Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੌਦਾ ਸਾਧ ਵੱਲੋਂ ਸਾਧੂਆਂ ਨੂੰ ਨਿਪੁੰਸਕ ਬਣਾਏ ਜਾਣ ਦੇ ਕੇਸ ਵਿੱਚ ਨਿਰਪੱਖ ਜਾਂਚ ਦੀ ਸੰਭਾਵਨਾ ਬਹੁਤ ਘੱਟ: ਸਾਧੂ ਹੰਸ ਰਾਜ ਚੌਹਾਨ

ਸੌਦਾ ਸਾਧ ਵੱਲੋਂ ਸਾਧੂਆਂ ਨੂੰ ਨਿਪੁੰਸਕ ਬਣਾਏ ਜਾਣ ਦੇ ਕੇਸ ਵਿੱਚ ਨਿਰਪੱਖ ਜਾਂਚ ਦੀ ਸੰਭਾਵਨਾ ਬਹੁਤ ਘੱਟ: ਸਾਧੂ ਹੰਸ ਰਾਜ ਚੌਹਾਨ

Sauda Sadhਚੰਡੀਗੜ੍ਹ (13 ਨਵੰਬਰ,2014): ਅੱਜ ਇੱਥੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਡੇਰਾ ਸੌਦਾ ਸਿਰਸਾ ਦੇ ਪਹਿਲਾਂ ਰਹੇ ਸ਼ਰਧਾਲੂ ਸਾਧੂ ਹੰਸ ਰਾਜ ਚੌਹਾਨ ਨੇ ਦੋਸ਼ ਲਾਇਆ ਕਿ ਸੌਦਾ ਸਾਧ ਵੱਲੋਂ ਸਾਧੂਆਂ ਨੂੰ ਨਿਪੁੰਸਕ ਬਣਾਏ ਜਾਣ ਦੇ ਕੇਸ ਦੀ ਨਿਰਪੱਖਤਾ ਨਾਲ ਜਾਂਚ ਹੋਣ ਦੀਆਂ ਸੰਭਾਵਨਾਵਾਂ ਕਾਫੀ ਘੱਟ ਗਈਆਂ ਹਨ।

ਇਸ ਸਬੰਧ ਵਿਚ ਵਾਪਰੇ ਇੱਕ ਤਾਜ਼ਾ ਘਟਨਾਕ੍ਰਮ ਤਹਿਤ ਡੇਰੇ ਵਿਰੁੱਧ ਪ੍ਰਮੁੱਖ ਤੌਰ ਉੱਤੇ ਕੇਸ ਲੜ ਰਹੇ ਵੱਲੋਂ ਆਪਣੇ ਵਕੀਲ ਨਵਕਿਰਨ ਸਿੰਘ ਰਾਹੀਂ ਹਾਈਕੋਰਟ ‘ਚ ਇੱਕ ਅਰਜ਼ੀ ਦਾਇਰ ਕਰਦਿਆਂ ਖ਼ਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਹਰਿਆਣਾ ਵਿਚ ਹਾਲੀਆ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਖ਼ਾਸਕਰ ਪ੍ਰਧਾਨ ਮੰਤਰੀ ਵੱਲੋਂ ਡੇਰਾ ਸਿਰਸਾ ਦੀ ਸ਼ਲਾਘਾ ‘ਚ ਕੀਤੀ ਜਨਤਕ ਬਿਆਨਬਾਜ਼ੀ ਅਤੇ ਕੇਂਦਰ ਵਿਚ ਵੀ ਭਾਜਪਾ ਦੀ ਹੀ ਸਰਕਾਰ ਹੋਣ ਨਾਤੇ ਕੇਂਦਰੀ ਜਾਂਚ ਬਿਉਰੋ (ਸੀ.ਬੀ.ਆਈ.) ਦੇ ਵੀ ਪ੍ਰਭਾਵ ਥੱਲੇ ਹੋਣ ਕਾਰਨ ਉਨ੍ਹਾਂ ਨੂੰ ਨਿਰਪੱਖ ਜਾਂਚ ਅਤੇ ‘ਇਨਸਾਫ਼’ ਮਿਲਣ ਬਾਰੇ ਸ਼ੱਕ ਪਰਗਟ ਹੋ ਗਿਆ ਹੈ।

ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਦਿਆਂ ਦੋਸ਼ ਲਾਏ ਗਏ ਹਨ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਆਪਣੇ ਪੈਰੋਕਾਰਾਂ ਵਿਚਲੇ ਮਰਦਾਂ ਨੂੰ ਇਹ ਕਹਿ ਕੇ ਜ਼ਬਰਦਸਤੀ ਨਿਪੁੰਸਕ ਬਣਾ ਦਿੰਦਾ ਹੈ ਕਿ ਇਸ ਤਰ੍ਹਾਂ ਕਰਨ ਨਾਲ ਉਨ੍ਹਾਂ ਨੂੰ ਰੱਬ ਦੀ ਪ੍ਰਾਪਤੀ ਹੋ ਜਾਵੇਗੀ। ਅੱਜ ਜਸਟਿਸ ਕੇ. ਕਾਨਨ ਵੱਲੋਂ ਕੇਸ ਦੀ ਸੁਣਵਾਈ ਕਰਦਿਆਂ ਬਹਿਸ ਅਗਲੇਰੀ ਲਈ ਕੇਸ ਆਉਂਦੀ 17 ਨਵੰਬਰ ਦਿਨ ਸੋਮਵਾਰ ‘ਤੇ ਪਾ ਦਿੱਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਲਤਕਾਰ ਤੋਂ ਬਾਅਦ ਹੁਣ ਕਤਲ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਬੀਤੇ ਕੱਲ ਸੀ.ਬੀ.ਆਈ. ਦੀ ਅਦਾਲਤ ਮੂਹਰੇ ਸੁਣਵਾਈ ਦੌਰਾਨ ਕਿਹਾ ਕਿ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਰਿਪੋਰਟ ਦੇ ਕੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਡੇਰਾ ਸਿਰਸਾ ਦੇ ਨਾਮ ’ਤੇ ਬੇਨਾਮੀ ਟ੍ਰਾਂਜ਼ੈਕਸ਼ਨ ਹੋਈ ਹੈ। ਆਮਦਨ ਕਰ ਵਿਭਾਗ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: