Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਰਿਆਣਾ: ‘ਆਪ’ ਦੀ ਰੈਲੀ ‘ਚ ਕੇਜਰੀਵਾਲ ‘ਤੇ ਸੁੱਟੀ ਜੁੱਤੀ ਗਈ

ਹਰਿਆਣਾ: ‘ਆਪ’ ਦੀ ਰੈਲੀ ‘ਚ ਕੇਜਰੀਵਾਲ ‘ਤੇ ਸੁੱਟੀ ਜੁੱਤੀ ਗਈ

ਰੋਹਤਕ: ਆਮ ਆਦਮੀ ਪਾਰਟੀ ਦੀ ਐਤਵਾਰ ਨੂੰ ਤਿਜੌਰੀ ਤੋੜ ਭੰਡਾਫੋੜ ਰੈਲੀ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਇਕ ਨੌਜਵਾਨ ਨੇ ਜੁੱਤੀ ਵਗਾਹ ਕੇ ਮਾਰੀ। ਲੋਕਾਂ ਨੇ ਜੁੱਤੀ ਸੁੱਟਣ ਵਾਲੇ ਨੌਜਵਾਨ ਨੂੰ ਕਾਬੂ ਕਰ ਲਿਆ। ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਨੇ ਨੋਟਬੰਦੀ ਦੇ ਵਿਰੋਧ ਵਿਚ ਤਿਜੌਰੀ ਤੋੜ ਭੰਡਾਫੋੜ ਰੈਲੀ ਕੀਤੀ ਸੀ। ਰੋਹਤਕ ਵਿਚ ਹੋਈ ਇਸ ਰੈਲੀ ਵਿਚ ਜਦ ਪਾਰਟੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੰਬੋਧਨ ਕਰ ਰਹੇ ਸਨ ਤਾਂ ਭੀੜ ਵਿਚ ਮੌਜੂਦ ਇਕ ਨੌਜਵਾਨ ਨੇ ਕੇਜਰੀਵਾਲ ‘ਤੇ ਜੁੱਤੀ ਸੁੱਟ ਦਿੱਤੀ।

'ਆਪ' ਦੀ ਰੈਲੀ ਦੌਰਾਨ ਕੇਜਰੀਵਾਲ 'ਤੇ ਜੁੱਤੀ ਸਿੱਟੇ ਜਾਣ ਦਾ ਦ੍ਰਿਸ਼ ਅਤੇ ਜੁੱਤੀ ਸੁੱਟਣ ਵਾਲਾ ਨੌਜਵਾਨ ਕਾਬੂ
‘ਆਪ’ ਦੀ ਰੈਲੀ ਦੌਰਾਨ ਕੇਜਰੀਵਾਲ ‘ਤੇ ਜੁੱਤੀ ਸਿੱਟੇ ਜਾਣ ਦਾ ਦ੍ਰਿਸ਼ ਅਤੇ ਜੁੱਤੀ ਸੁੱਟਣ ਵਾਲਾ ਨੌਜਵਾਨ ਕਾਬੂ

ਹਾਲਾਂਕਿ ਇਹ ਜੁੱਤੀ ਕੇਜਰੀਵਾਲ ਨੂੰ ਨਹੀਂ ਲੱਗੀ ਪਰ ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਾਰਜਕਰਤਾਵਾਂ ਨੇ ਜੁੱਤੀ ਸੁੱਟਣ ਵਾਲੇ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਲਏ ਗਏ ਨੋਟਬੰਦੀ ਦੇ ਫੈਸਲੇ ਨੂੰ ਪੂਰੇ 50 ਦਿਨ ਹੋ ਚੁੱਕੇ ਹਨ। ਇਸੇ ਦੇ ਵਿਰੋਧ ‘ਚ ਐਤਵਾਰ ਨੂੰ ਰੋਹਤਕ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਹੋਰ ਆਗੂਆਂ ਨੇ ਨੋਟਬੰਦੀ ਖ਼ਿਲਾਫ਼ ਤਿਜੌਰੀ ਤੋੜ ਭੰਡਾ ਫੋੜ ਰੈਲੀ ਕੀਤੀ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: