Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਵਾਦ ਵਲੋਂ ਲੁਧਿਆਣਾ ਵਿਖੇ ‘ਵਿਆਖਿਆ’ ਵਿਸ਼ੇ ‘ਤੇ ਵਿਚਾਰ ਚਰਚਾ ਅੱਜ (15 ਅਕਤੂਬਰ, ਐਤਵਾਰ) ਨੂੰ

ਸੰਵਾਦ ਵਲੋਂ ਲੁਧਿਆਣਾ ਵਿਖੇ ‘ਵਿਆਖਿਆ’ ਵਿਸ਼ੇ ‘ਤੇ ਵਿਚਾਰ ਚਰਚਾ ਅੱਜ (15 ਅਕਤੂਬਰ, ਐਤਵਾਰ) ਨੂੰ

ਚੰਡੀਗੜ੍ਹ: ਵਿਚਾਰ ਮੰਚ ਸੰਵਾਦ ਵਲੋਂ ਅੱਜ (15 ਅਕਤੂਬਰ (ਐਤਵਾਰ), 2017 ਨੂੰ) ਪੰਜਾਬੀ ਭਵਨ, ਲੁਧਿਆਣਾ ਵਿਖੇ ‘ਵਿਆਖਿਆ’ ਵਿਸ਼ੇ ‘ਤੇ ਵਿਚਾਰ-ਚਰਚਾ ਕਰਵਾਈ ਜਾ ਰਹੀ ਹੈ। ਇਸ ਵਿਚ ਡਾ. ਦਰਸ਼ਨ ਸਿੰਘ (ਸਾਬਕਾ ਮੁਖੀ ਅਤੇ ਪ੍ਰੋਫੈਸਰ, ਧਰਮ ਅਧਿਐਨ, ਪੰਜਾਬੀ ਯੂਨੀਵਰਸਿਟੀ, ਪਟਿਆਲਾ), ਡਾ. ਕੰਵਲਜੀਤ ਸਿੰਘ (ਮੁਖੀ ਪੋਸਟ ਗ੍ਰੈਜੂਏਟ ਪੰਜਾਬੀ ਮਹਿਕਮਾ, ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ), ਡਾ. ਸੇਵਕ ਸਿੰਘ (ਸਾਬਕਾ ਸਹਾਇਕ ਪ੍ਰੋਫੈਸਰ, ਇਟਰਨਲ ਯੂਨੀਵਰਸਿਟੀ, ਬੜੂ ਸਾਹਿਬ) ਸਰੋਤਿਆਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।

ਅੱਜ (15 ਅਕਤੂਬਰ, ਐਤਵਾਰ ਨੂੰ) ਹੋਣ ਵਾਲੀ ਇਹ ਵਿਚਾਰ-ਚਰਚਾ ਸਵੇਰੇ 9:30 ਵਜੇ ਸ਼ੁਰੂ ਹੋ ਕੇ ਦੁਪਹਿਰ 1:30 ਤਕ ਚੱਲੇਗੀ। ਵਿਚਾਰ-ਗੋਸ਼ਟੀ ਦੇ ਸਬੰਧ ‘ਚ ਵਧੇਰੇ ਜਾਣਕਾਰੀ ਲਈ 84271-01699, 98554-01843 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Samvad seminar 15 october

ਵਿਚਾਰ ਚਰਚਾ ਦੇ ਪ੍ਰਬੰਧਕਾਂ ਵਲੋਂ ਦੱਸਿਆ ਗਿਆ ਕਿ ਸੰਵਾਦ ਵਲੋਂ ਹੁਣ ਤਕ “ਰਾਸ਼ਟਰਵਾਰ”, “ਆਧੁਨਿਕਤਾ: ਇਕ ਪੜਚੋਲ”, “ਭਾਰਤੀ ਰਾਸ਼ਟਰ ਦੀ ਉਸਾਰੀ ‘ਚ ਮੀਡੀਆ ਅਤੇ ਮਨੋਰੰਜਨ ਸਾਧਨਾਂ ਦੀ ਵਰਤੋਂ”, “ਪੰਥ-ਪੰਜਾਬ: ਹਾਲਾਤ ਅਤੇ ਹੱਲ” ਵਿਸ਼ੇ ‘ਤੇ ਵਿਚਾਰ ਚਰਚਾਵਾਂ ਕਰਵਾਈਆਂ ਜਾ ਚੁਕੀਆਂ ਹਨ।

ਸੰਵਾਦ ਵਲੋਂ ਵਿਚਾਰ-ਚਰਚਾ ‘ਚ ਵਿਦਵਾਨ ਬੁਲਾਰਿਆਂ ਦੇ ਵਿਚਾਰ ਸੁਣਨ ਲਈ ਸਾਰਿਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖੀ ਦੇ ਸਿਧਾਂਤਾਂ, ਗੁਰਮਤਿ ਵਿਚਾਰਧਾਰਾ ਅਤੇ ਆਧੁਨਿਕ ਸਮੇਂ ਵਿੱਚ ਸਿੱਖੀ ਸਿੱਖਿਆ ਦੀ ਮਹੱਤਤਾ ਨੂੰ ਧਿਆਨ 'ਚ ਰੱਖਦਿਆਂ 10 ਜੂਨ 2026, ਦਿਨ ਬੁੱਧਵਾਰ ਨੂੰ "ਸਿੱਖੀ ਸਿੱਖਿਆ ਅਤੇ ਗੁਰ-ਵਿਚਾਰ ਵਿਸ਼ੇ" ਤੇ ਵਿਸ਼ੇਸ਼
ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: