Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੌਦਾ ਸਾਧ ਨੂੰ ਸਾਧਵੀ ਜਬਰ ਜਨਾਹ ਕੇਸ ਵਿੱਚ ਭਾਰਤੀ ਸੁਪਰੀਮ ਕੋਰਟ ਨੇ ਹੋਰ ਗਵਾਹ ਪੇਸ਼ ਕਰਨ ਦੀ ਦਿੱਤੀ ਇਜ਼ਾਜ਼ਤ

ਸੌਦਾ ਸਾਧ ਨੂੰ ਸਾਧਵੀ ਜਬਰ ਜਨਾਹ ਕੇਸ ਵਿੱਚ ਭਾਰਤੀ ਸੁਪਰੀਮ ਕੋਰਟ ਨੇ ਹੋਰ ਗਵਾਹ ਪੇਸ਼ ਕਰਨ ਦੀ ਦਿੱਤੀ ਇਜ਼ਾਜ਼ਤ

ਸੌਦਾ ਸਾਧ  ਗੁਰਮੀਤ ਰਾਮ
ਸੌਦਾ ਸਾਧ ਗੁਰਮੀਤ ਰਾਮ

ਨਵੀਂ ਦਿੱਲੀ (1 ਮਈ, 2015): ਸਿਰਸਾ ਦੇ ਬਦਨਾਮ ਸੌਦਾ ਸਾਧ ਵੱਲੋਂ ਆਪਣੇ ਹੀ ਡੇਰੇ ਦੀ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਅੱਜ ਭਾਰਤੀ ਸੁਪਰੀਮ ਕੋਰਟ ਨੇ ਸੌਦਾ ਸਾਧ ਗੁਰਮੀਤ ਰਾਮ ਰਹੀਮ ਦੀ ਪਟੀਸ਼ਨ ‘ਤੇ 1999 ਦੇ ਜਬਰ ਜਨਾਹ ਮਾਮਲੇ ਵਿਚ ਪੰਚਕੂਲਾ ਦੀ ਸੀ. ਬੀ. ਆਈ. ਅਦਾਲਤ ਸਾਹਮਣੇ ਕੁਝ ਹੋਰ ਗਵਾਹ ਸੱਦਣ ਬਾਰੇ ਇਜਾਜ਼ਤ ਦੇ ਦਿੱਤੀ ਹੈ।

16 ਸਾਲ ਪੁਰਾਣਾ ਮਾਮਲਾ ਹਰਿਆਣਾ ਦੀਆਂ ਦੋ ਲੜਕੀਆਂ ਵਲੋਂ ਸੌਦਾ ਸਾਧ ਖਿਲਾਫ਼ ਦਾਇਰ ਸ਼ਿਕਾਇਤ ਨਾਲ ਸਬੰਧਤ ਹੈ। ਦੋਵੇਂ ਲੜਕੀਆਂ ਪੰਚਕੂਲਾ ਵਿਚ ਸੌਦਾ ਸਾਧ ਦੇ ਆਸ਼ਰਮ ਵਿਚ ਰਹਿੰਦੀਆਂ ਸਨ ਜਿਥੇ ਕਥਿਤ ਤੌਰ ‘ਤੇ ਘਟਨਾ ਵਾਪਰੀ ਸੀ।

ਲੜਕੀਆਂ ਨੇ ਦਾਅਵਾ ਕੀਤਾ ਕਿ ਸੌਦਾ ਸਾਧ ਨੇ 1999 ਵਿਚ ਉਨ੍ਹਾਂ ਨਾਲ ਕਥਿਤ ਤੌਰ ‘ਤੇ ਜਬਰ ਜਨਾਹ ਕੀਤਾ ਸੀ।

ਮਾਮਲਾ ਪੰਚਕੂਲਾ ਦੀ ਸੀ. ਬੀ. ਆਈ. ਅਦਾਲਤ ਦੇ ਸਾਹਮਣੇ ਵਿਚਾਰ ਅਧੀਨ ਹੈ। ਜਸਟਿਸ ਦੀਪਕ ਮਿਸ਼ਰਾ ਅਤੇ ਜਸਟਿਸ ਪ੍ਰਫੁੱਲ ਸੀ ਪੰਤ ‘ਤੇ ਆਧਾਰਤ ਸਾਂਝੇ ਡਵੀਜ਼ਨ ਬੈਂਚ ਨੇ ਸੌਦਾ ਸਾਧ ਦੀ ਪੰਜ ਗਵਾਹ ਸੱਦਣ ਬਾਰੇ ਪਟੀਸ਼ਨ ਸਵੀਕਾਰ ਕਰ ਲਈ ਜਿਨ੍ਹਾਂ ਵਿਚੋਂ ਚਾਰ ਰੱਖਿਆ ਪੱਖ ਨਾਲ ਸੰਬੰਧਿਤ ਹਨ ਅਤੇ ਇਕ ਹੋਰ ਇਕ ਮਾਹਿਰ ਗਵਾਹ ਹੈ। ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 11 ਮਈ ‘ਤੇ ਪਾ ਦਿੱਤੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਿੱਥੇ ਕਿ ਇੰਡੀਅਨ ਉਪਮਹਾਂਦੀਪ ਵਿਚ ਆਮ ਖਬਰ ਅਦਾਰੇ ਤਾਂ ਸਰਕਾਰੀ ਬੋਲੀ ਬੋਲ ਹੀ ਰਹੇ ਹਨ ਓਥੇ ਜਾਣਕਾਰੀ ਦੇ ਬਦਲਵੇਂ ਮੰਚ ਵਜੋਂ ਉੱਭਰੀ 'ਬਿਜਲ ਸੱਥ' (ਸੋਸ਼ਲ ਮੀਡੀਆ) ਨੂੰ ਵੀ ਸਰਕਾਰ ਕਾਬੂ
ਭਾਰਤੀ ਸੁਪਰੀਮ ਕੋਰਟ ਨੇ ਅੱਜ ਅਯੁਧਿਆ ਦਾ ਬਾਬਰੀ ਮਸਜਿਦ-ਰਾਮ ਮੰਦਰ ਵਿਵਾਦ ਤਿੰਨ ਵਿਚੋਲਿਆਂ ਦੀ ਇਕ ਟੋਲੀ ਦੇ ਹਵਾਲੇ ਕਰ ਦਿੱਤਾ। ਅਦਾਲਤ ਵਲੋਂ ਅੱਜ ਲਏ ਗਏ ਫੈਸਲੇ ਮੁਤਾਬਕ ਸੁਪਰੀਮ ਕੋਰਟ ਦੇ
ਬਾਲਤਕਾਰ ਤੋਂ ਬਾਅਦ ਹੁਣ ਕਤਲ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਬੀਤੇ ਕੱਲ ਸੀ.ਬੀ.ਆਈ. ਦੀ ਅਦਾਲਤ ਮੂਹਰੇ ਸੁਣਵਾਈ ਦੌਰਾਨ ਕਿਹਾ ਕਿ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: