Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹੇਮਕੂੰਟ ਦੇ ਦਰਵਾਜ਼ੇ 25 ਮਈ ਨੂੰ ਖੁੱਲਣਗੇ

ਹੇਮਕੂੰਟ ਦੇ ਦਰਵਾਜ਼ੇ 25 ਮਈ ਨੂੰ ਖੁੱਲਣਗੇ

ਦੇਹਰਾਦੂਨ: ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉਤਰਾਖੰਡ ਦੇ ਰਾਜਪਾਲ ਡਾ. ਕੇ. ਕੇ. ਪਾਲ ਨੇ ਅੱਜ ਅਧਿਕਾਰੀਆਂ ਨਾਲ ਬੈਠਕ ਕੀਤੀ, ਜਿਸ ‘ਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਵੀ ਹਾਜ਼ਰ ਸਨ। ਬੈਠਕ ‘ਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ 25 ਮਈ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹੇ ਜਾਣਗੇ।

hemkunt

ਰਾਜਪਾਲ ਨੇ ਸਮੂਹ ਅਧਿਕਾਰੀਆਂ ਨੂੰ ਯਾਤਰਾ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਚਾਰ ਧਾਮ ਯਾਤਰਾ ਦੀ ਤਰ੍ਹਾਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦਾ ਵੀ ਖਾਸ ਸਥਾਨ ਹੈ, ਸੋ ਇਸ ਦੇ ਪ੍ਰਬੰਧਾਂ ‘ਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣੀ ਚਾਹੀਦੀ। ਇਸ ਯਾਤਰਾ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਰਾਜਪਾਲ 8 ਅਪ੍ਰੈਲ ਸ਼ੁੱਕਰਵਾਰ ਨੂੰ ਸਾਰੇ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਨਗੇ।

ਰਾਜ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਅੱਜ ਰਾਜਪਾਲ ਨਾਲ ਰਾਜਪਾਲ ਦਫ਼ਤਰ ਵਿਖੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਗੱਲਬਾਤ ਕੀਤੀ, ਜਿਸ ਉਪਰੰਤ ਰਾਜਪਾਲ ਨੇ ਸੈਰ-ਸਪਾਟਾ, ਲੋਕ ਨਿਰਮਾਣ, ਸਿੰਚਾਈ, ਸਿਹਤ ਆਦਿ ਸਾਰੇ ਸਬੰਧਿਤ ਵਿਭਾਗਾਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਪੂਰੇ ਕਰਨ ਦੇ ਨਿਰਦੇਸ਼ ਦਿੱਤੇ, ਜਿਨ੍ਹਾਂ ‘ਚ ਗੋਵਿੰਦ ਘਾਟ ‘ਚ ਪਾਰਕਿੰਗ, ਗੋਵਿੰਦ ਘਾਟ ਤੇ ਧਾਂਧਰਿਆਂ ‘ਚ 200 ਮੀਟਰ ਦੀ ਸੁਰੱਖਿਆ ਦੀਵਾਰ ਦੇ ਨਿਰਮਾਣ ਦਾ ਕੰਮ ਪ੍ਰਮੁੱਖਤਾ ਨਾਲ ਕਰਨ ਦੇ ਨਿਰਦੇਸ਼ ਦਿੱਤੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮੌਨਸੂਨ ਦੀ ਰੁੱਤ ਸ਼ੁਰੂ ਹੋਣ 'ਤੇ ਪਿੱਛਲੇ ਦੋ ਤਿੰਨ ਦਿਨ ਤੋਂ ਲਗਾਤਾਰ ਮੀਂਹ ਪੈਣ ਕਾਰਨ ਅੱਜ ਦੇਰ ਸ਼ਾਮ ਗੋਬਿੰਦ ਧਾਮ ਤੋਂ ਹੇਮਕੁੰਟ ਸਾਹਿਬ ਜਾਣ ਵਾਲਾ ਲੱਕੜੀ ਦਾ ਪੁੱਲ ਪਾਣੀ ਵਿਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: