Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂਆਂ ਲਈ ਮੁਫਤ ਵਾਈਫਾਈ ਸੇਵਾ ਸੋਮਵਾਰ ਤੋਂ ਸ਼ੁਰੂ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂਆਂ ਲਈ ਮੁਫਤ ਵਾਈਫਾਈ ਸੇਵਾ ਸੋਮਵਾਰ ਤੋਂ ਸ਼ੁਰੂ

ਅੰਮਿ੍ਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼ੋ੍ਰਮਣੀ ਕਮੇਟੀ ਅਤੇ ਵੀਡੀਓਕਾਨ ਕੰਪਨੀ ਵੱਲੋਂ ਮੁਫ਼ਤ ਵਾਈ-ਫਾਈ ਦੀ ਸਹੂਲਤ ਦਿੱਤੀ ਜਾ ਰਹੀ ਹੈ ਜਿਸ ਦਾ ਅੱਧੇ ਨਾਲੋਂ ਵਧੇਰੇ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਸੋਮਵਾਰ ਤੱਕ ਸ੍ਰੀ ਹਰਿਮੰਦਰ ਸਾਹਿਬ ਪ੍ਰਕਰਮਾ ਅਤੇ ਸੱਚਖੰਡ ਸਾਹਿਬ ਦੇ ਆਲੇ-ਦੁਆਲੇ ਇਹ ਸੇਵਾ ਸ਼ੁਰੂ ਹੋ ਜਾਵੇਗੀ।

ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ
ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ

ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨਾਲ ਗੱਲਬਾਤ ਕਰਨ ‘ਤੇ ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਨੂੰ ਵਾਈ-ਫਾਈ ਦੀ ਸੇਵਾ ਮੁਹੱਈਆ ਕਰਵਾਉਣ ਲਈ ਕਨੈਕਟ, ਵੀਡੀਓਕਾਨ ਤੇ ਸ਼ੋ੍ਰਮਣੀ ਕਮੇਟੀ ਦੇ ਇੰਟਰਨੈਟ ਵਿਭਾਗ ਤੇ ਬਿਜਲੀ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਉਪਰਾਲਾ ਕੀਤਾ ਜਾ ਰਿਹਾ ਹੈ ।

ਉਨ੍ਹਾਂ ਦੱਸਿਆ ਕਿ ਵੀਡੀਓਕਾਨ ਕੰਪਨੀ ਵੱਲੋਂ ਇਹ ਸੇਵਾ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਦਾ ਸ੍ਰੀ ਹਰਿਮੰਦਰ ਸਾਹਿਬ ਸਮੂਹ ‘ਚ ਸਥਿਤ ਗੁਰੂ ਅਰਜਨ ਦੇਵ ਸਰਾਂ, ਮਾਤਾ ਗੰਗਾ ਜੀ ਨਿਵਾਸ, ਗੁਰੂ ਹਰਗੋਬਿੰਦ ਨਿਵਾਸ ਸਰਾਵਾਂ ‘ਚ ਕੰਮ ਮੁਕੰਮਲ ਹੋਣ ਕਰਕੇ ਇੱਥੇ ਇਹ ਸੇਵਾ ਸ਼ੁਰੂ ਹੋ ਗਈ ਹੈ । ਜਦ ਕਿ ਸ਼ੋ੍ਰਮਣੀ ਕਮੇਟੀ ਦੇ ਦਫਤਰ ਤੇਜਾ ਸਿੰਘ ਸੁਮੰਦਰੀ ਹਾਲ, ਗੁਰੂ ਨਾਨਕ ਨਿਵਾਸ ਸਥਿਤ ਧਰਮ ਪ੍ਰਚਾਰ ਕਮੇਟੀ ਦਫਤਰ ਤੱਕ ਇਹ ਸੇਵਾ ਸੋਮਵਾਰ ਤੱਕ ਸ਼ੁਰੂ ਹੋ ਜਾਵੇਗੀ ।

ਉਨ੍ਹਾਂ ਦੱਸਿਆ ਕਿ ਮਰਿਯਾਦਾ ਨੂੰ ਮੁੱਖ ਰੱਖਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅਤੇ ਪ੍ਰਕਰਮਾ ‘ਚ ਇਹ ਸੇਵਾ ਨਹੀਂ ਦਿੱਤੀ ਜਾ ਰਹੀ । ਜਦਕਿ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਗਲਿਆਰਾ ਅਤੇ ਪਲਾਜਾ ਵਿਖੇ ਵੀ ਸ਼ਰਧਾਲੂ ਇਸ ਸੇਵਾ ਦਾ ਲਾਭ ਲੈ ਸਕਣਗੇ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: