Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ੍ਰੀ ਅਕਾਲ ਤਖ਼ਤ ‘ਤੇ ਸੀਰੀਆ ਸਮੇਤ ਵਿਸ਼ਵ ਦੀ ਸੁਖ-ਸ਼ਾਂਤੀ ਲਈ ਅਰਦਾਸ

ਸ੍ਰੀ ਅਕਾਲ ਤਖ਼ਤ ‘ਤੇ ਸੀਰੀਆ ਸਮੇਤ ਵਿਸ਼ਵ ਦੀ ਸੁਖ-ਸ਼ਾਂਤੀ ਲਈ ਅਰਦਾਸ

ਅੰਮ੍ਰਿਤਸਰ: ਸੀਰੀਆ ਸਮੇਤ ਪੂਰੇ ਵਿਸ਼ਵ ਦੀ ਸੁਖ-ਸ਼ਾਂਤੀ ਲਈ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋਏ ਇਸ ਅਰਦਾਸ ਸਮਾਗਮ ਵਿਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਮੌਜੂਦ ਸਨ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ ਅਤੇ ਇਸ ਤੋਂ ਪਹਿਲਾਂ ਸੰਗਤੀ ਰੂਪ ਵਿਚ ਮੂਲ ਮੰਤਰ, ਗੁਰ ਮੰਤਰ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਅਰਦਾਸ ਕਰਦੇ ਹੋਏ ਅਤੇ ਹਾਜ਼ਰ ਸੰਗਤ ਦੀ ਤਸਵੀਰ

ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਿੱਖ ਹਮੇਸ਼ਾਂ ਸਰਬੱਤ ਦਾ ਭਲਾ ਮੰਗਦੇ ਹਨ ਅਤੇ ਸਿੱਖ ਫਲਸਫਾ ਵੀ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਹੈ।ਮੌਜੂਦਾ ਹਾਲਾਤਾਂ ਦੇ ਮੱਦੇਨਜਰ ਅੱਜ ਮਨੁੱਖਤਾ ਦੀ ਸੁਖ-ਸ਼ਾਂਤੀ ਲਈ ਅਰਦਾਸ ਕੀਤੀ ਗਈ ਹੈ ਅਤੇ ਇਹ ਖ਼ਾਲਸਾ ਪੰਥ ਦੀ ਰਵਾਇਤ ਵੀ ਹੈ ਕਿ ਦੇਸ਼ ਦੁਨੀਆ ਵਿਚ ਜਦੋਂ ਵੀ ਕਿਧਰੇ ਕੋਈ ਅਜਿਹਾ ਅਣਮਨੁੱਖੀ ਵਰਤਾਰਾ ਵਰਤਦਾ ਹੈ ਤਾਂ ਸਿੱਖ ਕੌਮ ਸਰਬੱਤ ਦੇ ਭਲੇ ਲਈ ਅਰਦਾਸ ਕਰਦੀ ਹੈ।

ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਸੀਰੀਆ ਅੰਦਰ ਹੋ ਰਹੀ ਖਾਨਾਜੰਗੀ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਹਰ ਇੱਕ ਨੂੰ ਜੀਣ ਦਾ ਹੱਕ ਹੈ ਅਤੇ ਇਹ ਹੱਕ ਸੁਰੱਖਿਅਤ ਰਹਿਣਾ ਚਾਹੀਦਾ ਹੈ।ਇਸ ਮੌਕੇ ਧਰਮ ਪ੍ਰਚਾਰ ਕਮੇਟੀ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਗਿਆਨੀ ਸਵਰਨ ਸਿੰਘ ਇੰਚਾਰਜ ਸਿੱਖ ਮਿਸ਼ਨ ਜੰਮੂ, ਮੌਜੂਦ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਦਾ ਪੰਥਕ ਨਿਜਾਮ ਮੁੜ-ਸੁਰਜੀਤ ਕਰਨ ਦੇ ਯਤਨਾਂ ਤਹਿਤ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨਾਲ ਤਾਲਮੇਲ ਦਾ ਸਿਲਸਿਲਾ ਜਾਰੀ
ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਦਾ ਪੰਥਕ ਨਿਜਾਮ ਮੁੜ-ਸੁਰਜੀਤ ਕਰਨ ਦੇ ਯਤਨਾਂ ਤਹਿਤ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨਾਲ ਤਾਲਮੇਲ ਦਾ ਸਿਲਸਿਲਾ ਜਾਰੀ
ਸਾਲ 1991 ਵਿੱਚ ਭਾਈ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਕਾਨੂੰਨ ਦੀ ਦਾੜ੍ਹ ਹੇਠ ਆਏ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ
ਸ਼ੋਸ਼ਲ ਮੀਡੀਆ ਫੇਸਬੁੱਕ ਤੇ ਪ੍ਰਗਟਾਏ ਇਹ ਜਜਬਾਤ ਬੀਤੇ ਕਲ੍ਹ ਮੁਸਲਿਮ ਭਾਈਚਾਰੇ ਵਲੋਂ ਨਾਗਰਿਕਤਾ ਸੋਧ ਕਾਨੂੰਨ ਪ੍ਰਤੀ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਦਖਲਅੰਦਾਜੀ ਤੇ ਆਦੇਸ਼ ਦੀ ਕੀਤੀ ਮੰਗ ਬਾਅਦ ਸਾਹਮਣੇ ਆਏ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: