Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹੁਲੱੜਬਾਜ ਸ਼ਿਵ ਸੈਨਿਕਾਂ ਵਿਰੁੱਧ ਕਾਰਵਾਈ ਲਈ ਐਸ.ਐਸ.ਪੀ ਨੂੰ ਦਿੱਤਾ ਮੰਗ ਪੱਤਰ

ਹੁਲੱੜਬਾਜ ਸ਼ਿਵ ਸੈਨਿਕਾਂ ਵਿਰੁੱਧ ਕਾਰਵਾਈ ਲਈ ਐਸ.ਐਸ.ਪੀ ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ: ਬੀਤੇ ਕੱਲ੍ਹ ਸ਼ਿਵ ਸੈਨਾ ਆਗੂ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਤੋਂ ਬਾਅਦ ਸ਼ਿਵ ਸੈਨਾ ਆਗੂਆਂ ਵੱਲੋਂ ਸਿੱਖ ਦੀ ਕੀਤੀ ਗਈ ਮਾਰਕੁੱਟ ਜਿਸ ਵਿੱਚ ਉਸਦੀ ਦਸਤਾਰ ਵੀ ਲੱਥ ਗਈ ਸੀ ਅਤੇ ਹੋਰ ਰਾਹਗੀਰ ਸਿੱਖਾਂ ਨੂੰ ਗਾਲੀ ਗਲੋਚ ਕਰਨ ਦੇ ਮਾਮਲੇ ਦੀ ਸ਼ਿਕਾਇਤ ਲੈ ਕੇ ਅੱਜ ਸਿੱਖ ਜਥੇਬੰਦੀਆਂ ਦਾ ਇੱਕ ਵਫਦ ਅੱਜ ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ ਸਨੇਹਦੀਪ ਸ਼ਰਮਾ ਨੂੰ ਮਿਲਿਆ।

ਐਸ.ਐਸ.ਪੀ ਨੂੰ ਮੰਗ ਪੱਤਰ ਦਿੰਦੇ ਹੋਏ ਸਿੱਖ ਜਥੇਬੰਦੀਆਂ ਦੇ ਆਗੂ
ਐਸ.ਐਸ.ਪੀ ਨੂੰ ਮੰਗ ਪੱਤਰ ਦਿੰਦੇ ਹੋਏ ਸਿੱਖ ਜਥੇਬੰਦੀਆਂ ਦੇ ਆਗੂ

ਸਿੱਖ ਜਥੇਬੰਦੀਆਂ ਦੇ ਇਸ ਵਫਦ ਵੱਲੋਂ ਸ਼ਿਵ ਸੈਨਿਕਾਂ ਦੀ ਗੁੰਡਾਗਰਦੀ ਦੇ ਖਿਲਾਫ ਸ਼ਹਿਰ ਵਿੱਚ ਇੱਕ ਰੋਸ ਮਾਰਚ ਵੀ ਕੀਤਾ ਗਿਆ। ਐਸ.ਐਸ.ਪੀ ਨੂੰ ਕੀਤੀ ਗਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ 25/3/2016 ਨੂੰ ਸਿਵਿਲ ਹਸਪਤਾਲ ਨਵਾਂਸ਼ਹਿਰ ਦੇ ਨਜ਼ਦੀਕ ਸ਼ਿਵ ਸੈਨਿਕਾਂ ਵੱਲੋਂ ਹੁਲੜਬਾਜ਼ੀ ਅਤੇ ਗੁੰਡਾਗਰਦੀ ਕਰਕੇ ਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਦਸਤਾਰ ਉਤਾਰਕੇ ਕੇਸਾਂ ਦੀ ਬੇਅਦਬੀ ਦੇ ਨਾਲ ਨਾਲ ਸੜਕ ਤੇ ਜਾਂਦੇ ਸਿੱਖ ਰਾਹਗੀਰਾਂ ਨਾਲ ਗਾਲੀ ਗਲੋਚ ਵੀ ਕੀਤੀ ਗਈ।

ਸ਼ਿਕਾਇਤ ਵਿੱਚ ਸਿੱਖ ਜਥੇਬੰਦੀਆਂ ਨੇ ਅਖਬਾਰਾਂ ਦੀਆਂ ਖਬਰਾਂ ਅਨੁਸਾਰ ਇਸ ਹੁਲੱੜਬਾਜ਼ੀ ਵਿੱਚ ਸ਼ਾਮਿਲ ਸ਼ਿਵ ਸੈਨਿਕਾਂ ਬਿਕਰਮਜੀਤ ਸੋਨੂੰ ਪ੍ਰਧਾਨ ਪੰਜਾਬ ਸ਼ਿਵ ਸੈਨਾ, ਬਲਵੀਰ ਚੰਦ ਪ੍ਰਧਾਨ ਹਿੰਦੂ ਸੁਰੱਖਿਆ ਸੰਮਤੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਮਹਿੰਦਰਪਾਲ ਸਾਈ, ਘੁੰਡਾਰਾਮ ਦੋਵੇਂ ਵਾਸੀ ਬਹਿਰਾਮ, ਰਾਜਕੁਮਾਰ ਭਾਰਦਵਾਜ ਪ੍ਰਧਾਨ ਹਿੰਦੂ ਸ਼ਿਵ ਸੈਨਾ ਜ਼ਿਲ੍ਹਾ ਕਪੂਰਥਲਾ, ਭਜਨ ਵਾਤੀ , ਇੰਦਰਜੀਤ ਕਰਵਲ ਆਗੂ ਸ਼ਿਵ ਸੈਨਾ ਬਾਲ ਠਾਕਰੇ ਅਤੇ ਇਸ ਹੁਲੜਬਾਜ਼ੀ ਵਿੱਚ ਸ਼ਾਮਿਲ ਹੋਰ ਲੋਕਾਂ ਦੇ ਖਿਲਾਫ ਜਲਦ ਤੋਂ ਜਲਦ 295 ਏ ਅਤੇ 120 ਬੀ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸ਼ਿਵ ਸੈਨਾ ਆਗੂਆਂ ਨੇ ਜਿੱਥੇ ਸਿੱਖਾਂ ਦੀਆਂ ਧਾਰਮਿਕ ਬਾਵਨਾਵਾਂ ਨੂੰ ਭਾਰੀ ਸੱਟ ਮਾਰੀ ਹੈ ਉਸ ਦੇ ਨਾਲ ਹੀ ਪੱਤਰਕਾਰਾਂ ਨਾਲ ਵੀ ਬਦਸਲੂਕੀ ਕੀਤੀ ਗਈ। ਸਿੱਖ ਜਥੇਬੰਦੀਆਂ ਵੱਲੋਂ ਹਾਈਵੇ ਜਾਮ ਕਰਨ ਦੇ ਜੁਰਮ ਅਧੀਨ ਵੀ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ।

ਸਿੱਖ ਜਥੇਬੰਦੀਆਂ ਦੇ ਇਸ ਵਫਦ ਵਿੱਚ ਭਾਈ ਬਹਾਦਰ ਸਿੰਘ ਰਾਹੋਂ, ਜਰਨੈਲ ਸਿੰਘ, ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਹਰੀ ਸਿੰਘ, ਜਸਵਿੰਦਰ ਸਿੰਘ ਜੱਸੀ ਆਦਿ ਸ਼ਾਮਿਲ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੋਈ ਤਿੰਨ ਕੁ ਦਹਾਕੇ ਪਹਿਲਾਂ ਬਾਲੀਵੁੱਡ ਦੀ ਇਕ ਲਵ ਸਟੋਰੀ ਫਿਲਮ ਹਿੱਟ ਹੋਈ ਸੀ ਲੈਲਾ ਮਜਨੂੰ, ਜਿਸਦੇ ਇਕ ਗੀਤ ਦੀਆਂ ਸਤਰਾਂ ‘ਹੁਸਨ ਹਾਜ਼ਰ ਹੈ ਮੁਹੱਬਤ ਕੀ ਸਜ਼ਾ ਪਾਨੇ ਕੋ, ਕੋਈ
ਘੱਲੂਘਾਰਾ ਦਿਹਾੜੇ ਦੇ ਸਬੰਧ 'ਚ ਸਿੱਖਾਂ ਵਲੋਂ ਲਾਈ ਗਈ ਛਬੀਲ ਦਾ ਹਿੰਦੂ ਜਥੇਬੰਦੀਆਂ ਵਲੋਂ ਵਿਰੋਧ ਕਰਨ 'ਤੇ ਫਗਵਾੜਾ 'ਚ ਤਣਾਅ ਵਾਲਾ ਮਾਹੌਲ ਬਣ ਗਿਆ ਹੈ। ਤਣਾਅ ਦੇ ਚਲਦਿਆਂ ਪੁਲਿਸ ਵੱਲੋਂ
ਪਿੰਡ ਬੁਲਾਡੇਵਾਲਾ ਦੇ ਗੁਰਦੀਪ ਸਿੰਘ ਨਾਂ ਦੇ ਨਾਬਾਲਿਗ ਸਿੱਖ ਨੌਜਵਾਨ ‘ਤੇ ਮੋਗਾ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਕੀਤੀ ਗਈ ਧੱਕੇਸ਼ਾਹੀ, ਵਧੀਕੀ ਦੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ
ਸ਼ਿਵ ਸੈਨਾ (ਹਿੰਦੋਸਤਾਨ) ਦੇ ਆਗੂ ਅਮਿਤ ਘਈ ਵੱਲੋਂ ਸਿੱਖ ਆਗੂਆਂ ਦੇ ਪੁਤਲੇ ਫੂਕਣ ਦੇ ਐਲਾਨ ਤੋਂ ਬਾਅਦ ਮੋਗਾ ਦੇ ਮੁੱਖ ਚੌਂਕ 'ਚ ਸਿੱਖ ਨੌਜਵਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: