Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਤ ਭਿੰਡਰਾਂਵਾਲ਼ਿਆਂ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਦਮਦਮੀ ਟਕਸਾਲ ਨੇ ਕੀਤੀ ਮੀਟਿੰਗ

ਸੰਤ ਭਿੰਡਰਾਂਵਾਲ਼ਿਆਂ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਦਮਦਮੀ ਟਕਸਾਲ ਨੇ ਕੀਤੀ ਮੀਟਿੰਗ

ਚੌਕ ਮਹਿਤਾ (31 ਮਈ, 2015): ਸੁੱਤੀ ਸਿੱਖ ਕੌਮ ਦੀ ਅਣਖ ਨੂੰ ਜਗਾ ਕੇ ਉਸਨੂੰ ਕੌਮੀ ਗੁਲਾਮੀ ਦਾ ਅਹਿਸਾਸ ਕਰਵਾਉਣ ਵਾਲੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ਼ ਸਿੰਘ ਖਾਲਸਾ ਭਿੰਡਰਾਂਵਾਲ਼ਿਆਂ ਅਤੇ ਹੋਰ ਸ਼ਹੀਦ ਸਿੰਘਾਂ ਦਾ ਸ਼ਹੀਦੀ ਦਿਹਾੜਾ ਦਮਦਮੀ ਟਕਸਾਲ ਵੱਲੋਂ ਮਹਿਤਾ ਚੌਕ ਵਿਖੇ ਮਨਾਇਆ ਜਾ ਰਿਹਾ ਹੈ।

Sant Jarnail Singh Bhidaranwale (Sant Sipahi)
ਸ਼ਹੀਦੀ ਦਿਹਾੜਾ ਮਨਾਉਣ ਲਈ ਦਮਦਮੀ ਟਕਸਾਲ ਵੱਲੋਂ ਕਰਵਾਏ ਜਾ ਰਹੇ 31ਵੇਂ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਸਮੁੱਚੇ ਇਲਾਕੇ ਦੇ ਚੋਣਵੇਂ ਸਿੰਘਾਂ ਦੀ ਇਕ ਮੀਟਿੰਗ ਅੱਜ ਦਮਦਮੀ ਟਕਸਾਲ ਦੇ ਹੈੱਡ-ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜੱਥਾ ਭਿੰਡਰਾਂ ਵਿਖੇ ਦਮਦਮੀ ਟਕਸਾਲ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਹੇਠ ਕੀਤੀ ।

ਮੀਟਿੰਗ ‘ਚ ਸਮਾਗਮ ਵਾਲੇ ਦਿਨ 6 ਜੂਨ ਨੂੰ ਸੰਗਤਾਂ ਦੀ ਵੱਡੀ ਆਮਦ ਨੂੰ ਮੁੱਖ ਰੱਖ ਕੇ ਪੰਡਾਲ, ਗੱਡੀਆਂ ਦੀ ਪਾਰਕਿੰਗ, ਛਬੀਲਾਂ, ਲੰਗਰਾਂ ਤੇ ਹੋਰ ਪ੍ਰਬੰਧਕੀ ਸੇਵਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ । ਸਾਰੇ ਜ਼ਿੰਮੇਂਵਾਰ ਸਿੰਘਾਂ ਨੂੰ ਉਨ੍ਹਾਂ ਦੀਆਂ ਡਿਊਟੀਆਂ ਸੌਾਪ ਦਿੱਤੀਆਂ ਗਈਆਂ । ਸਮੁੱਚੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 6 ਜੂਨ ਨੂੰ ਵੱਡੀ ਪੱਧਰ ‘ਤੇ ਦਮਦਮੀ ਟਕਸਾਲ ਮਹਿਤਾ (ਜਿਲ੍ਹਾ ਅੰਮਿ੍ਤਸਰ) ਵਿਖੇ ਪਹੁੰਚਣ ।

ਮੀਟਿੰਗ ‘ਚ ਬਾਬਾ ਲੱਖਾ ਸਿੰਘ ਰਾਮ ਥੰਮ੍ਹਣ, ਸੰਤ ਬਾਬਾ ਜਸਵੰਤ ਸਿੰਘ ਦੌਲੋਨੰਗਲ, ਬਾਬਾ ਗੁਰਦੇਵ ਸਿੰਘ ਤਰਸਿੱਕਾ, ਬਾਬਾ ਅਜੀਤ ਸਿੰਘ ਤਰਨਾ ਦਲ, ਬਾਬਾ ਜੀਵਨ ਸਿੰਘ ਸਮਸਤਪੁਰ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਗੁਰਕੰਵਰ ਸਿੰਘ (ਪੋਤਰਾ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ), ਮੇਜਰ ਸਿੰਘ ਅਮਰੀਕਾ, ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾਂ, ਕੈਪਟਨ ਬਲਬੀਰ ਸਿੰਘ ਬਾਠ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮਾ: ਜਸਵੰਤ ਸਿੰਘ, ਜਗਦੇਵ ਸਿੰਘ ਉਦੋਨੰਗਲ, ਮਨਜੋਤ ਸਿੰਘ, ਸਵਰਨਜੀਤ ਸਿੰਘ ਕਰਵਾਲੀਆਂ, ਸਰਪੰਚ ਰਜਿੰਦਰ ਸਿੰਘ, ਪਿ੍ੰ: ਗੁਰਦੀਪ ਸਿੰਘ, ਪਿ੍ੰ: ਬਲਜਿੰਦਰ ਸਿੰਘ, ਹਰਜਿੰਦਰ ਸਿੰਘ ਨੰਗਲੀ, ਗੁਰਮੀਤ ਸਿੰਘ ਖੱਬੇ ਰਾਜਪੂਤਾਂ, ਰਾਜਬੀਰ ਸਿੰਘ ਉਦੋਨੰਗਲ ਆਦਿ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 26 ਜਨਵਰੀ 1986 ਨੂੰ ਹੋਏ ਇਤਿਹਾਸਕ 'ਸਰਬੱਤ ਖ਼ਾਲਸਾ' ਦੀ ਅੱਜ 40ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। "ਇਹ ਸਰਬੱਤ ਖ਼ਾਲਸਾ ਸਿੱਖ ਇਤਿਹਾਸ ਦਾ ਇੱਕ ਅਹਿਮ ਪੜਾਅ
ਸਿੱਖ ਇਤਿਹਾਸ ਵਿੱਚ ਤੀਜੇ ਘੱਲੂਘਾਰੇ ਵਜੋਂ ਯਾਦ ਕੀਤੇ ਜਾਦੇ ੧੯੮੪ ਦੇ ਘਟਨਾਕ੍ਰਮ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਮਿਤੀ 2 ਨਵੰਬਰ 2025 ਨੂੰ ਤਖਤ
ਕਿਤਾਬ “ਜਾਂਬਾਜ ਰਾਖਾ” ਅਨੁਸਾਰ ਸੰਨ 1984 ਦੀ ਸਿੱਖ ਨਸਲਕੁਸ਼ੀ ਕੋਈ ਅਚਾਨਕ ਵਾਪਰੀਆਂ ਘਟਨਾਵਾਂ ਨਹੀਂ ਸਨ, ਸਗੋਂ ਇਹ ਇੱਕ ਸੋਚੀ-ਸਮਝੀ, ਯੋਜਨਾਬੱਧ ਨਸਲਕੁਸ਼ੀ ਸੀ। ਸਿੱਖਾਂ ਨਸਲਕੁਸ਼ੀ ਰਾਜਨੀਤਿਕ ਮੁਫਾਦਾਂ ਲਈ ਕੇਂਦਰ ਸਰਕਾਰ, ਖਾਸ
ਜੂਨ ਅਤੇ ਨਵੰਬਰ ੧੯੮੪ ਦੇ ਘਟਨਾਕ੍ਰਮਾਂ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਕੱਲ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਲੱਖੀ ਜੰਗਲ ਖਾਲਸਾ ਜਥੇ ਵੱਲੋਂ ਆਪਣੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: