Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਅਤੇ ਗੁਰਮਤੇ ਦੀ ਬਹਾਲੀ ਬਾਰੇ ਪਰਚਾ ਜਾਰੀ

ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਅਤੇ ਗੁਰਮਤੇ ਦੀ ਬਹਾਲੀ ਬਾਰੇ ਪਰਚਾ ਜਾਰੀ

 ਚੰਡੀਗੜ੍ਹ (16 ਮਾਰਚ) : ਤੀਜੇ ਘੱਲੂਘਾਰੇ ਤੋਂ ਬਾਅਦ ਉੱਠੇ ਸੰਘਰਸ਼ ਦੀਆਂ ਆਗੂ, ਸਹਿਯੋਗੀ ਅਤੇ ਹਮਦਰਦ ਸਫਾਂ ਵਿਚ ਰਹੀਆਂ ਪੰਥ ਸੇਵਕ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਅਤੇ ਗੁਰਮਤੇ ਦੀ ਬਹਾਲੀ ਬਾਰੇ ਇਕ ਪਰਚਾ ਜਾਰੀ ਕੀਤਾ ਗਿਆ ਹੈ। ਇਹ ਪਰਚਾ ਪੰਥ ਸੇਵਕਾਂ ਦੀ ਬੀਤੇ ਦਿਨੀਂ ਹੋਈ ਇਕ ਇਕੱਤਰਤਾ ਦੌਰਾਨ ਜਾਰੀ ਕੀਤਾ ਗਿਆ।

ਇਸ ਪਰਚੇ ਵਿਚ ਅਕਾਲ ਤਖਤ ਸਾਹਿਬ, ਅਕਾਲੀ, ਗੁਰੂ ਖਾਲਸਾ ਪੰਥ, ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ (ਇਤਿਹਾਸ ਦੇ ਝਰੋਖੇ ‘ਚੋਂ), ਸਰਬੱਤ ਖਾਲਸਾ ਅਤੇ ਗੁਰਮਤਾ (ਜੁਗਤ ਅਤੇ ਅਮਲ), ਮੌਜੂਦਾ ਸਥਿਤੀ ਅਤੇ ਭਵਿੱਖ ਦੇ ਅਮਲ ਬਾਰੇ ਜਾਣਕਾਰੀ ਅਤੇ ਵਿਚਾਰ ਸਾਂਝੇ ਕੀਤੇ ਗਏ ਹਨ।

ਪਰਚਾ ਜਾਰੀ ਕਰਨ ਮੌਕੇ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਮਨਜੀਤ ਸਿੰਘ ਫਗਵਾੜਾ, ਭਾਈ ਰਜਿੰਦਰ ਸਿੰਘ ਮੁਗਲਵਾਲ ਅਤੇ ਭਾਈ ਅਮਰੀਕ ਸਿੰਘ ਈਸੜੂ ਨੇ ਕਿਹਾ ਕਿ ਇਸ ਵੇਲੇ ਜਦੋਂ ਸੰਸਾਰ, ਦੱਖਣੀ ਏਸ਼ੀਆ ਦੇ ਖਿੱਤੇ ਤੇ ਹਿੰਦੁਸਤਾਨ ਦੇ ਹਾਲਾਤ ਅਸਥਿਰਤਾ ਵੱਲ ਜਾ ਰਹੇ ਹਨ ਤਾਂ ਇਸ ਦਾ ਅਸਰ ਪੰਜਾਬ ਅਤੇ ਸਿੱਖਾਂ ਉੱਤੇ ਵੀ ਪੈ ਰਿਹਾ ਹੈ। ਦਿੱਲੀ ਦਰਬਾਰ (ਹਿੰਦ ਸੇਟਟ) ਸਿੱਖ ਵਿੱਚ ਆਏ ਵਰਤਮਾਨ ਖਿੰਡਾਓ ਨੂੰ ਹੋਰ ਵਧਾ ਰਿਹਾ ਹੈ। ਸਿੱਖਾਂ ਦੇ ਮਸਲਿਆਂ, ਆਪਸੀ ਵਖਰੇਵਿਆਂ, ਮਤਭੇਦਾਂ ਅਤੇ ਵਿਵਾਦਤ ਮੁੱਦਿਆਂ ਨੂੰ ਇੱਕੋ ਵੇਲੇ ਹਵਾ ਦਿੱਤੀ ਜਾ ਰਹੀ ਹੈ। ਉਹ ਅੱਜ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਪਰਿਵਾਰ ਵੱਲੋਂ ਕੀਤੇ ਗਏ ਇਕ ਪਰਿਵਾਰਕ ਸਮਾਗਮ ਵਿਚ ਸ਼ਮੂਲੀਅਤ ਕਰਨ ਆਏ ਸਨ।

ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਅਤੇ ਗੁਰਮਤੇ ਦੀ ਬਹਾਲੀ ਬਾਰੇ ਪਰਚਾ ਜਾਰੀ ਕਰਦੇ ਹੋਏ ਪੰਥ ਸੇਵਕ ਸ਼ਖ਼ਸੀਅਤਾਂ

ਪੰਥ ਸੇਵਕ ਸ਼ਖ਼ਸੀਅਤਾਂ ਨੇ ਕਿਹਾ ਕਿ  ਦਿੱਲੀ ਦਰਬਾਰ ਦੀਆਂ (ਇੰਡੀਅਨ ਸੇਟਸ) ਏਜੰਸੀਆਂ ਤੇ ਦਰਬਾਰੀ ਖਬਰਖਾਨਾ (ਮੀਡੀਆ) ਲਗਾਤਾਰ ਪੰਜਾਬ ਤੇ ਸਿੱਖਾਂ ਬਾਰੇ ਨਕਾਰਾਤਮਿਕ ਬਿਰਤਾਂਤ ਖੜ੍ਹਾ ਕਰ ਰਿਹਾ ਹੈ। ਇਹ ਸਭ ਕੁਝ ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਤੇ ਸਿੱਖਾਂ ਵਲੋਂ ਦਰਸਾਈ ਸਮਰੱਥਾ ਤੋਂ ਬਾਅਦ ਦਿੱਲੀ ਦਰਬਾਰ ਵੱਲੋਂ ਮੋੜਵੀਂ ਵਿਓਂਤਬੰਦੀ ਤਹਿਤ ਸ਼ੁਰੂ ਹੋਇਆ ਹੈ। ਇਹ ਵਰਤਾਰਾ ਹੁਣ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਦਿੱਲੀ ਦਰਬਾਰ ਇਹ ਹਾਲਾਤ ਲਗਾਤਾਰ ਬਣਾਈ ਰੱਖਣਾ ਚਾਹੁੰਦਾ ਹੈ।

ਉਹਨਾ ਕਿਹਾ ਕਿ ਇਸ ਵੇਲੇ ਗੁਰੂ ਖਾਲਸਾ ਪੰਥ ਅਤੇ ਗੁਰ-ਸੰਗਤ ਨੂੰ ਆਪਣੀ ਸਮੂਹਿਕ ਭਾਵਨਾ ਦੇ ਪ੍ਰਗਟਾਵੇ ਲਈ ਪੰਥਕ ਰਿਵਾਇਤ ਦਾ ਪੱਲਾ ਫੜਨ ਦੀ ਸਖਤ ਲੋੜ ਹੈ। ਇਸ ਵਾਸਤੇ ਦੋ ਪੱਖਾਂ ਉੱਤੇ ਸਾਂਝੇ ਯਤਨਾਂ ਦੀ ਲੋੜ ਹੈ। ਪਹਿਲਾ, ਪੰਚ ਪ੍ਰਧਾਨੀ ਪ੍ਰਣਾਲੀ ਰਾਹੀਂ ਸਾਂਝੀ ਪੰਥਕ ਅਗਵਾਹੀ ਉਭਾਰਨਾ ਅਤੇ ਦੂਜਾ ਗੁਰੂ ਖਾਲਸਾ ਪੰਥ ਦੇ ਸਾਂਝੇ ਫੈਸਲੇ ਲੈਣ ਲਈ ਗੁਰਮਤਾ ਵਿਧੀ ਵਿਧਾਨ ਲਾਗੂ ਕਰਨਾ।

ਇਸ ਮੌਕੇ ਭਾਈ ਦਲਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਅਸੀਂ ਪਿਛਲੇ ਛੇ ਮਹੀਨਿਆਂ ਦੌਰਾਨ ਸਿੱਖ ਸੰਪਰਦਾਵਾਂ, ਸੰਸਥਾਵਾਂ, ਪੰਥਕ ਸਖ਼ਸ਼ੀਅਤਾਂ, ਵਿਚਾਰਵਾਨਾਂ, ਵਿਦਵਾਨਾਂ, ਨੌਜੁਆਨਾਂ ਅਤੇ ਪ੍ਰਚਾਰਕਾਂ ਨਾਲ ਸੰਵਾਦ ਕੀਤਾ ਹੈ। ਇਸ ਦੀ ਅਗਲੀ ਕੜੀ ਤਹਿਤ 28 ਜੂਨ 2023 ਨੂੰ ਮੀਰੀ-ਪੀਰੀ ਦਿਵਸ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਸੱਦੀ ਜਾਵੇਗੀ, ਜਿਸ ਵਿੱਚ ਸ਼ਮੂਲੀਅਤ ਲਈ ਦੇਸ-ਵਿਦੇਸ ਤੋਂ ਸਿੱਖ ਸੰਪਰਦਾਵਾਂ, ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸੱਦਾ ਦਿਤਾ ਜਾਵੇਗਾ। ਵਿਸ਼ਵ ਸਿੱਖ ਇਕੱਤਰਤਾ ਵਿੱਚ ਇਸ ਮੂਲ ਸਵਾਲ ਉੱਤੇ ਵਿਚਾਰ ਹੋਵੇਗੀ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਪ੍ਰਬੰਧ ਕਿਸ ਪ੍ਰਕਾਰ ਨਵਿਆਇਆ ਜਾਏ ਤਾਂ ਕਿ ਸ੍ਰੀ ਅਕਾਲ ਤਖਤ ਸਾਹਿਬ ਇੰਡੀਅਨ ਵੋਟ ਪ੍ਰਬੰਧ ਵਿੱਚ ਵਿਚਰ ਰਹੇ ਇਕ ਸਿਆਸੀ ਧੜੇ ਦੀ ਨਿਜੀ ਸੰਸਥਾ ਦੀ ਬਜਾਏ ਵਿਸ਼ਵ ਭਰ ਵਿੱਚ ਵਿਚਰ ਰਹੇ ਗੁਰੂ ਖ਼ਾਲਸਾ ਪੰਥ ਦੇ ਜਥਿਆਂ ਦੀ ਸ਼ਮੂਲੀਅਤ ਵਾਲਾ ਇਕ ਕੇਂਦਰੀ ਧੁਰਾ ਬਣ ਸਕੇ? ਉਹਨਾ ਕਿਹਾ ਕਿ ਇਸ ਸਿੱਖ ਇਕੱਤਰਤਾ ਵਿਚ ਇਹਨਾ ਦੋ ਮਸਲਿਆਂ ਬਾਰੇ ਵਿਚਾਰ ਕਰਕੇ ਸਿੱਖ ਰਹੁ-ਰੀਤਾਂ ਅਨੁਸਾਰ ਸਾਂਝਾ ਫੈਸਲਾ ਲੈਣ ਦਾ ਯਤਨ ਕੀਤਾ ਜਾਵੇਗਾ।

ਉਹਨਾ ਕਿਹਾ ਕਿ ਪੰਥਕ ਖੇਤਰ ਵਿਚ ਪੰਚ ਪ੍ਰਧਾਨੀ ਅਗਵਾਹੀ ਅਤੇ ਗੁਰਮਤੇ ਦੀ ਬਹਾਲੀ ਨਾਲ ਹੀ ਦਿੱਲੀ ਦਰਬਾਰ ਦੇ ਹਮਲੇ ਠੱਲ੍ਹੇ ਜਾ ਸਕਦੇ ਹਨ ਤੇ ਸਿੱਖ ਮੌਜੂਦਾ ਸਮੇ ਦੀਆਂ ਚੁਣੌਤੀਆਂ ਪਿੱਛੇ ਛੁਪੀਆਂ ਸੰਭਾਵਨਾਵਾਂ ਨੂੰ ਪ੍ਰਾਪਤ ਕਰ ਸਕਦੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ
ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: