Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਸਪਤਾਲ ਵਿੱਚ ਜ਼ੇਰੇ-ਇਲਾਜ਼ ਭਾਈ ਗੁਰਬਖਸ਼ ਸਿੰਘ ਖਾਲਸਾ ਨਾਲ ਪੁਲਿਸ ਨੇ ਨਹੀਂ ਮਿਲਣ ਦਿੱਤੇ ਸਿੱਖ ਆਗੂ

ਹਸਪਤਾਲ ਵਿੱਚ ਜ਼ੇਰੇ-ਇਲਾਜ਼ ਭਾਈ ਗੁਰਬਖਸ਼ ਸਿੰਘ ਖਾਲਸਾ ਨਾਲ ਪੁਲਿਸ ਨੇ ਨਹੀਂ ਮਿਲਣ ਦਿੱਤੇ ਸਿੱਖ ਆਗੂ

ਅੰਬਾਲਾ,( 14 ਜਨਵਰੀ , 2015): ਜੇਲਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠਣ ਵਾਲੇ ਭਾਈ ਗੁਰਬਖਸ਼ ਸਿੰਘ ਇਸ ਵੇਲੇ ਅੰਬਾਲਾ ਦੇ ਟਰਾਮਾ ਸੈਂਟਰ ਵਿੱਚ ਜ਼ੇਰੇ-ਇਲਾਜ਼ ਹਨ, ਪਰ ਉਨਾਂ ਨਾਲ ਕਿਸੇ ਵੀ ਸਿੱਖ ਆਗੂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ।

ਭਾਈ ਗੁਰਬਖਸ਼ ਸਿੰਘ ਨੂੰ ਹਸਪਤਾਲ 'ਚ ਮਿਲਦੇ ਹੋਏ ਗਾਇਕ ਹਰਭਜਨ ਮਾਨ (ਫਾਈਲ ਫੋਟੋ)
ਭਾਈ ਗੁਰਬਖਸ਼ ਸਿੰਘ ਨੂੰ ਹਸਪਤਾਲ ‘ਚ ਮਿਲਦੇ ਹੋਏ ਗਾਇਕ ਹਰਭਜਨ ਮਾਨ (ਫਾਈਲ ਫੋਟੋ)

ਭਾਈ ਖ਼ਾਲਸਾ ਨੂੰ ਮਿਲਣ ਲਈ ਅੱਜ ਸਵੇਰੇ ਸਾਢੇ 11 ਵਜੇ ਦੇ ਕਰੀਬ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸੀਨੀਅਰ ਉਪ-ਪ੍ਰਧਾਨ ਦੀਦਾਰ ਸਿੰਘ ਨਲਵੀ, ਮੀਤ ਪ੍ਰਧਾਨ ਹਰਪਾਲ ਸਿੰਘ ਮਛੌਂਡਾ, ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਜਨੇਤਪੁਰ, ਹਾਕਮ ਸਿੰਘ ਕੇਸਰੀ ਅਤੇ 12 ਵਜੇ ਦੇ ਕਰੀਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਕਰਨਾਲ ਤੋਂ ਅਮਰਿੰਦਰ ਸਿੰਘ ਅਤੇ ਕਈ ਹੋਰ ਸਿੱਖ ਆਗੂ ਸਿਵਲ ਹਸਪਤਾਲ ਪਹੁੰਚੇ ਪ੍ਰੰਤੂ ਡਿਊਟੀ ਦੇ ਰਹੇ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਬਹਾਨੇ ਲਾ-ਲਾ ਕੇ ਭਾਈ ਖ਼ਾਲਸਾ ਨਾਲ ਮੁਲਾਕਾਤ ਹੀ ਨਾ ਕਰਨ ਦਿੱਤੀ।

ਅਖੀਰ ਇਹ ਸਿੱਖ ਆਗੂ ਦੁਪਹਿਰ ਬਾਅਦ ਤਿੰਨ ਵਜੇ ਭਾਈ ਖ਼ਾਲਸਾ ਨੂੰ ਬਿਨਾਂ ਮਿਲਿਆਂ ਪਰਤ ਗਏ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਰਮਜੀਤ ਸਿੰਘ ਸਰਨਾ ਨੇ ਪ੍ਰਸ਼ਾਸਨ ਅਤੇ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਇਸ ਕੁਰਬਾਨੀ ਦੇ ਬਦਲੇ ਅਕਾਲ ਤਖ਼ਤ ਦੇ ਜਥੇਦਾਰ ਸਾਹਿਬ ਤੇ ਹੋਰ ਸਿੰਘ ਸਾਹਿਬਾਨ ਨੂੰ ਖੁਦ ਆ ਕੇ ਭਾਈ ਖ਼ਾਲਸਾ ਦੀ ਭੱੁਖ ਹੜਤਾਲ ਤੁੜਵਾ ਕੇ ਖ਼ੁਦ ਮਰਨ ਵਰਤ ’ਤੇ ਬੈਠਣਾ ਚਾਹੀਦਾ ਹੈ ਅਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨਾਲ ਗੱਲ ਕਰਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਮਾਨਵ ਅਧਿਕਾਰਾਂ ਦੇ ਹੋ ਰਹੇ ਇਸ ਘਾਣ ਦੇ ਖ਼ਿਲਾਫ਼ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਖ਼ਤ ਲਫਜ਼ਾਂ 'ਚ ਕਿਹਾ ਕਿ ਕੇਂਦਰ ਸਰਕਾਰ ਸਿੱਖ ਕੌਮ ਨੂੰ ਮਾਨਸਿਕ ਪੀੜਾ ਦੇਣ ਦੀ ਥਾਂ ਬਿਨਾ
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦਿਆਂ ਪਾਣੀ ਦੀ ਟੈਂਕੀ ਤੋਂ ਛਾਲ ਮਾਰਨ ਨਾਲ ਗੁਰਬਖਸ਼ ਸਿੰਘ ਖਾਲਸਾ ਦੀ ਹੋਈ ਮੌਤ ਲਈ ਹਰਿਆਣਾ ਪੁਲਿਸ ਦੇ ਐਸ.ਪੀ ਅਭਿਸ਼ੇਕ ਗਰਗ ਨੂੰ ਜਿੰਮੇਵਾਰ ਦਸਦਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: