Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਰਿਆਣਾ ਗੁ. ਕਮੇਟੀ ਮਾਮਲਾ: ਭਾਰਤੀ ਸੁਪਰੀਮ ਕੋਰਟ ਨੇ ਸੁਣਵਾਈ ਅੱਗੇ ਪਾਈ

ਹਰਿਆਣਾ ਗੁ. ਕਮੇਟੀ ਮਾਮਲਾ: ਭਾਰਤੀ ਸੁਪਰੀਮ ਕੋਰਟ ਨੇ ਸੁਣਵਾਈ ਅੱਗੇ ਪਾਈ

ਚੰਡੀਗੜ੍ਹ (3 ਦਸੰਬਰ, 2015): ਹਰਿਆਣਾ ਦੇ ਇਤਿਹਾਸਕ ਗੁਰਦੁਆਰਾ ਦੇ ਪ੍ਰਬੰਧ ਦੇ ਕੰਟਰੌਲ ਲਈ ਪਿਛਲੇ ਸਾਲ ਤੋਂ ਬਾਦਲ ਦਲ ਦੇ ਨਿਯੰਤਰਣ ਹੇਠ ਚੱਲ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚਕਾਰ ਚੱਲ ਰਹੀ ਅਦਾਲਤੀ ਕਾਰਵਾਈ ਵਿੱਚ ਭਾਰਤੀ ਸੁਪਰੀਮ ਕੋਰਟ ਨੇ ਸੁਣਵਾਈ ਅੱਗੇ ਪਾ ਦਿੱਤੀ ਹੈ।

ਜੋਗਾ ਸਿੰਘ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ(ਫਾਈਲ ਫੋਟੋ)
ਜੋਗਾ ਸਿੰਘ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ(ਫਾਈਲ ਫੋਟੋ)

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸੈਕਟਰੀ ਸ. ਜੋਗਾ ਸਿੰਘ ਨੇ ਦੱਸਿਆ ਕਿ ਇਹ ਪਟੀਸ਼ਨ ਸ਼ੋ੍ਰਮਣੀ ਕਮੇਟੀ ਅੰਮਿ੍ਤਸਰ ਦੇ ਕੂਰਕਸ਼ੇਤਰ ਤੋਂ ਮੈਂਬਰ ਸ. ਹਰਭਜਨ ਸਿੰਘ ਨੇ ਦਾਇਰ ਕਰ ਰੱਖੀ ਹੈ, ਦੀ ਪਹਿਲਾਂ ਸੁਣਵਾਈ 7 ਦਸੰਬਰ ਨੂੰ ਹੋਣੀ ਸੀ ਪਰ ਅਦਾਲਤ ਦੇ ਮੁਖੀ ਜੱਜ ਦੇ ਬਦਲਣ ਕਰਕੇ ਇਹ ਸੁਣਵਾਈ ਅੱਗੇ ਪਾ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਹਰਿਆਣਾ ਦੀ ਪਿਛਲੀ ਹੁੱਡਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ ਬਾਦਲ ਦਲ ਦੇ ਕਰੜੇ ਵਿਰੋਧ ਦੇ ਬਾਵਜੁਦ ਰਾਜ ਦੇ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਪਿਛਲੇ ਸਾਲ 23 ਜੁਲਾਈ ਨੂੰ 41 ਮੈਂਬਰਾਂ ‘ਤੇ ਆਧਾਰਿਤ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਨਾਮਜ਼ਦ) ਦਾ ਜੋ ਗਠਨ ਕੀਤਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: