Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਤ ਭਿੰਡਰਾਂਵਾਲਿਆਂ ਦੇ ਡਰਾੲਵਿਰ ਭਾੲੀ ਦਾਰਾ ਸਿੰਘ ਦੀ ਯਾਦ ਚ ਸ਼ਹੀਦੀ ਸਮਾਗਮ 19 ਜੂਨ ਨੂੰ ਹੋਵੇਗਾ

ਸੰਤ ਭਿੰਡਰਾਂਵਾਲਿਆਂ ਦੇ ਡਰਾੲਵਿਰ ਭਾੲੀ ਦਾਰਾ ਸਿੰਘ ਦੀ ਯਾਦ ਚ ਸ਼ਹੀਦੀ ਸਮਾਗਮ 19 ਜੂਨ ਨੂੰ ਹੋਵੇਗਾ

ਤਰਨ ਤਾਰਨ: ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾੲੀ ਬਲਵੰਤ ਸਿੰਘ ਗੋਪਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਭਾੲੀ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਡਰਾਇਵਰ ਭਾੲੀ ਦਾਰਾ ਸਿੰਘ ਪੂਨੀਅਾਂ ਵਾਲਿਆਂ ਜੂਨ 1984 ਦੇ ਸਮੂਹ ਸ਼ਹੀਦ ਸਿੰਘਾਂ-ਸਿੰਘਣੀਆਂ ਦਾ 32 ਵਾਂ ਸ਼ਹੀਦੀ ਦਿਹਾੜਾ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵਲੋਂ ਪਰਿਵਾਰ ਦੇ ਸਹਿਯੋਗ ਨਾਲ ਗੁਰਦੁਅਾਰਾ ਬਾਬੇ ਸ਼ਹੀਦਾਂ, ਪਿੰਡ ਬਹਾਦਰ ਨਗਰ, ਤਹਿਸੀਲ ਪੱਟੀ, ਨੇੜੇ ਵਲਟੋਹਾ, ਜ਼ਿਲ੍ਹਾ ਤਰਨ ਤਾਰਨ ਵਿਖੇ ਖਾਲਸਾਈ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ।

ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਭਾੲੀ ਰਣਜੀਤ ਸਿੰਘ ਦਮਦਮੀ ਟਕਸਾਲ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ
ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਭਾੲੀ ਰਣਜੀਤ ਸਿੰਘ ਦਮਦਮੀ ਟਕਸਾਲ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ

ਉਨ੍ਹਾਂ ਦੱਸਿਆ ਕਿ 17 ਜੂਨ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 19 ਜੂਨ ਨੂੰ ਸਵੇਰੇ ਭੋਗਾਂ ਉਪਰੰਤ ਸੁੰਦਰ ਦੀਵਾਨ ਸਜਣਗੇ। ਜਿਸ ਵਿਚ ਰਾਗੀ, ਢਾਡੀ, ਕਵੀਸ਼ਰ, ਕਥਾਵਾਚਕ ਹਰ ਜਸ ਅਤੇ ਸ਼ਹੀਦੀ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ। ਫਿਰ ਪੰਥਕ ਜਥੇਬੰਦੀਆਂ ਦੇ ਆਗੂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।

ਜਾਣਕਾਰੀ ਦਿੰਦਿਆਂ ਇਨ੍ਹਾਂ ਫੈਡਰੇਸ਼ਨ ਆਗੂਆਂ ਨੇ ਦੱਸਿਆ ਕਿ ਇਸ ਦਿਹਾੜੇ ’ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ, ਯੂਨਾਇਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਉੱਘੇ ਲੇਖਕ ਭਾਈ ਸਰਬਜੀਤ ਸਿੰਘ ਘੁਮਾਣ, ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਪ੍ਰਬੰਧਕੀ ਸਕੱਤਰ ਭਾਈ ਪਪਲਪ੍ਰੀਤ ਸਿੰਘ, ਜਰਨਲ ਸਕੱਤਰ ਡਾਕਟਰ ਸ਼ਰਨਜੀਤ ਸਿੰਘ ਰਟੌਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਭਾਈ ਸਿਕੰਦਰ ਸਿੰਘ ਵਰਾਣਾ, ਨੌਜਵਾਨ ਪੰਥਕ ਆਗੂ ਭਾਈ ਗਗਨਦੀਪ ਸਿੰਘ, ਗਿਆਨੀ ਦਿਲਬਾਗ ਸਿੰਘ ਕਥਾਵਾਚਕ ਦਮਦਮੀ ਟਕਸਾਲ, ਗਿਆਨੀ ਸਿਮਰਨਜੀਤ ਸਿੰਘ ਕਥਾਵਾਚਕ ਦਮਦਮੀ ਟਕਸਾਲ, ਭਾਈ ਜੋਗਾ ਸਿੰਘ ਖ਼ਾਲਿਸਤਾਨੀ ਆਦਿ ਹਾਜ਼ਰੀਆਂ ਭਰਨਗੇ।

ਭਾਈ ਰਣਜੀਤ ਸਿੰਘ ਨੇ ਦੱਸਿਆ ਕਿ ਸ਼ਹੀਦ ਭਾਈ ਦਾਰਾ ਸਿੰਘ ਪੂਨੀਆਂ ਵਾਲੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਡਰਾਈਵਰ ਅਤੇ ਨਿਕਟਵਰਤੀ ਸਾਥੀ ਸਨ। ਭਾਈ ਦਾਰਾ ਸਿੰਘ ਹੀ ਸੰਤ ਜਰਨੈਲ ਸਿੰਘ ਨੂੰ ਚੰਦੋ ਕਲਾਂ ਦੇ ਪੁਲਿਸ ਘੇਰੇ ਵਿਚੋਂ ਕੱਢ ਕੇ ਲਿਆਏ ਸਨ, ਸੰਤ ਜੀ ਨੂੰ ਜਦੋਂ ਬੰਬੇ ਵਿਚ ਘੇਰਾ ਪਿਆ ਸੀ ਤਾਂ ਉਦੋਂ ਵੀ ਭਾਈ ਦਾਰਾ ਸਿੰਘ ਹੀ ਸੰਤਾਂ ਨੂੰ ਘੇਰੇ ਵਿਚੋਂ ਕੱਢ ਕੇ ਮਹਿਤੇ ਲੈ ਕੇ ਆਏ ਸਨ। ਸ਼ਹੀਦ ਭਾਈ ਦਾਰਾ ਸਿੰਘ ਦਾ ਭੁਝੰਗੀ ਬਚਿੱਤਰ ਸਿੰਘ ਅਤੇ ਸਹੁਰਾ ਭਾਈ ਗੁਰਮੁੱਖ ਸਿੰਘ ਵੀ ਉਹਨਾਂ ਦੇ ਨਾਲ ਦਰਬਾਰ ਸਾਹਿਬ ਦੇ ਹਮਲੇ ਵਿਚ ਸ਼ਹੀਦ ਹੋ ਗਏ ਸਨ।

ਫੈਡਰੇਸ਼ਨ ਨੇਤਾਵਾਂ ਨੇ ਕਿਹਾ ਕਿ ਸ਼ਹੀਦਾਂ ਦੇ ਪਾਏ ਹੋਏ ਪੂਰਨਿਆਂ ’ਤੇ ਪਹਿਰਾ ਦੇਣਾ ਸਾਡਾ ਕੌਮੀ ਫਰਜ਼ ਹੈ ਅਤੇ ਉਹਨਾਂ ਮਰਜੀਵੜਿਆਂ ਦੇ ਸ਼ਹੀਦੀ ਦਿਹਾੜੇ ਮਨਾਉਣਾ ਵੀ ਕੌਮੀ ਸੰਘਰਸ਼ ਨੂੰ ਅਗਾਂਹ ਤੋਰਨ ਬਰਾਬਰ ਹੈ। ਉਹਨਾਂ ਕਿਹਾ ਕਿ ਇਸ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਤ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਇਸ ਮੌਕੇ ਜਰਨਲ ਸਕੱਤਰ ਭਾਈ ਮੇਜਰ ਸਿੰਘ ਕੰਗ, ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਗਿਆਨੀ ਸਿਮਰਨਜੀਤ ਸਿੰਘ ਮਾਨ, ਜ਼ਿਲ੍ਹਾ ਮੀਤ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਟੋਨੀ, ਭਾਈ ਨਿਸ਼ਾਨ ਸਿੰਘ ਪੂਨੀਆਂ ਸਪੁੱਤਰ ਸ਼ਹੀਦ ਭਾਈ ਦਾਰਾ ਸਿੰਘ, ਲੁਧਿਆਣਾ ਜ਼ਿਲ੍ਹਾ ਪ੍ਰਧਾਨ ਭਾਈ ਸਿਮਰਜੀਤ ਸਿੰਘ ਖ਼ਾਲਸਾ ਆਦਿ ਫੈਡਰੇਸ਼ਨ ਵਰਕਰ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਯੂਥ ਫੈੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬਾਦਲਾਂ ਦੇ ਚਹੇਤੇ ਅਤੇ ਸਿੱਖਾਂ ਦਾ ਕਾਤਲ ਸੁਮੇਧ ਸੈਣੀ ਜੋ ਸ਼ਹੀਦ ਭਾਈ ਬਲਵੰਤ ਸਿੰਘ ਮੁਲਤਾਨੀ ਦੇ
ਨਿਹੰਗ ਸਿੰਘਾਂ ਅਤੇ ਪੁਲਿਸ ਦੌਰਾਨ ਹੋਈ ਝੜਪ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਲਿਖਣ-ਬੋਲਣ ਵਾਲੇ ਇੱਕ ਦਰਜਨ ਦੇ ਕਰੀਬ ਸਿੱਖ ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ ਹੈ ਤੇ ਉਹਨਾਂ ਉੱਤੇ
ਵੀਹਵੀਂ ਸਦੀ ਦੇ ਸਿੱਖ ਸੰਘਰਸ਼ ਨੂੰ ਬਦਨਾਮ ਕਰਨ ਲਈ ਭਾਰਤੀ ਏਜੰਸੀਆਂ ਦੀ ਸਹਿਮਤੀ ਨਾਲ ਬਣਾਈ ਗਈ ਫਿਲਮ ‘ਬਲੈਕੀਆ’ ਵਿੱਚ ਬੜੀ ਚਲਾਕੀ ਨਾਲ ਪੰਜਾਬ ਦੀ ਬਰਬਾਦੀ ਦਾ ਸਿਹਰਾ ਖਾੜਕੂਆਂ ਸਿਰ ਮੜ੍ਹਿਆ
ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਯਾਦ ਵਿਚ ‘ਪਹਿਲਾ ਸ਼ਹੀਦੀ ਦਿਹਾੜਾ’ ਜਿਲ੍ਹਾ ਜਲੰਧਰ ਦੇ ਪਿੰਡ ਡੱਲੀ (ਭੋਗਪੁਰ) ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: