Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੌਦਾ ਸਾਧ ਨੇ ਵਿਸ਼ਨੂੰ ਦੀ ਨਕਲ ਕੀਤੀ, ਹਿੰਦੂ ਜੱਥੇਬੰਦੀਆਂ ਨੇ ਪਰਚਾ ਦਰਜ਼ ਕਰਵਾਇਆ

ਸੌਦਾ ਸਾਧ ਨੇ ਵਿਸ਼ਨੂੰ ਦੀ ਨਕਲ ਕੀਤੀ, ਹਿੰਦੂ ਜੱਥੇਬੰਦੀਆਂ ਨੇ ਪਰਚਾ ਦਰਜ਼ ਕਰਵਾਇਆ

ਜ਼ੀਰਕਪੁਰ (17 ਜਨਵਰੀ, 2015): ਪਿਛਲੇ ਸਮੇਂ ਵਿੱਚ ਕਾਫੀ ਬਦਨਾਮੀ ਖੱਟਣ ਵਾਲੇ ਸਰਸੇ ਡੇਰੇ ਦੇ ਸੌਦਾ ਸਾਧ ਗੁਰਮੀਤ ਰਾਮ ਰਹੀਮ ਖਿਲਾਫ ਹਿੰਦੂ ਜੱਥੇਬੰਦੀਆਂ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਪਰਚਾ ਦਰਜ਼ ਕਰਵਾਇਆ ਹੈ ।

ਸੌਦਾ ਸਾਧ ਰਾਮ ਰਹੀਮ ਉੱਤੇ ਹਿੰਦੂ ਜਥੇਬੰਦੀਆਂ ਨੇ ਦੇਵਤੇ ਵਿਸ਼ਨੂੰ ਦੇ ਸਵਾਂਗ ਵਿੱਚ ਵੀਡਿਓ ਸ਼ੂਟ ਕਰਵਾ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਇਆ ਹੈ।

ਸੌਦਾ ਸਾਧ ਦੇਵਤੇ ਵਿਸ਼ਨੂੰ ਦੇ ਭੇਸ ਵਿੱਚ
ਸੌਦਾ ਸਾਧ ਦੇਵਤੇ ਵਿਸ਼ਨੂੰ ਦੇ ਭੇਸ ਵਿੱਚ

ਅੱਜ ਇਥੇ ਵਿਸ਼ਵ ਹਿੰਦੂ ਸ਼ਕਤੀ ਅਤੇ ਆਲ ਇੰਡੀਆ ਹਿੰਦੂ ਫੈਡਰੇਸ਼ਨ ਆਗੂਆਂ ਨੇ ਮੀਟਿੰਗ ਤੋਂ ਬਾਅਦ ਭਗਵਾਨ ਵਿਸ਼ਨੂੰ ਦੇ ਸਵਾਂਗ ਵਿੱਚ ਵੀਡਿਓ ਸ਼ੂਟ ਕਰਵਾ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਪੁਲੀਸ ਨੂੰ ਸ਼ਿਕਾਇਤ ਕਰਕੇ ਸੌਦਾ ਸਾਧ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਸੌਦਾ ਸਾਧ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਸੋਦਾ ਸਾਧ ਨੇ ‘ਵਿਸ਼ਨੂੰ’ ਵਰਗਾ ਪਹਿਰਾਵਾ ਪਹਿਨਿਆ ਇਕ ਵੀਡੀਓ ਸਾਹਮਣੇ ਆਇਆ ਹੈ। ਰਾਮ ਰਹੀਮ ਦੀ ਇਸ ਵੀਡੀਓ ਨੂੰ ਲੈ ਕੇ ਆਲ ਇੰਡੀਆ ਹਿੰਦੂ ਸਟੂਡੈਂਟ ਫੈਡਰੇਸ਼ਨ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। ਜ਼ੀਰਕਪੁਰ ਪੁਲਸ ਨੇ ਰਾਮ ਰਹੀਮ ਵਿਰੁੱਧ ਐਫ. ਆਈ. ਆਰ. ਦਰਜ ਕਰ ਲਈ ਗਈ ਹੈ।ਆਲ ਇੰਡੀਆ ਹਿੰਦੂ ਫੈਡਰੇਸ਼ਨ ਦੇ ਪ੍ਰਧਾਨ ਨਿਸ਼ਾਂਤ ਸ਼ਰਮਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਸੋਦਾ ਸਾਧ ਨੇ ਇਕ ਵੀਡੀਓ ‘ਚ ਭਗਵਾਨ ਵਿਸ਼ਨੂੰ ਵਰਗਾ ਪਹਿਰਾਵਾ ਪਹਿਨ ਕੇ ਹਿੰਦੂਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਇਹ ਵੀਡੀਓ ਵਟਸਐਪ ‘ਤੇ ਰਿਸੀਵ ਹੋਇਆ। ਫਿਲਹਾਲ ਪੁਲਸ ਨੇ ਸ਼ਰਮਾ ਦੀ ਸ਼ਿਕਾਇਤ ਨੂੰ ਮਨਜ਼ੂਰ ਕਰਦੇ ਹੋਏ ਸੌਦਾ ਸਾਧ ਰਾਮ ਰਹੀਮ ਵਿਰੁੱਧ ਐਫ. ਆਈ. ਆਰ. ਦਰਜ ਕਰ ਲਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਿੰਦੂ ਆਗੂਆਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਇਨਸਾਫ਼ ਲਈ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਇਨਸਾਫ਼ ਨਾ ਦਿੱਤਾ ਤਾਂ ਉਹ ਸੰਘਰਸ਼ ਲਈ ਮਜਬੂਰ ਹੋਣਗੇ।

ਜ਼ਿਕਰਯੋਗ ਹੈ ਕਿ 2007 ਵਿੱਚ ਸੌਦਾ ਸਾਧ ਨੇ ਸਲਾਬਤਪੁਰਾ (ਬਠਿੰਡਾ) ਦੇ ਡੇਰੇ ਵਿੱਚ ਸਿੱਖਾਂ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਨਕਲ ਕਰਦਿਆਂ ਉਨ੍ਹਾਂ ਦਾ ਸੰਵਾਂਗ ਰਚਾਇਆ ਸੀ, ਜਿਸ ਕਰਕੇ ਸਮੁੱਚੀ ਸਿੱਖ ਕੌਮ ਵਿੱਚ ਰੋਸ ਦੀ ਲਹਿਰ ਫੈਲ ਗਈ ਸੀ । ਸਿੱਖਾਂ ਵੱਲੋਂ ਸੌਦਾ ਸਾਧ ਖਿਲਾਫ ਧਾਰਮਕਿ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ਼ ਕਰਵਾਇਆ ਗਿਆ ਸੀ, ਜਿਸਤੇ ਪੰਜਾਬ ਦੀ ਪੰਥਕ ਅਖਵਾਉਂਦੀ ਬਾਦਲ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ ਸੀ ।ਸ਼੍ਰੀ ਗੁਰੁ ਗੋਬਿੰਦ ਸਿੰਘ ਦੀ ਨਕਲ ਕਰਨ ਦੇ ਦੋਸ਼ ਵਿੱਚ  ਕੋਈ ਕਾਰਵਾਈ ਤਾਂ ਕੀ ਕਰਨੀ ਸੀ, ਸਰਕਾਰ ਨੇ ਉਸ ਖਿਲਾਫ ਦਰਜ਼ ਪਰਚਾ ਹੀ ਰੱਦ ਕਰ ਦਿੱਤਾ ਸੀ।

ਦੱਸਣ ਯੋਗ ਹੈ ਕਿ ਹਾਲ ਹੀ ‘ਚ ਰਾਮ ਰਹੀਮ ਦੇ ਸਮਰਥਕਾਂ ਨੇ ‘ਬਾਬੇ’ ਵਾਂਗ ਪੋਸ਼ਾਕ ਪਹਿਨ ਕੇ ‘ਕਾਮੇਡੀ ਨਾਈਟ ਵਿਦ ਕਪਿਲ ਦੀ ਕਲਾਕਾਰ’ ਪਲਕ ਉਰਫ ਕੀਕੂ ਸ਼ਾਰਦਾ ਵਿਰੁੱਧ ਕੇਸ ਦਰਜ ਕਰਾਇਆ, ਜਿਸ ਤੋਂ ਬਾਅਦ ਕੀਕੂ ਨੂੰ ਗ੍ਰਿਫਤਾਰ ਕਰ ਲਿਆ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਲਤਕਾਰ ਤੋਂ ਬਾਅਦ ਹੁਣ ਕਤਲ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਬੀਤੇ ਕੱਲ ਸੀ.ਬੀ.ਆਈ. ਦੀ ਅਦਾਲਤ ਮੂਹਰੇ ਸੁਣਵਾਈ ਦੌਰਾਨ ਕਿਹਾ ਕਿ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਰਿਪੋਰਟ ਦੇ ਕੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਡੇਰਾ ਸਿਰਸਾ ਦੇ ਨਾਮ ’ਤੇ ਬੇਨਾਮੀ ਟ੍ਰਾਂਜ਼ੈਕਸ਼ਨ ਹੋਈ ਹੈ। ਆਮਦਨ ਕਰ ਵਿਭਾਗ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: