Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਸਦ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਨੇ ਕਿਹਾ; ਮੇਰੀ ਜਾਨ ਨੂੰ ‘ਆਪ’ ਤੋਂ ਖ਼ਤਰਾ, ਮੈਂ ਸੈਰ ਕਰਨ ਵੀ ਨਹੀਂ ਜਾ ਸਕਦਾ

ਸੰਸਦ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਨੇ ਕਿਹਾ; ਮੇਰੀ ਜਾਨ ਨੂੰ ‘ਆਪ’ ਤੋਂ ਖ਼ਤਰਾ, ਮੈਂ ਸੈਰ ਕਰਨ ਵੀ ਨਹੀਂ ਜਾ ਸਕਦਾ

ਲੁਧਿਆਣਾ: ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਨੇ ਆਮ ਆਦਮੀ ਦੇ ਕੁਝ ਵਰਕਰਾਂ ਤੋਂ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਹ ਵੀਰਵਾਰ ਨੂੰ ਲੁਧਿਆਣਾ ਸਥਿਤ ਰਿਹਾਇਸ਼ ’ਤੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

harinder singh khalsa norway
ਸੰਸਦ ਮੈਂਬਰ ਹਰਿੰਦਰ ਸਿੰਘ ਖ਼ਾਲਸਾ (ਫਾਈਲ ਫੋਟੋ)

ਉਨ੍ਹਾਂ ਦੋਸ਼ ਲਾਇਆ ਕਿ ਕਈ ਨਸ਼ੇੜੀ ਕਿਸਮ ਦੇ ਨੌਜਵਾਨ, ਜੋ ਹਰ ਸਮੇਂ ਫਿਰੋਜ਼ਪੁਰ ਰੋਡ ‘ਤੇ ਕੋਹਿਨੂਰ ਪਾਰਕ ਇਲਾਕੇ ਵਿੱਚ ਸਥਿਤ ਉਨ੍ਹਾਂ ਦੇ ਘਰ ਨੇੜੇ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਾਉਂਦੇ ਰਹਿੰਦੇ ਹਨ ਤੇ ਕੇਜਰੀਵਾਲ ਦੇ ਭਗਤ ਹਨ, ਉਨ੍ਹਾਂ ਦੀ ਜਾਨ ਦੇ ਪਿੱਛੇ ਪਏ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਇਹੀ ਕਾਰਨ ਹੈ ਕਿ ਉਹ ਹੁਣ ਸੈਰ ਕਰਨ ਲਈ ਵੀ ਨਹੀਂ ਜਾ ਰਹੇ ਤਾਂ ਕਿ ਕੋਈ ਅਣਹੋਣੀ ਨਾ ਹੋ ਜਾਵੇ। ਉਨ੍ਹਾਂ ਇਸ ਸਬੰਧੀ ਗ੍ਰਹਿ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਜਾਣੂ ਕਰਵਾ ਦਿੱਤਾ ਹੈ।

ਸਬੰਧਤ ਖ਼ਬਰ:

ਮੈਂ ਸਿੱਖ ਹਾਂ, ਪਾਠ ਕਰਦਾਂ, ਭਗਵੰਤ ਮਾਨ ਸ਼ਰਾਬ ਪੀ ਕੇ ਆਉਂਦਾ, ਮੇਰੀ ਸੀਟ ਬਦਲੋ: ਹਰਿੰਦਰ ਸਿੰਘ ਖ਼ਾਲਸਾ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: