Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੌਦਾ ਸਾਧ ਦੀ ਫਿਲਮ ‘ਤੇ ਪੰਜਾਬ ਵਿੱਚ ਪਾਬੰਦੀ ਲਾਉਣ ਲਈ ਕੀਤਾ ਰੋਸ ਪ੍ਰਦਰਸ਼ਨ

ਸੌਦਾ ਸਾਧ ਦੀ ਫਿਲਮ ‘ਤੇ ਪੰਜਾਬ ਵਿੱਚ ਪਾਬੰਦੀ ਲਾਉਣ ਲਈ ਕੀਤਾ ਰੋਸ ਪ੍ਰਦਰਸ਼ਨ

ਸੰਗਰੂਰ (16 ਸਤੰਬਰ, 2015): ਸਰਸੇ ਦੇ ਚਰਚਿੱਤ ਸੌਦਾ ਸਾਧ ਵੱਲੋਂ ਬਣਾਈ ਫਿਲਮ ਦਾ ਪੰਜਾਬ ਵਿੱਚ ਪ੍ਰਦਰਸ਼ਨ ਰੋਕਣ ਲਈ ਇੱਥੇ ਸਿੱਖ ਜੱਥੇਬੰਦੀਆਂ ਵੱਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਮੰਗ ਕੀਤੀ ਗੲੀ ਕਿ ਡੇਰਾ ਸਿਰਸਾ ਦੇ ਮੁਖੀ ਦੀ ਫਿਲਮ ਐਮਐਸਜੀ-2 ਨੂੰ ਪੰਜਾਬ ਵਿੱਚ ਰਿਲੀਜ਼ ਕਰਨ ’ਤੇ ਮੁਕੰਮਲ ਰੋਕ ਲਗਾਈ ਜਾਵੇ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇ ਫਿਲਮ ਪੰਜਾਬ ਵਿੱਚ ਰਿਲੀਜ਼ ਕੀਤੀ ਗਈ ਤਾਂ ਇਸ ਦਾ ਵਿਰੋਧ ਕੀਤਾ ਜਾਵੇਗਾ। ਇੰਟਰਨੈਸ਼ਨਲ ਯੂਨਾਈਟਡ ਗੁਰਮਤਿ ਗ੍ਰੰਥੀ ਸਭਾ ਦੀ ਅਗਵਾਈ ਹੇਠ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਕਾਰਕੁਨ ਰੋਸ ਮਾਰਚ ਕਰਦੇ ਹੋੲੇ ਡੀ.ਸੀ. ਕੰਪਲੈਕਸ ਅੱਗੇ ਪੁੱਜੇ। ੳੁਹ ਮੰਗ ਕਰ ਰਹੇ ਸਨ ਕਿ ਸੁੱਖਾ-ਜਿੰਦਾ ਦੇ ਜੀਵਨ ’ਤੇ ਬਣੀ ਫਿਲਮ ’ਤੇ ਲੱਗੀ ਰੋਕ ਹਟਾਈ ਜਾਵੇ ਅਤੇ ਫਿਲਮ ਐਮਐਸਜੀ-2 ’ਤੇ ਮੁਕੰਮਲ ਰੋਕ ਲਗਾਈ ਜਾਵੇ।

ਗਰੂਰ ਵਿੱਚ ਡੀ.ਸੀ. ਨੂੰ ਮੰਗ ਪੱਤਰ ਸੌਂਪਦਾ ਹੋਇਆ ਸਿੱਖ ਜਥੇਬੰਦੀਆਂ ਦਾ ਵਫ਼ਦ
ਗਰੂਰ ਵਿੱਚ ਡੀ.ਸੀ. ਨੂੰ ਮੰਗ ਪੱਤਰ ਸੌਂਪਦਾ ਹੋਇਆ ਸਿੱਖ ਜਥੇਬੰਦੀਆਂ ਦਾ ਵਫ਼ਦ

ਇਸ ਮੌਕੇ ਸਭਾ ਦੇ ਸੂਬਾ ਜਨਰਲ ਸਕੱਤਰ ਬਚਿੱਤਰ ਸਿੰਘ ਅਤੇ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਥੇਬੰਦਕ ਸਕੱਤਰ ਗੁਰਨੈਬ ਸਿੰਘ ਰਾਮਪੁਰਾ ਨੇ ਕਿਹਾ ਕਿ ਐਮਐਸਜੀ-2 ਫਿਲਮ ਪੰਜਾਬ ਦੇ ਸਿਨੇਮਾਂ ਘਰਾਂ ਵਿੱਚ ਲਗਾਉਣ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਇਸ ਲੲੀ ਪੰਜਾਬ ਦੀ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਡੇਰਾ ਸਿਰਸਾ ਮੁਖੀ ਦੀ ਫਿਲਮ ’ਤੇ ਰੋਕ ਲਗਾਈ ਜਾਵੇ।

ਉਨ੍ਹਾਂ ਕਿਹਾ ਕਿ ਜੇਕਰ ਇਹ ਫਿਲਮ ਪੰਜਾਬ ਦੇ ਸਿਨੇਮਾਂ ਘਰਾਂ ਵਿੱਚ ਲਗਾਈ ਗਈ ਤਾਂ ਇਸ ਦਾ ਵਿਰੋਧ ਕੀਤਾ ਜਾਵੇਗਾ।ਉਨ੍ਹਾਂ ਇਸ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ ਅਤੇ ਫਿਲਮ ਨੂੰ ਪੰਜਾਬ ਵਿੱਚ ਰਿਲੀਜ਼ ਕਰਨ ’ਤੇ ਮੁਕੰਮਲ ਪਾਬੰਦੀ ਦੀ ਮੰਗ ਕੀਤੀ। ਇਸ ਮੌਕੇ ਸਭਾ ਦੇ ਜ਼ਿਲ੍ਹਾ ਬਰਸਾ ਸਿੰਘ, ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਦੇ ਭਾਈ ਦਰਸ਼ਨ ਸਿੰਘ, ਭਾਈ ਜਗਤਾਰ ਸਿੰਘ ਸਰਕਲ ਪ੍ਰਧਾਨ ਦਿੜ੍ਹਬਾ, ਸੁਖਵੀਰ ਸਿੰਘ ਸਰਕਲ ਪ੍ਰਧਾਨ ਬਰੇਟਾ ਤੇ ਪਰਗਟ ਸਿੰਘ ਰੋਗਲਾ ਵੀ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਦਾਰਾ ਸਿੱਖ ਸਿਆਸਤ ਵੱਲੋਂ ਇਕ ਖਾਸ ਲੜੀ ਤਹਿਤ ਸਿੱਖ ਜਥੇਬੰਦੀਆਂ ਤੇ ਪੰਥਕ ਜਥਿਆਂ ਦੇ ਨੁਮਾਇੰਦਿਆਂ, ਸਿੱਖ ਵਿਚਾਰਵਾਨਾਂ ਅਤੇ ਪੰਥਕ ਸਖਸ਼ੀਅਤਾਂ ਨਾਲ ਵਿਸ਼ੇਸ਼ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਇਹਨਾ ਮੁਲਾਕਾਤਾਂ ਦਾ
ਗੁਰੂ ਸਾਹਿਬ ਦੀ ਬੇਅਦਬੀ ਸਿੱਖ ਲਈ ਅਸਹਿ ਪੀੜ ਹੈ। ਇਸ ਪੀੜ ਨਾਲ ਵਲੂੰਧਰਿਆ ਸਿੱਖ ਮਨ ਲਾਵੇ ਦੇ ਉਝਾਲ ਵਾਙ ਪਰਗਟ ਹੁੰਦਾ ਹੈ। ਇਸ ਸਮੁੱਚੀ ਹਾਲਤ ਨੂੰ ਸਿੱਖਾਂ ਦੀ ਅੰਦਰੂਨੀ ਅਤੇ
‘ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼’ ਵੱਲੋਂ ਬਰਗਾੜੀ ਬੇਅਦਬੀ ਮਾਮਲੇ, ਮੌੜ ਬੰਬ ਧਮਾਕੇ ਮਾਮਲੇ, ਅਤੇ ਮਈ 2007 ਦੇ ਸੌਦਾ ਸਾਧ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦੇ ਮਾਮਲਿਆਂ ਵਿਚ ਕੋਈ
ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਮੱਲ ਕੇ ਅਤੇ ਗੁਰੂਸਰ ਜਲਾਲ ਪਿੰਡਾਂ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਕਰਨ ਦੇ ਮਾਮਲਿਆਂ ਦੇ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਨੂੰ ਸ਼ਨਿੱਚਰਵਾਰ (22

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: