Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਤ ਭਿੰਡਰਾਂਵਾਲ਼ਿਆਂ ਦਾ ਸ਼ਹੀਦੀ ਦਿਹਾੜਾ 7 ਜੂਨ ਨੂੰ ਮਨਾਇਆ ਜਾਵੇਗਾ: ਗਿਆਨੀ ਰਾਮ ਸਿੰਘ

ਸੰਤ ਭਿੰਡਰਾਂਵਾਲ਼ਿਆਂ ਦਾ ਸ਼ਹੀਦੀ ਦਿਹਾੜਾ 7 ਜੂਨ ਨੂੰ ਮਨਾਇਆ ਜਾਵੇਗਾ: ਗਿਆਨੀ ਰਾਮ ਸਿੰਘ

ਅੱਚਲ ਸਾਹਿਬ (3 ਜੂਨ, 2015): ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦੇ ਪਾਵਨ ਸ਼ਹੀਦੇ ਦਿਹਾੜੇ ‘ਤੇ ਜੂਨ 1984 ਨੂੰ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਵੱਲੋਂ ਕਰਵਾਏ ਗਏ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਫੌਜੀ ਹਮਲੇ ਵਿੱਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ , ਜਨਰਲ ਸ਼ਬੇਗ ਸਿੰਘ ਸਮੇਤ ਸ਼ਹੀਦ ਹੋਏ ਸਮੁਹ ਸਿੰਘਾਂ ਦੀ ਯਾਦ ਨੂੰ ਸਮਰਪਿਤ 31ਵਾਂ ਘੱਲੂਘਾਰਾ ਦਿਵਸ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਸ਼ਹੀਦਾਂ ਸੰਗਰਾਵਾਂ ਵਿਖੇ 7 ਜੂਨ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ ।

ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ
ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਗਿਆਨੀ ਰਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਦੱਸਿਆ ਕਿ ਸ਼ਹੀਦਾਂ ਦੀ ਯਾਦ ‘ਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 7 ਜੂਨ ਨੂੰ ਪੈਣ ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਸੰਤ-ਮਹਾਂਪੁਰਖ, ਨਿਹੰਗ ਸਿੰਘ ਜਥੇਬੰਦੀਆਂ ਤੇ ਹੋਰ ਵੱਖ-ਵੱਖ ਆਗੂ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ ।

7 ਜੂਨ ਨੂੰ ਅੰਮਿ੍ਤ ਸੰਚਾਰ ਵੀ ਹੋਵੇਗਾ । ਇਸ ਮੌਕੇ ਬਾਬਾ ਰਾਜਨਦੀਪ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਕਾਰਜ ਸਿੰਘ, ਭਾਈ ਜਗਦੀਪ ਸਿੰਘ, ਸਰਪੰਚ ਤੇਜਿੰਦਰ ਸਿੰਘ ਸੰਧਵਾਂ, ਗੁਲਜ਼ਾਰ ਸਿੰਘ ਖਹਿਰਾ ਆਦਿ ਹਾਜ਼ਰ ਸਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 26 ਜਨਵਰੀ 1986 ਨੂੰ ਹੋਏ ਇਤਿਹਾਸਕ 'ਸਰਬੱਤ ਖ਼ਾਲਸਾ' ਦੀ ਅੱਜ 40ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। "ਇਹ ਸਰਬੱਤ ਖ਼ਾਲਸਾ ਸਿੱਖ ਇਤਿਹਾਸ ਦਾ ਇੱਕ ਅਹਿਮ ਪੜਾਅ
ਸਿੱਖ ਇਤਿਹਾਸ ਵਿੱਚ ਤੀਜੇ ਘੱਲੂਘਾਰੇ ਵਜੋਂ ਯਾਦ ਕੀਤੇ ਜਾਦੇ ੧੯੮੪ ਦੇ ਘਟਨਾਕ੍ਰਮ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਮਿਤੀ 2 ਨਵੰਬਰ 2025 ਨੂੰ ਤਖਤ
ਕਿਤਾਬ “ਜਾਂਬਾਜ ਰਾਖਾ” ਅਨੁਸਾਰ ਸੰਨ 1984 ਦੀ ਸਿੱਖ ਨਸਲਕੁਸ਼ੀ ਕੋਈ ਅਚਾਨਕ ਵਾਪਰੀਆਂ ਘਟਨਾਵਾਂ ਨਹੀਂ ਸਨ, ਸਗੋਂ ਇਹ ਇੱਕ ਸੋਚੀ-ਸਮਝੀ, ਯੋਜਨਾਬੱਧ ਨਸਲਕੁਸ਼ੀ ਸੀ। ਸਿੱਖਾਂ ਨਸਲਕੁਸ਼ੀ ਰਾਜਨੀਤਿਕ ਮੁਫਾਦਾਂ ਲਈ ਕੇਂਦਰ ਸਰਕਾਰ, ਖਾਸ
ਜੂਨ ਅਤੇ ਨਵੰਬਰ ੧੯੮੪ ਦੇ ਘਟਨਾਕ੍ਰਮਾਂ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਕੱਲ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਲੱਖੀ ਜੰਗਲ ਖਾਲਸਾ ਜਥੇ ਵੱਲੋਂ ਆਪਣੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: