Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਜ਼ਾਇਆ ਨਗਰ ਕੀਰਤਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਜ਼ਾਇਆ ਨਗਰ ਕੀਰਤਨ

ਅੰਮਿ੍ਤਸਰ (22 ਨਵੰਬਰ, 20134): ਮਨੁੱਖੀ ਅਜ਼ਾਦੀ ਅਤੇ ਮਨੁੱਖੀ ਹੱਕਾਂ ਦੀ ਬਹਾਲੀ ਲਈ ਦਿੱਲੀ ਦੇ ਚਾਦਨੀ ਚੌਂਕ ਵਿੱਚ ਤਤਕਾਲੀ ਬਾਦਸ਼ਾਹ ਔਰੰਗਜੇਬ ਦੇ ਜ਼ੁਲਮਾਂ ਖਿਲਾਫ ਆਪਣੀ ਸ਼ਹਾਦਤ ਦੇ ਕੇ ਇਸ ਧਰਤੀ ‘ਤੇ ਮਨੁੱਖੀ ਅਜ਼ਾਦੀ ਲਈ ਰਾਹ ਖੋਲਣ ਵਾਲੇ ਨੌਵੇਂ ਪਾਤਸ਼ਾਬ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ।

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਪੂਰਬ ਮੌਕੇ ਸਣਾਏ ਗਏ ਨਗਰ ਕੀਰਤਨ ਦਾ ਦ੍ਰਿਸ਼
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਪੂਰਬ ਮੌਕੇ ਸਣਾਏ ਗਏ ਨਗਰ ਕੀਰਤਨ ਦਾ ਦ੍ਰਿਸ਼

ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੇ ਜਾਣ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਹੋਈ।

ਸ਼ਹਿਰ ਦੀਆਂ 30 ਦੇ ਕਰੀਬ ਧਾਰਮਿਕ ਸਭਾ ਸੁਸਾਇਟੀਆਂ ਤੇ ਸ਼ਬਦੀ ਜੱਥੇ ਸ਼ਬਦ ਗਾਇਣ ਕਰ ਰਹੇ ਸਨ ਙ ਸਿੱਖੀ ਬਾਣਿਆਂ ‘ਚ ਸਜੇ ਛੋਟੇ-ਛੋਟੇ ਬੱਚੇ ਪੰਜ ਪਿਆਰਿਆਂ ਦੇ ਰੂਪ ਵਿਚ ਸੰਗਤਾਂ ਦਾ ਮਨ ਮੋਹ ਰਹੇ ਸਨ ਙ 25 ਦੇ ਕਰੀਬ ਵੱਖ-ਵੱਖ ਸਕੂਲਾਂ ਦੇ ਬੱਚੇ ਕਤਾਰਾਂ ਵਿਚ ਚੱਲਦਿਆਂ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾ ਰਹੇ ਸਨ।

 ਚਾਰ ਗਤਕਾ ਪਾਰਟੀਆਂ ਸ਼ਸ਼ਤਰ ਕਲਾ ਦੇ ਜ਼ੌਹਰ ਦਿਖਾ ਰਹੀਆਂ ਸਨ ਙ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਸਰਾਂ ਤੋਂ ਚੱਲ ਕੇ ਚੌਕ ਪ੍ਰਾਗਦਾਸ, ਚੌਾਕ ਬਾਬਾ ਸਾਹਿਬ, ਚੌਕ ਕਰੋੜੀ, ਬਾਬਾ ਦੀਪ ਸਿੰਘ ਕਾਲੋਨੀ, ਚੌਕ ਮੌਨੀ, ਹਵੇਲੀ ਅੱਬਲਵਾਈਆਂ, ਚੌਕ ਜੈ ਸਿੰਘ, ਬਜਾਰ ਲੁਹਾਰਾਂ, ਚੌਕ ਲਛਮਣਸਰ, ਕਣਕ ਮੰਡੀ, ਦਾਲ ਮੰਡੀ, ਚਾਵਲ ਮੰਡੀ, ਚੌਕ ਭਾਈ ਮਤੀ ਦਾਸ, ਚੌਕ ਛੱਤੀ ਖੂੱਹੀ, ਬਾਜ਼ਾਰ ਬਾਂਸਾਂ, ਬਾਜ਼ਾਰ ਪਾਪੜਾਂ, ਬਾਜ਼ਾਰ ਕਾਠੀਆਂ, ਬਾਜ਼ਾਰ ਮਾਈ ਸੇਵਾਂ, ਦਰਸ਼ਨੀ ਡਿਉਢੀ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਬਾਅਦ ਦੁਪਹਿਰ ਸਾਢੇ ਤਿੰਨ ਵਜੇ ਪੁੱਜ ਕੇ ਸਮਾਪਤ ਹੋਇਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ
ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: