Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਵਾਦ ਵੱਲੋਂ ‘ਜਥੇਬੰਦ ਹੋਣ ਦੀ ਪੰਥਕ ਜੁਗਤ’ ਵਿਸ਼ੇ ਉੱਤੇ ਵਿਚਾਰ ਚਰਚਾ 12 ਨੂੰ

ਸੰਵਾਦ ਵੱਲੋਂ ‘ਜਥੇਬੰਦ ਹੋਣ ਦੀ ਪੰਥਕ ਜੁਗਤ’ ਵਿਸ਼ੇ ਉੱਤੇ ਵਿਚਾਰ ਚਰਚਾ 12 ਨੂੰ

ਚੰਡੀਗੜ੍ਹ – ਸੰਵਾਦ ਵੱਲੋਂ ‘ਅਗਾਂਹ ਵੱਲ ਨੂੰ ਤੁਰਦਿਆਂ’ ਖਰੜੇ ਦੇ ਸੰਦਰਭ ਚ ਅਗਲੀ ਵਿਚਾਰ ਚਰਚਾ 12 ਸਤੰਬਰ ਨੂੰ ਕੀਤੀ ਜਾ ਰਹੀ ਹੈ। ਇਸ ਸੰਬੰਧੀ ਸੰਵਾਦ ਵੱਲੋਂ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਸ਼ਤਿਹਾਰ ਮੁਤਾਬਿਕ ਅਗਲੀ ਵਿਚਾਰ ਚਰਚਾ ‘ਜਥੇਬੰਦ ਹੋਣ ਦੀ ਪੰਥਕ ਜੁਗਤ’ ਵਿਸ਼ੇ ਉੱਤੇ ਹੋਵੇਗੀ, ਜਿਸ ਵਿੱਚ “ਆਗੂ ਚੁਣਨ ਦੀ ਪੰਥਕ ਰਵਾਇਤ” ਅਤੇ “ਫੈਸਲੇ ਲੈਣ ਦੀ ਵਿਧੀ” ਵਰਗੇ ਅਹਿਮ ਵਿਸ਼ਿਆਂ ਉੱਤੇ ਗੱਲਬਾਤ ਕੀਤੀ ਜਾਵੇਗੀ।

ਜਿਕਰਯੋਗ ਹੈ ਕਿ ਸੰਵਾਦ ਵੱਲੋਂ ਇਸ ਖਰੜੇ ਸੰਬੰਧੀ ਇਹ ਚੌਥੀ ਵਿਚਾਰ ਚਰਚਾ ਕਰਵਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ‘ਬਿਪਰ ਸੰਸਕਾਰ’, ‘ਸੈਕੁਲਰ ਪੱਛਮੀ ਫਲਸਫਾ’ ਅਤੇ ‘ਖਾਲਸਾ ਜੀ ਕੇ ਬੋਲ-ਬਾਲੇ’ ਵਿਸ਼ੇ ਉੱਤੇ ਵਿਚਾਰ ਚਰਚਾ ਕਰਵਾਈ ਜਾ ਚੁੱਕੀ ਹੈ।

12 ਸਤੰਬਰ ਨੂੰ ਹੋਣ ਜਾ ਰਹੀ ਇਸ ਵਿਚਾਰ ਚਰਚਾ ਵਿੱਚ ਡਾ. ਗੁਰਪ੍ਰੀਤ ਸਿੰਘ ਮੀਕੇ ਅਤੇ ਭਾਈ ਮਨਧੀਰ ਸਿੰਘ ਆਪਣੇ ਵਿਚਾਰਾਂ ਦੀ ਸਾਂਝ ਪਾਉਣਗੇ ਅਤੇ ਦਰਸ਼ਕਾਂ ਵੱਲੋਂ ਆਏ ਸਵਾਲਾਂ ਨੂੰ ਵੀ ਸੰਬੋਧਨ ਹੋਣਗੇ। ਇਹ ਵਿਚਾਰ ਚਰਚਾ ਦਾ ਸਿੱਧਾ ਪ੍ਰਸਾਰਣ ਸੰਵਾਦ ਦੇ ਯੂ-ਟੀਊਬ, ਟਵਿੱਟਰ ਅਤੇ ਫੇਸਬੁੱਕ ਪੰਨੇ ਉੱਤੇ ਵੀ ਹੋਵੇਗਾ।

ਇਹ ਵਿਚਾਰ ਚਰਚਾ ਸ਼ਾਮ 8 ਵਜੇ (ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਸਮੇਂ ਮੁਤਾਬਿਕ) “ਜ਼ੂਮ” (Meeting ID – 872 7798 1289) ਰਾਹੀਂ ਹੋਵੇਗੀ। ਸੰਵਾਦ ਵੱਲੋਂ ਇਸ ਵਿਚਾਰ ਚਰਚਾ ਵਿੱਚ ਸਭ ਨੂੰ ਸੱਦਾ ਦਿੱਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ
ਸਿੱਖ ਇਤਿਹਾਸ ਵਿੱਚ ਤੀਜੇ ਘੱਲੂਘਾਰੇ ਵਜੋਂ ਯਾਦ ਕੀਤੇ ਜਾਦੇ ੧੯੮੪ ਦੇ ਘਟਨਾਕ੍ਰਮ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਮਿਤੀ 2 ਨਵੰਬਰ 2025 ਨੂੰ ਤਖਤ
ਖਾਲਸਾ ਪੰਥ ਦੇ ਅਣਥੱਕ ਸੇਵਕ ਭਾਈ ਸੁਰਿੰਦਰ ਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਲੰਘੇ ਦਿਨ ੫ ਅਕਤੂਬਰ ੨੦੨੫ (ਐਤਵਾਰ) ਨੂੰ ਗੁਰਦੁਆਰਾ ਸਾਹਿਬ ਅਰਬਨ ਸਟੇਟ (ਫੇਜ਼ ੩) ਪਟਿਆਲਾ
ਅਕਾਲੀ ਦਲ ਦੀ ਪੁਨਰ ਸੁਰਜੀਤੀ 'ਤੇ ਮਸਤੂਆਣਾ ਸਾਹਿਬ ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ ਸ਼ੁਰੂ ਹੋਈ ਹੈ ਜਿਸ ਦੇ ਤੀਜੇ ਦਿਨ ਦਾ ਲੇਖਾ-ਜੋਖਾ ਇਸ ਖਬਰ ਵਿਚ ਪੜ੍ਹੋ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: