Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਰਿਆਣਾ ਗੁਰਦੁਆਰਾ ਕਮੇਟੀ ਮਾਮਲਾ: ਕਾਂਗਰਸ ਨਾਲ ਮਿਲ ਕੇ ਪੰਥ ਵਿਰੋਧੀ ਸ਼ਕਤੀਆਂ ਸਿੱਖਾਂ ਨੂੰ ਕਮਜ਼ੋਰ ਕਰਨ ਦੀ ਤਾਕ ਵਿੱਚ – ਜੱਥੇਦਾਰ ਅਕਾਲ ਤਖਤ ਸਾਹਿਬ

ਹਰਿਆਣਾ ਗੁਰਦੁਆਰਾ ਕਮੇਟੀ ਮਾਮਲਾ: ਕਾਂਗਰਸ ਨਾਲ ਮਿਲ ਕੇ ਪੰਥ ਵਿਰੋਧੀ ਸ਼ਕਤੀਆਂ ਸਿੱਖਾਂ ਨੂੰ ਕਮਜ਼ੋਰ ਕਰਨ ਦੀ ਤਾਕ ਵਿੱਚ – ਜੱਥੇਦਾਰ ਅਕਾਲ ਤਖਤ ਸਾਹਿਬ

ਆਨੰਦਪੁਰ ਸਾਹਿਬ (19 ਜੂਨ 2014): ਸ਼੍ਰੋਮਣੀ ਗੁਰਦੁਆਰਾ ਇੱਕੋ ਇੱਕ ਸਿੱਖ ਸੰਸਥਾ ਹੈ ਜੋ ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਕਰਦੀ ਹੈ। ਸਿੱਖਾਂ ਵੱਲੋਂ ਵੱਡੀਆਂ ਕੁਰਬਾਨੀਆਂ ਦੇ ਕੇ ਅਤੇ ਲੰਬੀ ਜਦੋਦਹਿਦ ਤੋਂ ਬਾਅਦ ਹੋਂਦ ਵਿੱਚ ਆਈ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਹਿੱਤਾ ਦੀ ਪਹਿਰੇਦਾਰ ਹੈ ਅਤੇ ਦੇਸ਼ ਵਿਦੇਸ਼ ਵਿਦੇਸ਼ ਵਿੱਚ ਵੱਸਦਾ ਸਿੱਖ ਔਖੀ ਘੜੀ ਵਿੱਚ ਇਸ ਤੋਂ ਹੀ ਸਹਾਇਤਾ ਦੀ ਆਸ ਰੱਖਦਾ ਹੈ।ਗੁਰਦੁਆਰਾ ਪ੍ਰਬੰਧ ਵਿੱਚ ਸੁਧਾਰ ਲਿਆਉਣ ਅਤੇ ਸਮੁੱਚੇ ਸਿੱਖ ਜਗਤ ਨੂੰ ਇੱਕੋ ਧਾਗੇ ਵਿੱਚ ਪਰੋਣ ਲਈ ਸਿੱਖਾਂ ਨੇ ਮਹੰਤਾਂ ਤੋਂ ਗੁਰਦੂਆਰਿਆਂ ਨੂੰ ਅਜ਼ਾਦ ਕਰਵਾਕੇ ਕੇਂਦਰੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ ਸੀ ਪਰ ਅੱਜ ਕਾਂਗਰਸ ਅਤੇ ਕੁਝ ਪੰਥ ਵਿਰੋਧੀ ਸ਼ਕਤੀਆਂ ਸਿੱਖਾਂ ਦੀ ੲਸ ਕੌਮੀ ਸੰਸਥਾ ਨੂੰ ਕਮਜ਼ੋਰ ਕਰ ਰਹੀਆਂ ਹਨ।

 ਹਰਿਆਣਾ ਦੇ ਗੁਰਦੁਆਰਿਆਂ ਕਈ ਵੱਖਰੀ ਗੁਰਦੂਆਰਾ ਕਮੇਟੀ ਸਬੰਧੀ ਗੱਲ ਕਰਦਿਆਂ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਕੀਤਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਭੰਨਣ, ਤੋੜਨ ਅਤੇ ਕਮਜ਼ੋਰ ਕਰਨ ਲਈ ਇਸ ਤੋਂ ਪਹਿਲਾਂ ਵੀ ਕਈ ਵਾਰ ਹਮਲੇ ਹੋਏ, ਜਿਨ੍ਹਾਂ ਦਾ ਸਿੱਖ ਪੰਥ ਨੇ ਮੂੰਹ ਤੋੜ ਜਵਾਬ ਦਿੱਤਾ ਸੀ ਕਿਉਂਕਿ ਸਮੁੱਚੇ ਸੰਸਾਰ ਵਿੱਚ ਵੱਸਦੇ ਘੱਟ ਗਿਣਤੀ ਸਿੱਖ ਭਾਈਚਾਰੇ ਨੂੰ ਸਮੇਂ-ਸਮੇਂ ਆਉਂਦੀਆਂ ਮੁਸ਼ਕਲਾਂ ਦੇ ਸਥਾਈ ਹੱਲ ਲਈ ਹਮੇਸ਼ਾ ਸ਼੍ਰੋਮਣੀ ਕਮੇਟੀ ਹੀ ਅੱਗੇ ਆਈ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਸੁਨਾਮੀ ਆਈ ਹੋਵੇ, ਗੁਜਰਾਤ ਵਿੱਚ ਭੁਚਾਲ ਹੋਵੇ ਜਾਂ ਉੱਤਰਾਖੰਡ ਵਿੱਚ ਵਰਤਿਆ ਕੁਦਰਤੀ ਕਹਿਰ ਹੋਵੇ, ਸ਼੍ਰੋਮਣੀ ਕਮੇਟੀ ਨੇ ਆਪਣੇ ਫ਼ਰਜ਼ਾਂ ਨੂੰ ਪਛਾਣਦਿਆਂ ਅੱਗੇ ਹੋ ਕੇ ਮਨੁੱਖਤਾ ਦੀ ਸੇਵਾ ਕੀਤੀ ਹੈ। ਇਸੇ ਤਰ੍ਹਾਂ ਵਿਦੇਸ਼ੀ ਏਅਰਪੋਰਟਾਂ ‘ਤੇ ਸੁਰੱਖਿਆ ਦੇ ਨਾਮ ‘ਤੇ ਸਿੱਖਾਂ ਨੂੰ ਦਸਤਾਰ ਉਤਾਰਨ ਲਈ ਮਜਬੂਰ ਕਰਨਾ ਜਾਂ ਕ੍ਰਿਪਾਨ ਉਤਾਰਨ ਦੇ ਮਾਮਲੇ ਬਾਰੇ ਸ਼੍ਰੋਮਣੀ ਕਮੇਟੀ ਨੇ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਹੋਣ ਦਾ ਸਬੂਤ ਦਿੰਦਿਆਂ ਸਬੰਧਤ ਦੇਸ਼ਾਂ ਦੇ ਸਫੀਰਾਂ, ਸਰਕਾਰਾਂ ਤੇ ਕੌਮਾਂਤਰੀ ਸੰਸਥਾਵਾਂ ਨਾਲ ਤਾਲਮੇਲ ਕਰਕੇ ਸਿੱਖ ਮਸਲਿਆਂ ਨੂੰ ਹੱਲ ਕਰਵਾਉਣ ਦੀ ਭਰਪੂਰ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਕਾਂਗਰਸ ਨੂੰ ਤਾੜਨਾ ਕੀਤੀ ਕਿ ਵੋਟਾਂ ਖਾਤਰ ਸਿੱਖਾਂ ਵਿੱਚ ‘ਪਾੜੋ ਤੇ ਰਾਜ ਕਰੋ’ ਦੀ ਨੀਤੀ ਬੰਦ ਕਰਨ। ਉਨ੍ਹਾਂ ਦੇਸ਼-ਵਿਦੇਸ਼ ਤੇ ਖਾਸਕਰ ਹਰਿਆਣਾ ਸੂਬੇ ਦੇ ਸਿੱਖਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਕਾਂਗਰਸ ਦੀ ਸਿੱਖ ਵਿਰੋਧੀ ਚਾਲ ਨੂੰ ਪਛਾਣਨ।

ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕੁਝ ਪੰਥ ਵਿਰੋਧੀ ਲੋਕ ਆਪਣੀ ਨਿੱਜੀ ਚੌਧਰ ਚਮਕਾਉਣ ਖਾਤਰ ਕਾਂਗਰਸ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਮਿਲ ਕੇ ਸਿੱਖਾਂ ਦੀ ਇਸ ਕੇਂਦਰੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਸ਼ਕਤੀ ਨੂੰ ਵੰਡਣਾ ਅਤੇ ਕਮਜ਼ੋਰ ਕਰਨਾ ਚਾਹੁੰਦੇ ਹਨ, ਜੋ ਬਰਦਾਸ਼ਤ ਯੋਗ ਨਹੀਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: