤਾਬਕ, ਜਿੱਥੇ 20 ਸਾਲ ਤੋਂ ਘੱਟ ਸਜ਼ਾ ਵਾਲੇ
ਸਾਲ 1991 ਵਿੱਚ ਭਾਈ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਕਾਨੂੰਨ ਦੀ ਦਾੜ੍ਹ ਹੇਠ ਆਏ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ
ਭਾਰਤ ਵਿਚ ਫੌਜ ਜਾਂ ਪੁਲੀਸ ਦੀ ਮਹਿਮਾ ਇਸ ਲਈ ਕੀਤੀ ਜਾਂਦੀ ਹੈ ਕਿ ਉਹ ਸਰਹੱਦਾਂ 'ਤੇ ਸਾਡੇ ਵਾਸਤੇ ਦਿਨ ਰਾਤ ਦੀ ਡਿਊਟੀਆਂ ਕਰਦੇ ਹਨ। ਇਹਨਾਂ ਸੁਰੱਖਿਆ ਕਰਮੀਆਂ ਦੀ ਬਦੌਲਤ ਜਨਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: