Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਾਈਕੋਰਟ ਦਾ ਹੁਕਮ: ਨਸ਼ੇ ਦੇ ਸਰੋਤ ਨਸ਼ਰ ਕਰੋ; ਸਕੂਲਾਂ ‘ਚ ਨਸ਼ਿਆਂ ਤੋਂ ਜਾਗਰੂਕਤਾ ਲਈ ਪੜ੍ਹਾਇਆ ਜਾਵੇ

ਹਾਈਕੋਰਟ ਦਾ ਹੁਕਮ: ਨਸ਼ੇ ਦੇ ਸਰੋਤ ਨਸ਼ਰ ਕਰੋ; ਸਕੂਲਾਂ ‘ਚ ਨਸ਼ਿਆਂ ਤੋਂ ਜਾਗਰੂਕਤਾ ਲਈ ਪੜ੍ਹਾਇਆ ਜਾਵੇ

ਚੰਡੀਗੜ੍ਹ: ਪੰਜਾਬ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਪੰਜਾਬ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਕਿ ਉਹ ਜਾਂਚ ਏਜੰਸੀਆਂ ਤੋਂ ਨਸ਼ਿਆਂ ਦੇ ਸਰੋਤਾਂ ਦੀ ਤਹਿਕੀਕਾਤ ਕਰਾਉਣਾ ਚਾਹੁੰਦੀ ਹੈ। ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਨਸ਼ਿਆਂ ਦੇ ਸਰੋਤਾਂ ਦੇ ਵੇਰਵੇ ਅਤੇ ਪਿਛਲੇ ਇਕ ਸਾਲ ਦੌਰਾਨ ਪੰਜਾਬ ਦੇ ਜ਼ਿਲ੍ਹਿਆਂ ’ਚ ਦਰਜ ਐਫਆਈਆਰ ਦਾ ਰਿਕਾਰਡ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਨੂੰ ਦੱਸਿਆ ਗਿਆ ਕਿ ਨਸ਼ਾ ਕਰਨ ਦੇ ਖ਼ਤਰਿਆਂ ਦੀ ਜਾਣਕਾਰੀ ਦੇਣ ਲਈ ਕਾਲਜਾਂ ਲਈ ਪ੍ਰਸਤਾਵਿਤ ਪਾਠਕ੍ਰਮ ਤਿਆਰ ਕੀਤਾ ਜਾ ਚੁੱਕਿਆ ਹੈ। ਕੇਸ ਦੀ ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਸੀ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਅਜੇ ਤੱਕ ਸਕੂਲਾਂ ਦੇ ਸਿਲੇਬਸ ’ਚ ਇਸ ਨੂੰ ਸ਼ਾਮਲ ਕਿਉਂ ਨਹੀਂ ਕੀਤਾ ਗਿਆ।

ਪੰਜਾਬ ਦੇ ਸਮੁੱਚੇ ਸਿਆਸੀ ਦਲ ਨਸ਼ੇ ਖਤਮ ਕਰਨ ਦੇ ਦਾਅਵੇ ਕਰ ਰਹੇ ਹਨ; ਤਸਵੀਰ ਸਿਰਫ ਪ੍ਰਤੀਕ ਦੇ ਤੌਰ 'ਤੇ ਵਰਤੀ ਗਈ
ਪੰਜਾਬ ਦੇ ਸਮੁੱਚੇ ਸਿਆਸੀ ਦਲ ਨਸ਼ੇ ਖਤਮ ਕਰਨ ਦੇ ਦਾਅਵੇ ਕਰ ਰਹੇ ਹਨ; ਤਸਵੀਰ ਸਿਰਫ ਪ੍ਰਤੀਕ ਦੇ ਤੌਰ ‘ਤੇ ਵਰਤੀ ਗਈ

ਬੈਂਚ ਨੇ ਮਨਿੰਦਰ ਸਿੰਘ ਔਲਖ ਉਰਫ਼ ਬਿੱਟੂ ਔਲਖ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਨੂੰ ਵੀ ਖਾਰਜ ਕਰ ਦਿੱਤਾ। ਉਸ ਨੇ ਪਟਿਆਲਾ ਪੁਲਿਸ ਵੱਲੋਂ ਪਿਛਲੇ ਸਾਲ ਮਾਰਚ ’ਚ ਕਾਲੇ ਧਨ ਨੂੰ ਸਫੈਦ ਕਰਨ ਰੋਕੂ ਐਕਟ 2002 ਤਹਿਤ ਦਰਜ ਕੇਸ ’ਚ ਜ਼ਮਾਨਤ ਮੰਗੀ ਸੀ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਸੁਦੀਪ ਆਹਲੂਵਾਲੀਆ ’ਤੇ ਆਧਾਰਿਤ ਬੈਂਚ ਨੇ ਇਹ ਹਦਾਇਤਾਂ ਜਾਰੀ ਕੀਤੀਆਂ। ਅੱਜ ਕੇਸ ਦੀ ਸੁਣਵਾਈ ਦੌਰਾਨ ਵਕੀਲ ਨਵਕਿਰਨ ਸਿੰਘ ਨੇ ਬੈਂਚ ਨੂੰ ਦੱਸਿਆ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਅੰਮ੍ਰਿਤਸਰ ’ਚ ਕੇਸ ਦੀ ਜਾਂਚ ਦੌਰਾਨ ਨਸ਼ਿਆਂ ਦੇ ਸਰੋਤ ਤਹਿਤ ਉੱਤਰ ਪ੍ਰਦੇਸ਼ ਦੀ ਫੈਕਟਰੀ ਦਾ ਪਤਾ ਲਾਇਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ੇ ਫੜਨ ਤੱਕ ਮਹਿਦੂਦ ਰਹਿੰਦੀ ਹੈ ਅਤੇ ਉਸ ਤੋਂ ਅੱਗੇ ਨਸ਼ਿਆਂ ਦੇ ਸਰੋਤਾਂ ਦੀ ਜਾਂਚ ਨਹੀਂ ਕੀਤੀ ਜਾਂਦੀ। ਇਸ ’ਤੇ ਬੈਂਚ ਨੇ ਸਰਕਾਰ ਤੋਂ ਵੇਰਵੇ ਮੰਗੇ ਹਨ। ਬੈਂਚ ਨੇ ਸਪੱਸ਼ਟ ਕੀਤਾ ਕਿ ਭਰੋਸੇਯੋਗ ਪੁਲਿਸ ਕਰਮੀਆਂ ਨੂੰ ਜਾਂਚ ਟੀਮ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਜਲੰਧਰ ਦੇ ਇੱਕ ਪਿੰਡ ਵਿੱਚ ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਨਿਖੇਧੀ ਕਰਦਿਆਂ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ ’ਤੇ ਪਿੰਡ ਬਿਹਬਲ ਕਲਾਂ ਵਿਚ 14 ਅਕਤੂਬਰ,
ਪੰਜਾਬ ਸਰਕਾਰ ਵੱਲੋਂ ਲੰਘੇ ਕੱਲ 1 ਪੀ.ਸੀ.ਐਸ. ਅਤੇ 13 ਆਈ. ਏ. ਐਸ. ਅਫਸਰਾਂ ਦੇ ਤਬਾਦਲੇ ਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ। ਸਰਕਾਰੀ ਨੁਮਾਇੰਦੇ ਨੇ ਕਿਹਾ ਕਿ ਇਹ ਹੁਕਮ ਤੁਰੰਤ
ਪੰਜਾਬ ਸਰਕਾਰ ਦੇ ਵਜ਼ੀਰਾਂ ਦੇ ਟੋਲੇ, ਜਿਸ ਨੂੰ ਸਰਕਾਰੀ ਭਾਸ਼ਾ ਵਿੱਚ ਕੈਬਨਿਟ ਕਿਹਾ ਜਾਂਦਾ ਹੈ, ਨੇ ਬੀਤੇ ਕੱਲ ਚੰਡੀਗੜ੍ਹ ਵਿੱਚ ਬੈਠ ਕੇ ਇਹ ਮਤਾ ਪਕਾਇਆ ਕਿ ਪੰਜਾਬ ਵਿੱਚ 17 ਕੰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: