Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਾਈ ਕੋਰਟ ਨੇ ਸ਼੍ਰੋਮਣੀ ਕਮੇਟੀ ਨੂੰ ਨੋਟਿਸ ਜਾਰੀ ਕਰਦਿਆਂ ਪੁੱਛਿਆ ਹੈ ਕਿ ਮੁੱਖ ਸਕੱਤਰ ਦੇ ਕੰਮਕਾਜ ਕਰਨ ਉੱਤੇ ਰੋਕ ਕਿਉਂ ਨਾ ਲਾਈ ਜਾਵੇ

ਹਾਈ ਕੋਰਟ ਨੇ ਸ਼੍ਰੋਮਣੀ ਕਮੇਟੀ ਨੂੰ ਨੋਟਿਸ ਜਾਰੀ ਕਰਦਿਆਂ ਪੁੱਛਿਆ ਹੈ ਕਿ ਮੁੱਖ ਸਕੱਤਰ ਦੇ ਕੰਮਕਾਜ ਕਰਨ ਉੱਤੇ ਰੋਕ ਕਿਉਂ ਨਾ ਲਾਈ ਜਾਵੇ

ਚੰਡੀਗੜ੍ਹ (5 ਅਕਤੂਬਰ, 2015): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਨਿਰਧਾਰਤ ਨਿਯਮਾਂ ਨੂੰ ਛਿੱਕੇ ਟੰਗਦਿਆਂ ਨਵੇਂ ਨਿਯੁਕਤ ਕੀਤੇ ਮੁੱਖ ਸਕੱਤਰ ਦੇ ਮਾਮਲੇ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਕਿਉਂ ਨਾ ਮੁੱਖ ਸਕੱਤਰ ਦੇ ਕੰਮਕਾਰ ‘ਤੇ ਪਾਬੰਦੀ ਲਾ ਦਿੱਤੀ ਜਾਵੇ।

 ਹਰਚਰਨ ਸਿੰਘ
ਹਰਚਰਨ ਸਿੰਘ

ਹਾਈ ਕੋਰਟ ਨੇ ਲੁਧਿਆਣਾ ਨਿਵਾਸੀ ਸ੍ਰ. ਬਲਵਿੰਦਰ ਸਿੰਘ ਵੱਲੋਂ ਮੱਖ ਸਕੱਤਰ ਦੀ ਨਿਯੂਕਤੀ ਨੂੰ ਚੁਣੌਤੀ ਦੇਣ ਲਈ ਦਾਇਰ ਪਟੀਸ਼ਨ ‘ਤੇ ਇਹ ਨੋਟਿਸ ਜਾਰੀ ਕੀਤਾ ਹੈ।ਹਾਈਕੋਰਟ ਵਿੱਚ ਮਾਮਲੇ ਨੂੰ ਲਿਜਾਣ ਵਾਲੇ ਬਲਵਿੰਦਰ ਸਿੰਘ ਦੇ ਵਕੀਲ ਕਰਨਵੀਰ ਸਿੰਘ ਕਾਹਲੋਂ ਵੱਲੋਂ ਦਾਇਰ ਅਰਜ਼ੀ ‘ਤੇ ਕਾਰਵਾਈ ਕਰਦਿਆਂ ਅਦਾਲਤ ਨੇ 5 ਨਵੰਬਰ ਤੱਕ ਦਾ ਸਮਾਂ ਹਾਈਕੋਰਟ ਨੂੰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੀ 25 ਅਗਸਤ ਨੂੰ ਹੋਈ ਮੀਟਿੰਗ ‘ਚ ਉੱਚ ਪੱਧਰੀ ਸਿਆਸੀ ਦਬਾਅ ਦੇ ਚੱਲਦਿਆਂ ਹਰਚਰਨ ਸਿੰਘ ਨੂੰ ਕਮੇਟੀ ਦਾ ਮੁੱਖ ਸਕੱਤਰ ਨਿਯੁਕਤ ਕਰਨ ਦੇ ਮਤੇ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਸੀ ।ਤਿੰਨ ਸਾਲਾਂ ਲਈ ਠੇਕੇ ‘ਤੇ ਨਿਯੁਕਤ ਕੀਤੇ ਮੁੱਖ ਸਕੱਤਰ ਦੀ ਤਨਖਾਹ ਤਿੰਨ ਲੱਖ ਰੁਪਏ ਮਹੀਨਾ ਤੈਅ ਕੀਤੀ ਗਈ ਹੈ।

ਯਾਦ ਰਹੇ ਜਦੋਂ ਦੇ ਹਰਚਰਨ ਸਿੰਘ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਹੈ ਤਦ ਦਾ ਹੀ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ।

ਮੁੱਖ ਸਕੱਤਰ ਦੀ ਨਿਯੁਕਤੀ ਪ੍ਰਕਿਰਿਆ ਉਸ ਵੇਲੇ ਵਿਵਾਦਾਂ ‘ਚ ਆ ਗਈ ਸੀ, ਜਦੋਂ ਕੁਝ ਸ਼੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਸਮੇਤ ਕੁਝ ਸਿੱਖ ਜਥੇਬੰਦੀਆਂ ਨੇ ਇਸ ਨੂੰ ਧਰਮ ‘ਚ ਸਿੱਧੀ ਸਿਆਸੀ ਦਖ਼ਲਅੰਦਾਜ਼ੀ ਦਾ ਜ਼ਰੀਆ ਕਰਾਰ ਦੇ ਕੇ ਭਰਵੀਂ ਵਿਰੋਧਤਾ ਕੀਤੀ ਸੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: