Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਤ ਸਮਾਜ ਵੱਲੋਂ ਬਾਦਲਾਂ ਦੀ ਹਿਮਾਇਤ ਦਾ ਐਲਾਨ; ਸਰਕਾਰ ਨੇ ਧਰਮ ਲਈ ਬਹੁਤ ਕੁਝ ਕੀਤਾ: ਬਾਬਾ ਹਰਨਾਮ ਸਿੰਘ

ਸੰਤ ਸਮਾਜ ਵੱਲੋਂ ਬਾਦਲਾਂ ਦੀ ਹਿਮਾਇਤ ਦਾ ਐਲਾਨ; ਸਰਕਾਰ ਨੇ ਧਰਮ ਲਈ ਬਹੁਤ ਕੁਝ ਕੀਤਾ: ਬਾਬਾ ਹਰਨਾਮ ਸਿੰਘ

ਚੰਡੀਗੜ੍ਹ: ਸੰਤ ਸਮਾਜ ਵੱਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਹਿਮਾਇਤ ਦਾ ਐਲਾਨ ਕਰਦੇ ਹੋਏ ਸੰਤ ਸਮਾਜ ਦੇ ਮੁਖੀ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਬਾਦਲ ਦਲ ਦੀ ਸਰਕਾਰ ਵੱਲੋਂ ਧਰਮ ਲਈ ਬਹੁਤ ਕੁਝ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਦਲ ਦੀ ਸਰਕਾਰ ਨੇ ਸਿੱਖ ਜਗਤ ਨੂੰ ਯਾਦਗਾਰਾਂ, ਦਰਬਾਰ ਸਾਹਿਬ ਦੇ ਆਲੇ-ਦੁਆਲੇ ਵਿਚ ਸੁੰਦਰੀਕਰਨ ਤਬਦੀਲੀ, ਹਰ ਧਰਮ ਨਾਲ ਸੰਬੰਧਿਤ ਇਤਿਹਾਸਕ ਸਥਾਨਾਂ ਦੀ ਬਿਹਤਰੀ, ਸੰਗਤਾਂ ਨੂੰ ਹਰ ਧਾਰਮਿਕ ਸਥਾਨ ਦੀ ਯਾਤਰਾ ਕਰਵਾਉਣੀ ਅਤੇ ਹੋਰ ਬਹੁਤ ਕਾਰਜ ਕੀਤੇ ਹਨ।

ਸੰਤ ਸਮਾਜ ਆਗੂ ਭਾਈ ਜਸਬੀਰ ਸਿੰਘ ਰੋਡੇ, ਦਮਦਮੀ ਟਕਸਾਲ (ਮਹਿਤਾ) ਮੁਖੀ ਬਾਬਾ ਹਰਨਾਮ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਪ੍ਰਧਾਨ ਸੁਖਬੀਰ ਬਾਦਲ (ਪੁਰਾਣੀ ਤਸਵੀਰ)।
ਸੰਤ ਸਮਾਜ ਆਗੂ ਭਾਈ ਜਸਬੀਰ ਸਿੰਘ ਰੋਡੇ, ਦਮਦਮੀ ਟਕਸਾਲ (ਮਹਿਤਾ) ਮੁਖੀ ਬਾਬਾ ਹਰਨਾਮ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਪ੍ਰਧਾਨ ਸੁਖਬੀਰ ਬਾਦਲ (ਪੁਰਾਣੀ ਤਸਵੀਰ)।

ਇਨ੍ਹਾਂ ਦੀ ਅਗਵਾਈ ਵਿਚ ਪੰਜਾਬ ਦਾ ਵਿਕਾਸ ਵੱਡੇ ਪੱਧਰ ‘ਤੇ ਹੋਇਆ ਹੈ।

ਬਹਿਬਲ ਕਲਾਂ ਗੋਲੀ ਕਾਂਡ ਵਿੱਚ ਸ਼ਹੀਦ ਹੋਏ ਸਿੰਘਾਂ ਬਾਰੇ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦਾ ਡੀ.ਜੀ.ਪੀ. ਸੁਮੇਧ ਸੈਣੀ ਸੀ ਤਾਂ ਉਸ ਵੇਲੇ ਇਹ ਕਾਂਡ ਵਾਪਰਿਆ। ਸੁਮੇਧ ਸੈਣੀ ਦੀ ਮਾਨਸਿਕਤਾ ਸਿੱਖ ਵਿਰੋਧੀ ਹੈ। ਕਾਂਡ ਹੋਣ ਤੋ ਬਾਅਦ ਸੰਤ ਸਮਾਜ ਵੱਲੋਂ ਸੁਮੇਧ ਸੈਣੀ ਨੂੰ ਹਟਾਉਣ ਦੀ ਮੰਗ ਕੀਤੀ ਗਈ ਸੀ ਅਤੇ ਸਰਕਾਰ ਨੇ ਇਸ ਮੰਗ ਨੂੰ ਵੀ ਪ੍ਰਵਾਨ ਕੀਤਾ ਸੀ।

ਸੰਤ ਸਮਾਜ (ਫਾਈਲ ਫੋਟੋ
ਸੰਤ ਸਮਾਜ (ਫਾਈਲ ਫੋਟੋ)

ਬਾਬਾ ਹਰਨਾਮ ਸਿੰਘ ਨੇ ਪੱਤਰਕਾਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਸਵਾਲ ਪੁੱਛੇ ਜਾਣ ‘ਤੇ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਘੋਰ ਪਾਪ ਹੈ ਤੇ ਇਸ ਬਾਰੇ ਗੁਰੂ ਸਾਹਿਬ ਆਪੇ ਦੋਸ਼ੀਆਂ ਨੂੰ ਸਜਾ ਦੇਣਗੇ। ਉਨ੍ਹਾਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਨੂੰ ਸਿਆਸੀ ਮੁੱਦਾ ਬਣਾ ਕੇ ਅਤੇ ਭਾਵਨਾਵਾਂ ਭੜਕਾ ਦੇ ਇਹ ਵੋਟਾਂ ਲੈਣਾ ਚਾਹੁੰਦਾ ਹੈ ਜਦਕਿ ਕੇਜਰੀਵਾਲ ਨੇ ਬਾਬਾ ਬੰਦਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਬਾਰੇ ਕੁਝ ਨਹੀਂ ਕੀਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: