Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਰਵਿੰਦਰ ਸਿੰਘ ਸਰਨਾ ਬਣੇ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ

ਹਰਵਿੰਦਰ ਸਿੰਘ ਸਰਨਾ ਬਣੇ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ: ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਵਿੱਚ ਹਰਵਿੰਦਰ ਸਿੰਘ ਸਰਨਾ ਨੂੰ ਪ੍ਰਧਾਨ ਚੁਣ ਲਿਆ ਗਿਆ ਅਤੇ ਕਮੇਟੀ ਉੱਤੇ ਇੱਕ ਵਾਰ ਮੁੜ ਸਰਨਾ ਧੜੇ ਦਾ ਮੁਕੰਮਲ ਕਬਜ਼ਾ ਹੋ ਗਿਆ ਹੈ।

ਤਖ਼ਤ ਸ੍ਰੀ ਪਟਨਾ ਸਾਹਿਬ ਦੀ ਐਤਵਾਰ (3 ਸਤੰਬਰ) ਨੂੰ ਹੋਈ ਚੋਣ ਵਿੱਚ ਹਰਵਿੰਦਰ ਸਿੰਘ ਸਰਨਾ ਪ੍ਰਧਾਨ, ਸ਼ੇਲਿੰਦਰਜੀਤ ਸਿੰਘ ਟਾਟਾ ਨਗਰ ਸੀਨੀਅਰ ਮੀਤ ਪ੍ਰਧਾਨ, ਬੀਬੀ ਕਮਲਜੀਤ ਕੌਰ ਜੂਨੀਅਰ ਮੀਤ ਪ੍ਰਧਾਨ, ਚਰਨਜੀਤ ਸਿੰਘ ਜਨਰਲ ਸਕੱਤਰ ਅਤੇ ਮਹਿੰਦਰ ਸਿੰਘ ਛਾਬੜਾ ਸਕੱਤਰ ਚੁਣੇ ਗਏ ਹਨ।

ਹਰਵਿੰਦਰ ਸਿੰਘ ਸਰਨਾ ਬਣੇ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ
ਹਰਵਿੰਦਰ ਸਿੰਘ ਸਰਨਾ ਬਣੇ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਦਿੱਲੀ ਅਕਾਲੀ ਦਲ ਦੇ ਮੁਖੀ ਪਰਮਜੀਤ ਸਿੰਘ ਸਰਨਾ ਨੇ ਦਾਅਵਾ ਕੀਤਾ ਕਿ ਇਹ ਚੋਣ ਸਰਵਸੰਮਤੀ ਨਾਲ ਹੋਈ ਹੈ। ਚੋਣ ਦੌਰਾਨ ਪਹਿਲਾਂ ਦੂਜੀ ਧਿਰ ਵਲੋਂ ਪ੍ਰਧਾਨ ਦੇ ਅਹੁਦੇ ਲਈ ਇੱਕ ਨਾਂ ਦੀ ਤਜਵੀਜ਼ ਕੀਤੀ ਗਈ ਸੀ ਪਰ ਸਬੰਧਤ ਮੈਂਬਰ ਨੇ ਚੋਣ ਲੜਣ ਤੋਂ ਇਨਕਾਰ ਕਰ ਦਿੱਤਾ, ਜਿਸ ਮਗਰੋਂ ਚੋਣ ਸਰਵਸੰਮਤੀ ਨਾਲ ਨੇਪਰੇ ਚੜ੍ਹ ਗਈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ, ਭੋਪਾਲ ਅਤੇ ਲਖਨਊ ਤੋਂ ਵੀ ਇੱਕ ਇੱਕ ਮੈਂਬਰ ਗੈਰਹਾਜ਼ਰ ਸੀ। ਇੱਕ ਮੈਂਬਰ ਦੀ ਮੌਤ ਹੋ ਚੁੱਕੀ ਹੈ। ਕਮੇਟੀ ਦੇ ਕੁੱਲ 15 ਮੈਂਬਰਾਂ ਵਿਚੋਂ ਅੱਜ 11 ਮੈਂਬਰ ਚੋਣ ਮੀਟਿੰਗ ਵਿੱਚ ਸ਼ਾਮਲ ਹੋਏ।

ਕਾਰਜਕਾਰਨੀ ਕਮੇਟੀ ਵਿੱਚ ਸਾਬਕਾ ਪ੍ਰਧਾਨ ਆਰ.ਐੱਸ. ਗਾਂਧੀ, ਆਰਐੱਸ ਅਜੀਤ, ਮਹਾਰਾਜ ਸਿੰਘ, ਸਰਜਿੰਦਰ ਸਿੰਘ, ਭਜਨ ਸਿੰਘ ਵਾਲੀਆ ਆਦਿ ਨੂੰ ਸ਼ਾਮਲ ਕੀਤਾ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਕਲੈਕਟਿਵ—ਜੋ ਵਕਾਲਤ ਅਤੇ ਨਿਆਂਕ ਸਰਗਰਮੀ ਰਾਹੀਂ ਕਾਨੂੰਨੀ ਗੁਰਦੁਆਰਾ ਪ੍ਰਬੰਧ ਕਮੇਟੀਆਂ ਵਿੱਚ ਪਾਰਦਰਸ਼ਤਾ ਅਤੇ ਸੁਧਾਰ ਲਈ ਕੰਮ ਕਰਨ ਵਾਲਾ ਸਿੱਖ ਕਾਰਕੁਨਾਂ ਦਾ ਵਾਚਡੌਗ ਗਰੁੱਪ ਹੈ—ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ
ਖਾੜਕੂ ਸਿੱਖ ਸੰਘਰਸ਼ ਵਿਚ ਪਾਏ ਯੋਗਦਾਨ ਕਾਰਨ ਲੰਮੇ ਸਮੇਂ ਤੋਂ ਇੰਡੀਆਂ ਦੀਆਂ ਜੇਲ੍ਹ ਵਿਚ ਕੈਦ ਬੰਦੀ ਸਿੰਘਾਂ ਅਤੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ “ਵਾਰਿਸ ਪੰਜਾਬ ਦੇ” ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਤੇ
ਖਾੜਕੂ ਸਿੱਖ ਸੰਘਰਸ਼ ਵਿਚ ਪਾਏ ਯੋਗਦਾਨ ਕਾਰਨ ਲੰਮੇ ਸਮੇਂ ਤੋਂ ਇੰਡੀਆਂ ਦੀਆਂ ਜੇਲ੍ਹ ਵਿਚ ਕੈਦ ਬੰਦੀ ਸਿੰਘਾਂ ਅਤੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ “ਵਾਰਿਸ ਪੰਜਾਬ ਦੇ” ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਤੇ
ਨਾਗਰਿਕਤਾ ਕਾਨੂੰਨ ਦੇ ਵਿਰੁੱਧ ਵਿਖਾਵਿਆਂ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਸ਼ਹਿਰ ਦੇ ਜਿਨ੍ਹਾਂ ਵਿਅਕਤੀਆਂ ਨੂੰ ਪੁਲਿਸ ਨੇ ਅਮਨ ਭੰਗ ਕਰਨ ਦੇ ਦੋਸ਼ ਹੇਠ ਨੋਟਿਸ ਭੇਜੇ ਹਨ ਉਨ੍ਹਾਂ ਵਿੱਚ ਸ਼ਹਿਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: