ਨਵੀਂ ਦਿੱਲੀ: ਡਿਵੀਜ਼ਨ ਬੈਂਚ ਦੇ ਇਕ ਜੱਜ ਉਤੇ ਪੱਖਪਾਤ ਦਾ ਦੋਸ਼ ਲਗਾ ਕੇ 1984 ਦੇ ਸਿੱਖ ਕਤਲੇਆਮ ਸਬੰਧੀ ਕੇਸ ਨੂੰ ਤਬਦੀਲ ਕਰਾਉਣ ਲਈ ਕਾਂਗਰਸੀ ਆਗੂ ਸੱਜਣ ਕੁਮਾਰ ਤੇ ਹੋਰਾਂ ਵੱਲੋਂ ਦਾਖ਼ਲ ਕੀਤੀ ਅਰਜ਼ੀਆਂ ’ਤੇ ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਬਹਿਸ ਦੌਰਾਨ ਸੀਬੀਆਈ ਨੇ ਜਸਟਿਸ ਪੀਐਸ ਤੇਜੀ ਅਤੇ ਗੀਤਾ ਮਿੱਤਲ ਦੇ ਬੈਂਚ ਨੂੰ ਕਿਹਾ ਕਿ ਇਹ ਅਰਜ਼ੀਆਂ ਰੱਦ ਕੀਤੀਆਂ ਜਾਣ ਕਿਉਂਕਿ ਇਹ ਮੁਕੱਦਮੇ ਨੂੰ ਲਟਕਾਉਣ ਦਾ ਯਤਨ ਹੈ।

ਜ਼ਿਕਰਯੋਗ ਹੈ ਕਿ ਨਵੰਬਰ 1984 ‘ਚ ਭਾਰਤ ਦੀ ਰਾਜਧਾਨੀ ਦਿੱਲੀ ਸਮੇਤ ਸਮੁੱਚੇ ਭਾਰਤ ‘ਚ ਯੋਜਨਾਬੱਧ ਤਰੀਕੇ ਨਾਲ ਸਿੱਖਾਂ ਦਾ ਕਤਲੇਆਮ ਹੋਇਆ ਅਤੇ ਤਿੰਨ ਦਹਾਕੇ ਬੀਤ ਜਾਣ ਤੋਂ ਬਾਅਦ ਵੀ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੀ। ਸਗੋਂ ਉਹ ਸੱਤਾ ਦੇ ਉੱਚੇ ਅਹੁਦਿਆਂ ‘ਤੇ ਬੈਠ ਕੇ ਸੱਤਾ ਸੁਖ ਮਾਣਦੇ ਰਹੇ।