Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਪੋਸਟਰ ਫਾੜਨ ਵਾਲੇ ਪਰਮਿੰਦਰ ਮਹਿਤਾ ਨੂੰ ਸੰਗੀਨ ਧਰਾਵਾਂ ਤਹਿਤ ਜੇਲ੍ਹ ਭੇਜਿਆ ਜਾਵੇ : ਪ੍ਰਿੰ: ਪਰਵਿੰਦਰ ਸਿੰਘ ਖਾਲਸਾ

ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਪੋਸਟਰ ਫਾੜਨ ਵਾਲੇ ਪਰਮਿੰਦਰ ਮਹਿਤਾ ਨੂੰ ਸੰਗੀਨ ਧਰਾਵਾਂ ਤਹਿਤ ਜੇਲ੍ਹ ਭੇਜਿਆ ਜਾਵੇ : ਪ੍ਰਿੰ: ਪਰਵਿੰਦਰ ਸਿੰਘ ਖਾਲਸਾ

ਲੁਧਿਆਣਾ ( 5 ਜੂਨ, 2015): ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਪੋਸਟਰ ਫਾੜਨ ਵਾਲੇ ਪਰਮਿੰਦਰ ਮਹਿਤਾ ਉਪਰ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕਰਕੇ ਜੇਲ੍ਹ ਭੇਜਿਆ ਜਾਵੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਮਤਿ ਚੇਤਨਾ ਲਹਿਰ ਦੇ ਮੁੱਖੀ ਪਿੰ: ਪਰਵਿੰਦਰ ਸਿੰਘ ਖਾਲਸਾ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦਿਆਂ ਕਿਹਾ ਕਿ ਇਹ ਕਾਂਗਰਸ ਨੇ ਹੀ ਸ੍ਰੀ ਦਰਬਾਰ ਸਾਹਿਬ ਉਪਰ ਭਾਰਤੀ ਫੌਜ ਵੱਲੋਂ ਹਮਲਾ ਕਰਵਾਇਆ ਸੀ ਜਿਸ ਵਿੱਚ ਸੰਤ ਜਰਨੈਲ ਸਿੰਘ ਖਾਲਸਾ ਅਤੇ ਉਸਦੇ ਸਾਥੀਆਂ ਨੇ 72 ਘੰਟੇ ਫੌਜ ਦਾ ਟਾਕਰਾ ਕਰਦਿਆਂ ਆਪਣੀ ਸ਼ਹਾਦਤ ਦਿੱਤੀ ਅਤੇ ਬਾਬਾ ਦੀਪ ਸਿੰਘ ਦੇ ਕਦਮਾਂ ਤੇ ਚਲੱਦਿਆਂ ਹੋਇਆਂ ਆਪਣੇ ਵਿਰਸੇ ਨੂੰ ਸੰਭਾਲਿਆ ।

ਸਿੱਖ ਆਗੂ ਮਹਿਤਾ ਦੀ ਗ੍ਰਿਫਤਾਰੀ ਲਈ ਮੰਗ ਪੱਤਰ ਨਾਲ ਡਿਪਟੀ ਕਮਿਸ਼ਨਰ ਦੇ ਦਫਤਰ
ਸਿੱਖ ਆਗੂ ਮਹਿਤਾ ਦੀ ਗ੍ਰਿਫਤਾਰੀ ਲਈ ਮੰਗ ਪੱਤਰ ਨਾਲ ਡਿਪਟੀ ਕਮਿਸ਼ਨਰ ਦੇ ਦਫਤਰ

ਪ੍ਰਿੰ: ਪਰਵਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਜੰਮੂ ਅੰਦਰ ਸਿੱਖ ਨੌਜ਼ਵਾਨ ਜਗਜੀਤ ਸਿੰਘ ਨੂੰ ਪੁਲਿਸ ਨੇ ਗੋਲੀ ਨਾਲ ਸ਼ਹੀਦ ਕੀਤਾ ਹੈ । ਉਸ ਪੁਲਿਸ ਅਧਿਕਾਰੀ ਤੇ ਕਤਲ ਦਾ ਕੇਸ ਦਰਜ ਕਰਕੇ ਉਸਨੂੰ ਜੇਲ੍ਹ ਭੇਜਣਾ ਜੰਮੂ ਪ੍ਰਸ਼ਾਸ਼ਨ ਦੀ ਜਿੰਮੇਂਵਾਰੀ ਹੈ । ਅੱਜ ਜੰਮੂ ਦੇ ਵਿਗੜੇ ਹਲਾਤਾਂ ਲਈ ਉਥੋਂ ਦਾ ਪ੍ਰਸ਼ਾਸ਼ਨ ਹੀ ਜਿੰਮੇਂਵਾਰ ਹੈ ਕਿਉਂਕਿ ਉਨ੍ਹਾਂ ਨੇ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦਾ ਪੋਸਟਰ ਲਾਹੁਣ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ।

ਪ੍ਰਿੰ: ਖਾਲਸਾ ਨੇ ਲੁਧਿਆਣਾ ਦੇ ਕਾਂਗਰਸੀ ਆਗੂ ਪਰਮਿੰਦਰ ਮਹਿਤਾ ਅਤੇ ਉਸਦੇ ਸਾਥੀਆਂ ਦੇ ਵਿਰੁੱਧ ਗੈਰ ਜਮਾਨਤੀ ਧਰਾਵਾਂ ਤਹਿਤ ਜੇਲ੍ਹ ਵਿੱਚ ਭੇਜਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸ਼ਨ ਨੇ ਸਮੇਂ ਸਿਰ ਕਾਰਵਾਈ ਨਾ ਕੀਤੀ ਤਾਂ ਵਿਗੜੇ ਹਲਾਤਾਂ ਦੀ ਜਿੰਮੇਂਵਾਰੀ ਸਰਕਾਰ ਦੀ ਹੋਵੇਗੀ ।

ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਸਿੱਖ ਆਗੂ
ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਸਿੱਖ ਆਗੂ

ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਵਿੰਗ ਦੇ ਪ੍ਰਧਾਨ ਅਵਤਾਰ ਸਿੰਘ ਸੈਣੀ, ਜੱਥੇਦਾਰ ਜੋਗਿੰਦਰ ਸਿੰਘ ਵੈਂਗਲ, ਜਰਨੈਲ ਸਿੰਘ ਰਾਮਗੜ੍ਹ, ਦਲਜੀਤ ਸਿੰਘ ਰਾਮਗੜ੍ਹ, ਰਵਿੰਦਰ ਸਿੰਘ ਭਿੰਡਰ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਯੂਥ ਆਗੂ ਤਰਨਜੋਤ ਸਿੰਘ, ਇਕਬਾਲ ਸਿੰਘ ਇਸਲਾਮ ਗੰਜ, ਸਿਮਰਨਜੀਤ ਸਿੰਘ ਜੋੜਾ, ਸੋਹਣ ਸਿੰਘ ਖੋਖਰ, ਪ੍ਰਿਤਪਾਲ ਸਿੰਘ ਐਡਵੋਕੇਟ, ਮਨਜੀਤ ਸਿੰਘ ਭੋਲਾ, ਸੁਰਿੰਦਰ ਸਿੰਘ, ਸੁਰਜੀਤ ਸਿੰਘ, ਅਜੈ ਪਾਲ ਸਿੰਘ, ਸਿਮਰਨਜੀਤ ਸਿੰਘ ਬੀ.ਆਰ.ਐਸ. ਨਗਰ ਆਦਿ ਸ਼ਾਮਲ ਸਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: