Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੌਦਾ ਸਾਧ ਨੂੰ ਵਿਦੇਸ਼ ਤੋਂ ਵਾਪਿਸ ਆਉਣ ਦੇ ਅਦਾਲਤ ਨੇ ਦਿੱਤੇ ਹੁਕਮ

ਸੌਦਾ ਸਾਧ ਨੂੰ ਵਿਦੇਸ਼ ਤੋਂ ਵਾਪਿਸ ਆਉਣ ਦੇ ਅਦਾਲਤ ਨੇ ਦਿੱਤੇ ਹੁਕਮ

ਚੰਡੀਗੜ੍ਹ (6 ਜੁਲਾਈ, 2015): ਬਲਾਤਕਾਰ ਅਤੇ ਕਤਲਾਂ ਵਰਗੇ ਸੰਗੀਨ ਮਾਮਲਿਆਂ ਦਾ ਸੀਬੀਆਈ ਅਦਲਾਤ ਵਿੱਚ ਸਾਹਮਣਾ ਕਰ ਰਹੇ ਵਿਵਾਦਤ ਡੇਰਾ ਸਿਰਸਾ ਦੇ ਸਾਧ ਗੁਰਮੀਤ ਰਾਮ ਰਹੀਮ ਨੂੰ ਅਦਾਲਤ ਨੇ ਵਾਪਿਸ ਪਰਤ ਆਉਣ ਦੇ ਹੁਕਮ ਦਿਤੇ ਹਨ।

ਸੌਦਾ ਸਾਧ  ਗੁਰਮੀਤ ਰਾਮ
ਸੌਦਾ ਸਾਧ ਗੁਰਮੀਤ ਰਾਮ

ਪੰਚਕੂਲਾ ਵਿਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 7 ਜੁਲਾਈ ਦੀ ਅੱਧੀ ਰਾਤ ਤਕ ਭਾਰਤ ਵਾਪਸ ਆਉਣ ਦੀ ਹਦਾਇਤ ਕੀਤੀ ਹੈ ਅਤੇ ਉਸ ਦੀ ਵਿਦੇਸ਼ ਵਿਚ ਠਹਿਰਨ ਲਈ ਹੋਰ ਸਮਾਂ ਦੇਣ ਸਬੰਧੀ ਅਰਜ਼ੀ ਖਾਰਜ ਕਰ ਦਿੱਤੀ ਹੈ।

ਆਪਣੀ ਫਿਲਮ ‘ਐਮ ਐਸ ਜੀ 2’ ਦੇ ਪ੍ਰਚਾਰ ਲਈ ਡੇਰਾ ਮੁਖੀ ਇਸ ਸਮੇਂ ਵਿਦੇਸ਼ ਗਿਆ ਹੋਇਆ ਹੈ ਅਤੇ ਉਸ ਨੇ ਅਦਾਲਤ ਵਿਚ ਇਕ ਅਰਜ਼ੀ ਦਾਇਰ ਕਰਕੇ 24 ਜੁਲਾਈ ਤੱਕ ਵਿਦੇਸ਼ ਵਿਚ ਰਹਿਣ ਦੀ ਇਜਾਜ਼ਤ ਮੰਗੀ ਸੀ। ਉਸ ਨੇ ਵਿਦੇਸ਼ ਵਿਚ ਹੋਰ ਸਮਾਂ ਰਹਿਣ ਦੀ ਇਜਾਜ਼ਤ ਇਸ ਆਧਾਰ ‘ਤੇ ਮੰਗੀ ਸੀ ਕਿ ਉਸ ਨੂੰ ਸਮਾਂ ਰਹਿੰਦੇ ਵੀਜ਼ਾ ਨਹੀਂ ਸੀ ਮਿਲਿਆ।

ਉਸ ਦੀ ਅਰਜ਼ੀ ਦਾ ਸੀ. ਬੀ. ਆਈ. ਦੇ ਵਕੀਲ ਐਚ. ਪੀ. ਐਸ. ਵਰਮਾ ਨੇ ਵਿਰੋਧ ਕਰਦਿਆਂ ਕਿਹਾ ਕਿ ਡੇਰਾ ਮੁਖੀ ਖਿਲਾਫ ਜਬਰ-ਜਨਾਹ ਅਤੇ ਕਤਲ ਦੇ ਮਾਮਲੇ ਆਖਰੀ ਪੜਾਅ ‘ਤੇ ਪੁੱਜੇ ਹੋਏ ਹਨ ਅਤੇ ਉਹ ਮਾਮਲੇ ਨੂੰ ਲਟਕਾਉਣ ਲਈ ਚਾਲਾਂ ਖੇਡ ਰਿਹਾ ਹੈ।

ਸ੍ਰੀ ਵਰਮਾ ਨੇ ਕਿਹਾ ਕਿ ਸਬੰਧਿਤ ਦੇਸ਼ਾਂ ਵਲੋਂ ਵੀਜ਼ਾ ਦੇਣ ਦੀ ਪ੍ਰਕਿਰਿਆ ਨਾਲ ਅਦਾਲਤ ਨੇ ਕੁਝ ਵੀ ਲੈਣਾ-ਦੇਣਾ ਨਹੀਂ ਅਤੇ ਮਾਮਲੇ ਦੀ ਸੁਣਵਾਈ ਕਰਦੇ ਸਮੇਂ ਦੋਸ਼ੀ ਦੀਆਂ ਇੱਛਾਵਾਂ ਅਤੇ ਉਸ ਦੀ ਸਹੂਲਤ ਮੁਤਾਬਕ ਕਾਰਵਾਈ ਨਹੀਂ ਕਰਨੀ ਚਾਹੀਦੀ। ਇਸ ਤੋਂ ਪਹਿਲਾਂ ਅਦਾਲਤ ਨੇ ਡੇਰਾ ਮੁਖੀ ਨੂੰ ਆਪਣੀ ਫਿਲਮ ਦੇ ਪ੍ਰਚਾਰ ਲਈ 7 ਜੂਨ ਤੋਂ 3 ਜੁਲਾਈ ਤੱਕ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਲਤਕਾਰ ਤੋਂ ਬਾਅਦ ਹੁਣ ਕਤਲ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਬੀਤੇ ਕੱਲ ਸੀ.ਬੀ.ਆਈ. ਦੀ ਅਦਾਲਤ ਮੂਹਰੇ ਸੁਣਵਾਈ ਦੌਰਾਨ ਕਿਹਾ ਕਿ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਰਿਪੋਰਟ ਦੇ ਕੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਡੇਰਾ ਸਿਰਸਾ ਦੇ ਨਾਮ ’ਤੇ ਬੇਨਾਮੀ ਟ੍ਰਾਂਜ਼ੈਕਸ਼ਨ ਹੋਈ ਹੈ। ਆਮਦਨ ਕਰ ਵਿਭਾਗ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: