Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਾਫਿਜ਼ ਸਈਦ ਖਿਲਾਫ਼ ਕੋਈ ਮਾਮਲਾ ਨਹੀਂ, ਉਹ ਪਾਕਿ ,ਚ ਕਿਤੇ ਵੀ ਘੁੰਮਣ ਫਿਰਨ ਲਈ ਸੁਤੰਤਰ ਹੈ

ਹਾਫਿਜ਼ ਸਈਦ ਖਿਲਾਫ਼ ਕੋਈ ਮਾਮਲਾ ਨਹੀਂ, ਉਹ ਪਾਕਿ ,ਚ ਕਿਤੇ ਵੀ ਘੁੰਮਣ ਫਿਰਨ ਲਈ ਸੁਤੰਤਰ ਹੈ

Hafiz-Saeed-1ਨਵੀਂ ਦਿੱਲੀ (15 ਸਤੰਬਰ, 2014): ਅੱਜ ਪਾਕਿਸਤਾਨ ਦੇ ਹਾਈ ਕਮਿਸ਼ਨਰ ਅਬਦੁਲ ਬਾਸਿਤ ਨੇ  ਸਪੱਸ਼ਟ ਕੀਤਾ ਕਿ ਮਨੋਨੀਤ ਦਹਿਸ਼ਤਗਰਦ ਹਾਫਿਜ਼ ਸਈਦ, ਖਿਲਾਫ ਕੋਈ ਮਾਮਲਾ ਨਹੀਂ। ਪਾਕਿਸਤਾਨ ਦਾ ਨਾਗਰਿਕ ਹੋਣ ਕਰਕੇ ਉਹ ਦੇਸ਼ ਵਿੱਚ ਕਿਤੇ ਵੀ ਘੁੰਮ ਸਕਦਾ ਹੈ।

ਜਦੋਂ ਸ੍ਰੀ ਬਾਸਿਤ ਨੂੰ ਕੰਟਰੋਲ ਰੇਖਾ ਦੇ ਨਾਲ ਸਈਦ ਦੇ ਪਾਕਿਸਤਾਨੀ ਫ਼ੌਜ ਨਾਲ ਕੰਮ ਕਰਨ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਹਾਫਿਜ਼ ਇਕ ਪਾਕਿਸਤਾਨੀ ਨਾਗਰਿਕ ਹੈ ਅਤੇ ਉਹ ਦੇਸ਼ ਵਿਚ ਕਿਤੇ ਵੀ ਘੁੰਮ ਸਕਦਾ ਹੈ।

ਉਨ੍ਹਾਂ ਕਿਹਾ ਕਿ ਅਦਾਲਤਾਂ ਉਸ ਨੂੰ ਪਹਿਲਾਂ ਹੀ ਦੋਸ਼ ਮੁਕਤ ਕਰਾਰ ਦੇ ਚੁੱਕੀਆਂ ਹਨ। ਉਸ ਦੇ ਖਿਲਾਫ ਕੋਈ ਵੀ ਮਾਮਲਾ ਵਿਚਾਰ ਅਧੀਨ ਨਹੀਂ। ਭਾਰਤ ਦਾ ਕਹਿਣਾ ਕਿ ਸਈਦ 2008 ਵਿਚ ਹੋਏ ਮੁੰਬਈ ਹਮਲਿਆਂ ਦਾ ਦੋਸ਼ੀ ਹੈ। ਇਸ ਹਮਲੇ ਲਈ ਸਾਜਿਸ਼ ਪਾਕਿਸਤਾਨ ਵਿਚ ਘੜੀ ਗਈ ਅਤੇ ਉਸ ਨੂੰ ਅਮਲੀ ਜਾਮਾ ਪਹਿਨਾਇਆ ਗਿਆ। ਇਸ ਅੱਤਵਾਦੀ ਹਮਲੇ ਵਿਚ 166 ਵਿਅਕਤੀ ਮਾਰੇ ਗਏ ਸਨ।

ਪਿਛਲੇ ਦਿਨੀਂ ਸਈਦ ਨੇ ਭਾਰਤ ‘ਤੇ ਪਾਣੀ ਅੱਤਵਾਦ ਫੈਲਾਉਣ ਦਾ ਦੋਸ਼ ਲਾਇਆ ਸੀ। ਉਸ ਦਾ ਕਹਿਣਾ ਸੀ ਕਿ ਇਕ ਪਾਸੇ ਭਾਰਤ ਸਰਕਾਰ ਨੇ ਬਿਨਾਂ ਨੋਟੀਫਿਕੇਸ਼ਨ ਦੇ ਦਰਿਆਵਾਂ ਵਿਚ ਪਾਣੀ ਛੱਡਿਆ ਅਤੇ ਗਲਤ ਸੂਚਨਾ ਦਿੱਤੀ ਅਤੇ ਦੂਸਰੇ ਪਾਸੇ ਮਦਦ ਦੀ ਪੇਸ਼ਕਸ਼ ਕੀਤੀ ਹੈ। ਸਈਦ ਨੇ ਇਹ ਗੱਲ ਪ੍ਰੈੱਸ ਕਾਨਫਰੰਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੜ੍ਹ ਦੇ ਸੰਕਟ ਵਿਚ ਪਾਕਿਸਤਾਨ ਨੂੰ ਕੀਤੀ ਮਦਦ ਦੀ ਪੇਸ਼ਕਸ਼ ਦਾ ਹਵਾਲਾ ਦਿੱਤਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ।ਇਹ ਮੰਗ ਖਾਲਸਾ ਦੇ ਜਨਮ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਹਾੜਾ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ
ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ 178ਵੀਂ ਬਰਸੀ ਮਨਾਉਣ ਲਈ ਸਿੱਖ ਜਥੇ ਨੂੰ ਪੂਰੀ ਤਿਆਰੀ ਅਤੇ ਕਾਗਜ਼ਾਤ ਹੋਣ ਦੇ ਬਾਵਜੂਦ ਭਾਰਤ ਸਰਕਾਰ ਨੇ ਪਾਕਿਸਤਾਨ ਨਹੀਂ ਜਾਣ ਦਿੱਤਾ। ਅਟਾਰੀ ਪਹੁੰਚੇ
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੈਟਾ ਸ਼ਹਿਰ 'ਚ ਪੁਲਿਸ ਟ੍ਰੇਨਿੰਗ ਸੈਂਟਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕੀਤਾ ਜਿਸ ਵਿਚ ਟ੍ਰੇਨਿੰਗ ਲੈ ਰਹੇ 59 ਤੋਂ ਵੱਧ ਰੰਗਰੂਟਾਂ ਦੀ ਮੌਤ ਹੋ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: