Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ੍ਰ. ਗੁਰਤੇਜ ਸਿੰਘ, ਡਾ. ਗੁਰਦਰਸ਼ਨ ਸਿੰਘ ਢਿੱਲੋਂ ਅਤੇ ਸਾਬਕਾ ਡੀਜੀਪੀ ਸ਼ਸ਼ੀ ਕਾਂਤ ਨੇ ਸਿੱਖਾਂ ਨੂੰ ਕੇਜਰੀਵਾਲ ਦੇ ਹੱਕ ‘ਚ ਵੋਟਾਂ ਪਾਉਣ ਦੀ ਕੀਤੀ ਅਪੀਲ਼

ਸ੍ਰ. ਗੁਰਤੇਜ ਸਿੰਘ, ਡਾ. ਗੁਰਦਰਸ਼ਨ ਸਿੰਘ ਢਿੱਲੋਂ ਅਤੇ ਸਾਬਕਾ ਡੀਜੀਪੀ ਸ਼ਸ਼ੀ ਕਾਂਤ ਨੇ ਸਿੱਖਾਂ ਨੂੰ ਕੇਜਰੀਵਾਲ ਦੇ ਹੱਕ ‘ਚ ਵੋਟਾਂ ਪਾਉਣ ਦੀ ਕੀਤੀ ਅਪੀਲ਼

ਦਿੱਲੀ (31 ਜਨਵਰੀ,2015): ਦਿੱਲੀ ‘ਚ 10 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਸਿੱਖ ਬੁੱਧੀਜੀਵੀਆਂ ਅਤੇ ਸਮਾਜ ਸੇਵੀ ਵਿਅਕਤੀਆਂ ਨੇ ਸਿੱਖਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ਼ ਕੀਤੀ ਹੈ।

Aap logo
ਆਮ ਆਦਮੀ ਪਾਰਟੀ

ਦਿੱਲੀ ਵਿਖੇ ਹੋਈ ਸਿੱਖ ਬੁੱਧੀਜੀਵੀਆਂ ਦੀ ਮੀਟਿੰਗ ਉਪਰੰਤ ਕਰਦਿਆਂ ਸਿੱਖ ਪੰਥ ਦੀਆਂ ਨਾਮਵਰ ਸਖਸੀਅਤਾਂ ਅਤੇ ਦਰਜਨਾਂ ਕਿਤਾਬਾਂ ਦੇ ਲਿਖਾਰੀ ਸ. ਗੁਰਤੇਜ਼ ਸਿੰਘ ਆਈ. ਏ. ਐਸ. ਪ੍ਰੋਫੈਸਰ ਆਫ਼ ਸਿੱਖ ਇਜਮ , ਡਾਕਟਰ ਗੁਰਦਰਸ਼ਨ ਸਿੰਘ ਢਿੱਲੋਂ ਸੇਵਾਮੁਕਤ ਪ੍ਰੋਫੈਸਰ ਆਫ਼ ਹਿਸਟ੍ਰੀ ਪੰਜਾਬ ਯੂਨੀਵਰਸਿਟੀ ਚੰਡੀਗੜ ਅਤੇ ਪੰਜਾਬ ਵਿੱਚ ਨਸ਼ੇ ਵਿਰੁਧ ਜੰਗ ਲੜ ਰਹੇ ਸਾਬਕਾ ਡੀ.ਜੀ.ਪੀ. ਸ੍ਰੀ ਸ਼ਸ਼ੀ ਕਾਂਤ ਨੇ ਕਿਹਾ ਕਿ 1984 ਵਿੱਚ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਅਤੇ ਹੋਰ ਸ਼ਹਿਰਾਂ ਵਿੱਚ ਹੋਏ ਸਿੱਖਾਂ ਦੇ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾ ਦਿਵਾਉਣ ਦੇ ਮੁੱਦੇ ‘ਤੇ ਫੇਲ ਹੋਈਆਂ ਪਾਰਟੀਆਂ ਕਾਂਗਰਸ , ਭਾਜਪਾ ਅਤੇ ਬਾਦਲ ਦਲੀਆਂ ਦੇ ਉਮੀਦਵਾਰਾਂ ਨੂੰ ਮੁੰਹ ਨਾ ਲਾਉਣ ਕਿਉਂਕਿ ਇਹਨਾਂ ਤਿੰਨਾਂ ਪਾਰਟੀਆਂ ਨੇ ਸਿੱਖਾਂ ਦੇ ਅਹਿਮ ਮਸਲਿਆਂ ਨੂੰ ਦਰਕਿਨਾਰ ਕੀਤਾ ਹੋਇਆ ਹੈ।

ਬਾਦਲ ਦਲ ਨੇ ਵੀ ਪੰਜਾਬ ਅਤੇ ਦਿੱਲੀ ਅੰਦਰ ਸਿੱਖਾਂ ਪ੍ਰਤੀ ਅਜਿਹਾ ਹੀ ਵਤੀਰਾ ਅਖਿਤਿਆਰ ਕੀਤਾ ਹੋਇਆ ਹੈ ਅਤੇ ਅੱਜ ਕੱਲ ਇਹ ਦਲ ਭਗਵੀ ਪਾਰਟੀ ਦੀ ਕੱਠਪੁਤਲੀ ਬਣ ਕੇ ਹੀ ਰਹਿ ਗਿਆ ਹੈ ਅਤੇ ਸਿੱਖਾਂ ਦੀ ਇਨਸਾਫ਼ ਲਈ ਲੜੀ ਜਾ ਰਹੀ ਲੜਾਈ ਨੂੰ ਮੁੱਢੋਂ ਹੀ ਰੱਦ ਕਰ ਚੁੱਕਿਆ ਹੈ।

ਸਿੱਖ ਬੁਧੀਜੀਵੀਆਂ ਨੇ ਦਿਲੀ ਦੇ ਸਿੱਖਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਭਾਜਪਾ ,ਕਾਂਗਰਸ , ਪ੍ਰਕਾਸ਼ ਸਿੰਘ ਬਾਦਲ ਅਤੇ ਉਸਦੇ ਗੁੰਮਰਾਹ ਹੋਏ ਪੈਰੋਕਾਰਾਂ ਦੇ ਜਾਲ ਵਿੱਚ ਨਾ ਫਸਣ ਕਿਉਂਕਿ ਇਹ ਆਪਣੇ ਫੌਰੀ ਪਦਾਰਥਕ ਲਾਭਾਂ ਵਾਸਤੇ ਸਿੱਖਾਂ ਦੇ ਹੱਕਾਂ ਦਾ ਵਿਉਪਾਰੀਕਰਨ ਕਰ ਰਹੇ ਹਨ।

ਸਿੱਖ ਬੁੱਧੀਜੀਵੀਆਂ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀ ਵਾਲ ਵੱਲੋਂ ਥੋੜੇ ਸਮੇਂ ਦੇ ਮੁੱਖ ਮੰਤਰੀ ਕਾਰਜ਼ ਕਾਲ ਵਿੱਚ ਦਿੱਲੀ ਸਿੱਖ ਕਤਲੇਆਮ ਬਾਰੇ ਪੜਤਾਲੀਆਂ ਟੀਮ ( ਐਸ.ਆਈ.ਟੀ. ) ਦਾ ਗਠਨ ਕਰਕੇ ਆਪਣੇ ਧਰਮ ਨਿਰਪੱਖ ਚਿਹਰੇ ਅਤੇ ਲੋਕਰਾਜੀ ਸੂਝ ਦਾ ਸਬੂਤ ਦਿੱਤਾ ਅਤੇ ਭਵਿੱਖ ਵਿੱਚ ਵੀ ਅਜਿਹੇ ਸਿਆਸਤਦਾਨ ਤੋਂ ਚੰਗੇ ਦੀ ਆਸ ਕੀਤੀ ਜਾ ਸਕਦੀ।

ਉਨਾਂ ਕਿਹਾ ਕਿ ਪਹਿਲਾਂ ਅਜਮਾਏ ਜਾ ਚੁੱਕੇ ਲੋਕਾਂ ਨੂੰ ਵਾਰ ਵਾਰ ਅਜਮਾਉਣ ਨਾਲ ਖਵਾਰੀ ਹੀ ਪੱਲੇ ਪੈਂਦੀ ਹੈ। ਇਸ ਵਾਸਤੇ ਸਾਰੇ ਸਿੱਖਾਂ ਨੂੰ ਹਾਲਾਤਾਂ ਦਾ ਮੁਲਾਂਕਣ ਕਰਦਿਆਂ ਸਹੀ ਸੋਚ ਦੇ ਧਾਰਨੀ ਅਰਵਿੰਦ ਕੇਜਰੀਵਾਲ ਵੱਲੋਂ ਮੈਦਾਨ ਵਿੱਚ ਉਤਾਰੇ ਉਮੀਦਵਾਰਾਂ ਦਾ ਸਮਰਥਨ ਕਰਨਾ ਚਾਹੀਦਾ ਹੈ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਕੋਈ ਨਿਆਂ ਮਿਲਣ ਦੀ ਉਮੀਦ ਕੀਤੀ ਜਾ ਸਕੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: