Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਰਿੰਦਰ ਸਿੱਕਾ ਪੰਜਾਬ ਵਿਚ ਫਿਲਮ ਰਿਲੀਜ਼ ਨਹੀਂ ਕਰੇਗਾ; ਕੈਪਟਨ ਨੇ ਕਿਹਾ ਫਿਲਮ ‘ਤੇ ਰੋਕ ਲਾਉਣ ਦੀ ਨਹੀਂ ਲੋੜ

ਹਰਿੰਦਰ ਸਿੱਕਾ ਪੰਜਾਬ ਵਿਚ ਫਿਲਮ ਰਿਲੀਜ਼ ਨਹੀਂ ਕਰੇਗਾ; ਕੈਪਟਨ ਨੇ ਕਿਹਾ ਫਿਲਮ ‘ਤੇ ਰੋਕ ਲਾਉਣ ਦੀ ਨਹੀਂ ਲੋੜ

ਚੰਡੀਗੜ੍ਹ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਬਾਰੇ ਲਿਖਤੀ ਬਿਆਨ ਜਾਰੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਵਿਵਾਦਿਤ ਫਿਲਮ ‘ਨਾਨਕ ਸ਼ਾਹ ਫਕੀਰ’ ਦੇ ਮਾਮਲੇ ਵਿਚ ਪੰਜਾਬ ਸਰਕਾਰ ਫਿਲਹਾਲ ਕੋਈ ਦਖਲਅੰਦਾਜ਼ੀ ਨਹੀਂ ਕਰ ਰਹੀ ਕਿਉਂਕਿ ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮ ਦੇ ਨਿਰਮਾਤਾ ਹਰਿੰਦਰ ਸਿੱਕੇ ਨੇ ਪੰਜਾਬ ਵਿਚ ਫਿਲਮ ਰਿਲੀਜ਼ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਕੈਪਟਨ ਨੇ ਕਿਹਾ ਕਿ ਫਿਲਮ ਦੇ ਨਿਰਮਾਤਾ ਵੱਲੋਂ ਇਸ ਨੂੰ ਪੰਜਾਬ ਵਿਚ ਰਲੀਜ਼ ਨਾ ਕਰਨ ਦੇ ਲਏ ਗਏ ਫੈਸਲੇ ਦੇ ਮੱਦੇਨਜ਼ਰ ਇਸ ਫ਼ਿਲਮ ਉੱਤੇ ਪਾਬੰਦੀ ਲਾਉਣ ਦਾ ਕੋਈ ਵੀ ਫ਼ੈਸਲਾ ਗੈਰ-ਜ਼ਰੂਰੀ ਬਣ ਗਿਆ ਹੈ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਫਿਲਮ ਵਿਰੋਧੀ ਸਿੱਖ ਭਾਵਨਾਵਾਂ ਨੂੰ ਮੱਦੇਨਜ਼ਰ ਰਖਦਿਆਂ ਇਸ ਫਿਲਮ ‘ਤੇ ਰੋਕ ਲਾਉਣ ਦਾ ਫੈਂਸਲਾ ਕੀਤਾ ਹੈ।

ਪੰਜਾਬ ਸਰਕਾਰ ਵਲੋਂ ਅੱਜ ਸ਼ਾਮ ਨੂੰ ਜਾਰੀ ਲਿਖਤੀ ਬਿਆਨ ਵਿਚ ਕਿਹਾ ਗਿਆ ਗਿਆ ਹੈ ਕਿ ਫ਼ਿਲਮ ਦੇ ਨਿਰਮਾਤਾ ਨੇ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਇਸ ਮੁੱਦੇ ਦੀ ਨਾਜ਼ੁਕਤਾ ਨੂੰ ਦੇਖਦੇ ਹੋਏ ਅਤੇ ਲੋਕਾਂ ਦੀਆਂ ਭਾਵਨਾਵਾਂ ਦੇ ਕਾਰਨ ਉਨ੍ਹਾਂ ਨੇ ਹਾਲ ਦੀ ਘੜੀ ਪੰਜਾਬ ਸੂਬੇ ਵਿਚ ਫ਼ਿਲਮ ਰਿਲੀਜ਼ ਨਾ ਕਰਨ ਦਾ ਫੈਸਲਾ ਕੀਤਾ ਹੈ।

ਪ੍ਰੈਸ ਬਿਆਨ ਵਿਚ ਸਰਕਾਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਇਸ ਵੇਲੇ ਇਸ ਮਾਮਲੇ ਵਿਚ ਸੂਬਾ ਸਰਕਾਰ ਵੱਲੋਂ ਕੋਈ ਵੀ ਕਾਰਵਾਈ ਕੀਤੇ ਜਾਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਥਿਤੀ ਦਾ ਜਾਇਜ਼ਾ ਲਵੇਗੀ ਅਤੇ ਜੇਕਰ ਭਵਿੱਖ ਵਿਚ ਜ਼ਰੂਰੀ ਹੋਇਆ ਤਾਂ ਇਸ ਸਬੰਧ ਵਿਚ ਢੁੱਕਵਾਂ ਫੈਸਲਾ ਲਿਆ ਜਾਵੇਗਾ।

ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਜ਼ਰੂਰਤ ਪੈਣ ਉੱਤੇ ਸਾਰੇ ਸੰਭਵੀ ਕਦਮ ਚੁੱਕੇਗੀ ਤਾਂ ਜੋ ਸੂਬੇ ਵਿੱਚ ਕਾਨੂੰਨ ਵਿਵਸਥਾ ਵਿਚ ਵਿਘਨ ਨਾ ਪੈਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਾਂਤੀ ਵਾਲੇ ਮਾਹੌਲ ਨੂੰ ਖਰਾਬ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਇਸ ਫ਼ਿਲਮ ਦੇ ਸਬੰਧ ਵਿੱਚ ਅਕਾਲ ਤਖ਼ਤ ਦੇ ਫੈਸਲੇ ਦਾ ਵੀ ਨੋਟਿਸ ਲਿਆ ਹੈ। ਅਕਾਲ ਤਖ਼ਤ ਨੇ ਕੱਲ੍ਹ ਬਹੁਤ ਸਾਰੀਆਂ ਸਿੱਖ ਸੰਸਥਾਵਾਂ ਵੱਲੋਂ ਵਿਰੋਧ ਕੀਤੇ ਜਾਣ ਕਾਰਨ ਫ਼ਿਲਮ ਉੱਤੇ ਪਾਬੰਦੀ ਦਾ ਫੈਸਲਾ ਕੀਤਾ ਸੀ ਕਿਉਂਕਿ ਇਨ੍ਹਾਂ ਸੰਸਥਾਵਾਂ ਨੇ ਗੁਰੂ ਨਾਨਕ ਦੇਵ ਜੀ ਦੇ ਚਿੱਤਰਣ ਕਰਨ ਉੱਤੇ ਇਤਰਾਜ਼ ਕੀਤਾ ਹੈ ਅਤੇ ਕਿਹਾ ਹੈ ਕਿ ਕਿਸੇ ਵੀ ਸਿੱਖ ਗੁਰੂ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਪਰਦੇ ‘ਤੇ ਚਿਤਰਣ ਸਿੱਖ ਧਰਮ ਦੇ ਸਿਧਾਂਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਮਾਨਵ ਵਜੋਂ ਪੇਸ਼ ਕੀਤਾ ਗਿਆ ਹੈ ਜੋ ਕਿ ਸਿੱਖੀ ਦੇ ਸਿਧਾਂਤਾਂ ਦੇ ਖਿਲਾਫ ਹੈ।

ਮੁੱਖ ਮੰਤਰੀ ਦਾ ਵਿਚਾਰ ਹੈ ਕਿ ਲੇਖਕਾਂ, ਫ਼ਿਲਮ ਨਿਰਮਾਤਾਵਾਂ ਆਦਿ ਦੀ ਪ੍ਰਗਟਾਵੇ ਦੀ ਸਿਰਜਣਾਤਮਕ ਆਜ਼ਾਦੀ ਹੈ ਪਰ ਇਹ ਆਜ਼ਾਦੀ ਕਿਸੇ ਵੀ ਭਾਈਚਾਰੇ ਦੀਆਂ ਧਾਰਮਿਕ ਸੰਵੇਦਨਸ਼ੀਲਤਾਵਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੰਦੀ। ਇਸ ਦੌਰਾਨ ਉਨ੍ਹਾਂ ਨੇ ਵਿਰੋਧ ਕਰ ਰਹੀਆਂ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਨਾ ਤਾਂ ਹਿੰਸਾ ਕਰਨ ਅਤੇ ਨਾ ਹੀ ਫ਼ਿਲਮ ਵਿਰੁੱਧ ਰੋਸ ਵਿਖਾਉਣ ਲਈ ਜੀਵਨ ਅਤੇ ਜਾਇਦਾਦ ਨੂੰ ਕੋਈ ਨੁਕਸਾਨ ਪਹੁੰਚਾਉਣ।

ਮੀਡੀਆ ਵਿਚ ਪਾਬੰਦੀ ਲਾਉਣ ਦੀਆਂ ਆ ਰਹੀਆਂ ਰਿਪੋਰਟਾਂ ਦੇ ਉਲਟ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਵਿਚ ਫ਼ਿਲਮ ‘ਤੇ ਪਾਬੰਦੀ ਲਾਉਣ ਦਾ ਕੋਈ ਹੁਕਮ ਜਾਰੀ ਨਹੀਂ ਕੀਤਾ।

ਸਰਕਾਰ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਫਿਲਮ ‘ਤੇ ਰੋਕ ਸਬੰਧੀ ਬਿਆਨ ਤੋਂ ਕੁਝ ਸਮੇਂ ਬਾਅਦ ਆਏ ਕੈਪਟਨ ਅਮਰਿੰਦਰ ਸਿੰਘ ਦੇ ਇਸ ਬਿਆਨ ਨੂੰ ਕਿਸੇ ਵੱਡੇ ਸਿਆਸੀ ਦਬਾਅ ਹੇਠ ਲਿਆ ਗਿਆ ਫੈਂਸਲਾ ਮੰਨਿਆ ਜਾ ਰਿਹਾ ਹੈ ਤੇ ਇਸ ਨੂੰ ਕੈਪਟਨ ਅਮਰਿੰਦਰ ਵਲੋਂ ਖੁਦ ਨੂੰ ਇਸ ਵਿਵਾਦ ਤੋਂ ਲਾਂਭੇ ਰੱਖਣ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਭਾਈ ਬਲਦੇਵ ਸਿੰਘ ਸਿਰਸਾ ਅਤੇ ਬਲਦੇਵ ਸਿੰਘ ਬਡਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਜਥੇਬੰਦੀ ਹੈ। ਆਗੂਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ
ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: