Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਗਤਾਂ ਗੁ: ਗਿਆਨ ਗੋਦੜੀ ਦੀ ਉਸਾਰੀ ਲਈ ਅਰਦਾਸ ਕਰਨ: ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ

ਸੰਗਤਾਂ ਗੁ: ਗਿਆਨ ਗੋਦੜੀ ਦੀ ਉਸਾਰੀ ਲਈ ਅਰਦਾਸ ਕਰਨ: ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ

ਅੰਮ੍ਰਿਤਸਰ: ਗੁਰੂ ਨਾਨਕ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਹਰਿਦੁਆਰ ਦੀ ਮੁੜ ਸਥਾਪਨਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 14 ਮਈ ਨੂੰ ਸਮੂਹ ਜਪੁ ਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਹਾਲੀਆ ਦਿਨਾਂ ਵਿੱਚ ਹੀ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਲਈ ਸ਼੍ਰੋਮਣੀ ਕਮਟੀ ਅਤੇ ਦਿੱਲੀ ਕਮੇਟੀ ਵੱਲੋਂ ਮੁਹਿੰਮ ਵਿੱਡੀ ਗਈ ਹੈ ਤੇ ਇਸ ਬਾਰੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਆਪਣੇ ਪਾਰਟੀ ਕਾਰਕੁੰਨਾਂ ਨੂੰ ਇਨ੍ਹਾਂ ਕਮੇਟੀਆਂ ਦਾ ਸਹਿਯੋਗ ਕਰਨ ਲਈ ਕਿਹਾ ਹੈ।

ਇਕ ਲਿਖਤੀ ਬਿਆਨ ਰਾਹੀਂ ਜਾਰੀ ਕੀਤੀ ਅਪੀਲ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਹਰਿਦੁਆਰ ਫੇਰੀ ਨਾਲ ਸਬੰਧਿਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ ਇਕਜੁੱਟ ਹੋ ਕੇ ਕੌਮੀ ਭਾਵਨਾ ਦਾ ਪ੍ਰਗਟਾਵਾ ਕੀਤਾ ਜਾਵੇ।

ਪ੍ਰੋ. ਕਿਰਪਾਲ ਸਿੰਘ ਬਡੂੰਗਰ (ਵਿਚਕਾਰ) [ਪੁਰਾਣੀਆਂ ਤਸਵੀਰਾਂ]
ਪ੍ਰੋ. ਕਿਰਪਾਲ ਸਿੰਘ ਬਡੂੰਗਰ (ਵਿਚਕਾਰ) [ਪੁਰਾਣੀਆਂ ਤਸਵੀਰਾਂ]

ਉਨ੍ਹਾਂ ਆਖਿਆ ਕਿ ਇਹ ਸਮੁੱਚੇ ਪੰਥ ਦਾ ਸਾਂਝਾ ਮਸਲਾ ਹੈ ਅਤੇ ਇਸ ਨੂੰ ਰਲ-ਮਿਲ ਕੇ ਹੀ ਹੱਲ ਕੀਤਾ ਜਾ ਸਕਦਾ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ ਲੰਮੇ ਅਰਸੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤਾਂ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਦੀ ਮੰਗ ਕਰਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ੨੦੧੯ ਵਿਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਪੁਰਬ ਦੇ ਮੱਦੇਨਜ਼ਰ ਸੰਗਤ ਦੀ ਭਾਵਨਾ ਹੈ ਕਿ ਇਸ ਸਮੇਂ ਤੱਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਸਥਾਪਨਾ ਹਰਿ ਕੀ ਪੌੜੀ ਵਿਖੇ ਹੋਵੇ।

ਇਸੇ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਦੇ ਸਹਿਯੋਗ ਨਾਲ ਯਤਨ ਅਰੰਭੇ ਗਏ ਹਨ ਅਤੇ ਇਸ ਮੁਹਿੰਮ ਦੀ ਕਾਮਯਾਬੀ ਲਈ 14 ਮਈ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ ਸਥਾਨਕ ਸਮੇਂ ਅਨੁਸਾਰ ਸਵੇਰੇ 9 ਵਜੇ ਜਪੁ ਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੇ ਪ੍ਰਬੰਧ ਵਾਲੇ ਹਰੇਕ ਗੁਰਦੁਆਰਾ ਸਾਹਿਬਾਨ ਵਿਖੇ ਜਪੁ ਜੀ ਸਾਹਿਬ ਦੇ ਪਾਠ ਹੋਣਗੇ ਜਿਸ ਵਿਚ ਵੱਧ ਤੋਂ ਵੱਧ ਸੰਗਤਾਂ ਸ਼ਾਮਲ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੁਬਾਰਕ ਅਸਥਾਨ ਦੀ ਮੁੜ ਸਥਾਪਨਾ ਲਈ ਅਰੰਭੀ ਮੁਹਿੰਮ ਦਾ ਹਿੱਸਾ ਬਣਨ। ਉਨ੍ਹਾਂ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਸ ਇਸ ਕਾਰਜ ਵਿਚ ਆਪੋ-ਆਪਣਾ ਯੋਗਦਾਨ ਪਾਉਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: