ਬਗਰਾੜੀ ( 12 ਅਕਤੂਬਰ, 2015): ਪਿੰਡ ਬਗਰਾੜੀ ਵਿਖੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਹੋਣ ਦੀ ਬਹੁਤ ਹੀ ਇੱਕ ਹੋਰ ਹਿਰਦੇਵੇਧਕ ਖ਼ਬਰ ਮਿਲੀ ਹੈ।
ਬੀਤੀ ਰਾਤ ਸਿੱਖ ਵਿਰੋਧੀ ਅਨਸਰਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ੧੧੫ ਦੇ ਕਰੀਬ ਅੰਗ ਪਾੜ ਕੇ ਬੇਅਦਬੀ ਕੀਤੀ ਗਈ ਹੈ।

ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਖ਼ਬਰ ਫੈਲਦਿਆਂ ਹੀ ਪੰਜਾਬ ਤੇ ਹਰਿਆਣਾ ਦੀਆਂ ਸਿੱਖ ਜੱਥੇਬੰਦੀਆਂ ਅੱਜ ਪਿੰਡ ਬਗਰਾੜੀ ਵਿਖੇ ਇੱਕਠੀਆਂ ਹੋਈਆਂ ।

ਇਕੱਠੀਆਂ ਹੋਈਆਂ ਸਿੱਖ ਸੰਗਤਾਂ ਵੱਲੋਂ ਇਸ ਅਫਸੋਸਨਾਕ ਘਟਨਾ ਦਾ ਡਟਵਾਂ ਵਿਰੋਧ ਕੀਤਾ ਗਿਆ ਅਤੇ ਪੁਲਿਸ ਦੇ ਰੋਕਣ ਦੇ ਬਾਵਜੂਦ ਕੋਟਕਪੂਰੇ ਦੇ ਮੇਨ ਚੌਂਕ’ਚ ਜੱਥੇਬੰਦੀਆਂ ਵੱਲੋਂ ਧਰਨਾ ਦਿੱਤਾ ਗਿਆ।
ਸਿੱਖ ਜੱਥੇਬੰਦੀਆਂ ਦੇ ਆਗੂਆਂ ਅਤੇ ਹਾਜ਼ਰ ਸੰਗਤਾਂ ਨੇ ਕਿਹਾ ਕਿ ਜਦ ਤੱਕ ਦੋਸੀ ਫੜੇ ਨਹੀਂ ਜਾਂਦੇ ਤਦ ਤੱਕ ਧਰਨਾ ਜਾਰੀ ਰਹੇਗਾ।