Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਰੀਕੇ ਪੱਤਣ ਤੋਂ ਆਪ ਨੇ ਸ਼ੁਰੂ ਕੀਤੀ ‘ਸੁਖਬੀਰ ਦੀ ਗੱਪ, ਆਪ ਦਾ ਸੱਚ’ ਮੁਹਿੰਮ

ਹਰੀਕੇ ਪੱਤਣ ਤੋਂ ਆਪ ਨੇ ਸ਼ੁਰੂ ਕੀਤੀ ‘ਸੁਖਬੀਰ ਦੀ ਗੱਪ, ਆਪ ਦਾ ਸੱਚ’ ਮੁਹਿੰਮ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਗੱਪੀ ਕਰਾਰ ਦਿੰਦੇ ਹੋਏ ‘ਸੁਖਬੀਰ ਦਾ ਗੱਪ, ਆਪ ਦਾ ਸੱਚ’ ਰਾਜ ਪੱਧਰੀ ਮੁਹਿੰਮ ਹਰੀਕੇ ਪੱਤਣ ਵਿਖੇ ਜਲ ਬੱਸ ਅੱਡੇ ਤੋਂ ਸ਼ੁਰੂ ਕੀਤੀ ਹੈ। ਬੁੱਧਵਾਰ ਨੂੰ ਪਾਰਟੀ ਦੇ ਜ਼ੀਰਾ ਹਲਕੇ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਗੋਰਾ ਵੱਲੋਂ ਹਰੀਕੇ ਹੈਡਵਰਕਸ ਉਪਰ ਬਣਾਏ ਗਏ ਜਲ-ਥਲੀ ਬੱਸ ਅੱਡੇ ਦੇ ਗੇਟ ਉਤੇ ਲਗਾਏ ਧਰਨੇ ਦੀ ਅਗਵਾਈ ਕਰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਮਾਰੀਆਂ ਜਾ ਰਹੀਆਂ ਗੱਪਾਂ ਪੰਜਾਬ ਅਤੇ ਪੰਜਾਬ ਦੀ ਜਨਤਾ ਨੂੰ ਬਹੁਤ ਮਹਿੰਗੀਆਂ ਪੈ ਰਹੀਆਂ ਹਨ ਕਿਉਂਕਿ ਸੁਖਬੀਰ ਬਾਦਲ ਆਪਣੇ ਮੂੰਹੋਂ ਨਿਕਲੀ ‘ਗੱਪ’ ਨੂੰ ਸੱਚ ਕਰਨ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ ਤੇ ਜਲ ਬੱਸ ਉਸਦੀ ਤਾਜ਼ਾ ਮਿਸਾਲ ਹੈ।

ਹਰੀਕੇ ਪੱਤਣ ਤੋਂ ਆਪ ਨੇ ਸ਼ੁਰੂ ਕੀਤੀ ‘ਸੁਖਬੀਰ ਦਾ ਗੱਪ, ਆਪ ਦਾ ਸੱਚ’ ਮੁਹਿੰਮ
ਹਰੀਕੇ ਪੱਤਣ ਤੋਂ ਆਪ ਨੇ ਸ਼ੁਰੂ ਕੀਤੀ ‘ਸੁਖਬੀਰ ਦੀ ਗੱਪ, ਆਪ ਦਾ ਸੱਚ’ ਮੁਹਿੰਮ

ਗੁਰਪ੍ਰੀਤ ਵੜੈਚ ਨੇ ਕਿਹਾ ਕਿ ਉਹ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਗੋਰਾ ਦੇ ਸੱਦੇ ਉਪਰ ਸੁਖਬੀਰ ਬਾਦਲ ਦੀ ਜਲ ਬੱਸ ਵੇਖਣ ਆਏ ਸਨ, ਪ੍ਰੰਤੂ ਕਰੋੜਾਂ ਰੁਪਏ ਖਰਚ ਕੇ ਲਿਆਂਦੀ ਇਸ ਜਲ ਬੱਸ ਦੇ ਅੱਡੇ ਉਤੇ ਜਿੰਦਰਾ ਲੱਗਾ ਪਿਆ ਹੈ। ਵੜੈਚ ਨੇ ਕਿਹਾ ਕਿ ਪੰਜਾਬ ਵਿੱਚੋਂ ਕਿਸੇ ਨੇ ਵੀ ਸੁਖਬੀਰ ਬਾਦਲ ਕੋਲੋਂ ਜਲ ਬੱਸ ਚਲਾਉਣ ਦੀ ਮੰਗ ਨਹੀਂ ਕੀਤੀ ਸੀ, ਕਿਉਂਕਿ ਗੱਪ ਮਾਰਨ ਦੇ ਆਦੀ ਸੁਖਬੀਰ ਬਾਦਲ ਦੇ ਮੂੰਹੋਂ ਜਲ ਬੱਸ ਦੀ ਗੱਲ ਨਿਕਲ ਗਈ ਅਤੇ ਗੱਪ ਨੂੰ ਸੱਚ ਕਰਨ ਲਈ ਸੁਖਬੀਰ ਬਾਦਲ ਨੇ ਸਰਕਾਰੀ ਖਜ਼ਾਨੇ ਅਤੇ ਮਸ਼ੀਨਰੀ ਦੀ ਦੁਰਵਰਤੋਂ ਕਰਨ ਵਿੱਚ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਗੁਰਪ੍ਰੀਤ ਨੇ ਕਿਹਾ ਕਿ ਕੇਵਲ ਜਲ ਬੱਸ ਅਤੇ ਬੱਸ ਅੱਡੇ ਉਪਰ ਹੀ ਕਰੋੜਾਂ ਰੁਪਏ ਖਰਚ ਨਹੀਂ ਕੀਤੇ ਗਏ, ਸਗੋਂ ਉਸਦੇ ਉਦਘਾਟਨ ਵਾਲੇ ਦਿਨ ਮੀਡੀਆ ਵਿੱਚ ਫੋਟੋਆਂ ਅਤੇ ਖਬਰਾਂ ਛਪਵਾਉਣ ਲਈ ਵੀ ਲੱਖਾਂ ਰੁਪਏ ਖਰਚ ਕੀਤੇ ਗਏ। ਉਨਾਂ ਕਿਹਾ ਕਿ ਬਿਹਤਰ ਹੁੰਦਾ ਕਿ ਇਸ ਪੈਸੇ ਨਾਲ ਸੈਂਕੜੇ ਕਿਸਾਨਾਂ ਤੇ ਖੇਤ ਮਜਦੂਰਾਂ ਦਾ ਕਰਜ਼ਾ ਮੁਆਫ ਕਰ ਦਿੱਤਾ ਜਾਂਦਾ।

ਗੁਰਪ੍ਰੀਤ ਵੜੈਚ ਨੇ ਕਿਹਾ ਕਿ ਅਫਸੋਸ ਇਸ ਗੱਲ ਦਾ ਹੈ ਕਿ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸਿਰਫ ਇਹੋ ਇੱਕ ਗੱਪ ਨਹੀਂ ਮਾਰੀ। ਅਜਿਹੀਆਂ ਹੋਰ ਵੀ ਬਹੁਤ ਗੱਪਾਂ ਹਨ, ਜਿਨ੍ਹਾਂ ਉਪਰ ਪੰਜਾਬ ਦੇ ਲੋਕਾਂ ਦਾ ਸਰਕਾਰੀ ਖਜ਼ਾਨਾ ਲੁਟਾਇਆ ਗਿਆ ਹੈ, ਜਿਸ ਦਾ ਇੱਕ-ਇੱਕ ਕਰਕੇ ਆਮ ਆਦਮੀ ਪਾਰਟੀ ਆਉਂਦੇ ਦਿਨਾਂ ਵਿੱਚ ਖੁਲਾਸਾ ਕਰੇਗੀ।

ਇਸ ਮੌਕੇ ਆਪ ਦੇ ਉਮੀਦਵਾਰ ਗੁਰਪ੍ਰੀਤ ਗੋਰਾ ਨੇ ਦੱਸਿਆ ਕਿ ਜਿਸ ਦਿਨ ਸੁਖਬੀਰ ਬਾਦਲ ਬੱਸ ਦਾ ਉਦਘਾਟਨ ਕਰਨ ਆਏ ਸਨ, ਉਸ ਦਿਨ ਤੋਂ ਬਾਅਦ ਬੱਸ ਜਿੰਦਰੇ ਅੰਦਰ ਬੰਦ ਖੜੀ ਹੈ ਤੇ ਕਿਸੇ ਨੂੰ ਵੇਖਣ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਉਦਘਾਟਨ ਵਾਲੇ ਦਿਨ ਬੱਸ ਚਲਾਉਣ ਲਈ ਛੱਡੇ ਗਏ ਪਾਣੀ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਖਰਾਬ ਹੋ ਗਈ, ਜਿਸ ਦੇ ਜ਼ਿੰਮੇਵਾਰ ਖੁਦ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਹਨ। ਇਸ ਮੌਕੇ ਉਨ੍ਹਾਂ ਖਰਾਬ ਹੋਈਆਂ ਫਸਲਾਂ ਦੇ ਪੂਰੇ ਮੁਆਵਜੇ ਦੀ ਮੰਗ ਕੀਤੀ।

ਜਲ ਬੱਸ ਅੱਡੇ ਦੇ ਸਾਹਮਣੇ ਲਗਾਏ ਰੋਸ ਧਰਨੇ ਵਿੱਚ ਆਮ ਆਦਮੀ ਪਾਰਟੀ ਦੇ ਸਥਾਨਕ ਨੇਤਾਵਾਂ ਅਤੇ ਵਲੰਟੀਅਰਾਂ ਨੇ ਬਾਦਲ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: