Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹੋਂਦ ਚਿੱਲੜ ਸਿੱਖ ਕਤਲੇਆਮ ਦੇ ਸਬੂਤ ਮਿਟਾਉਣ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕਰੇ ਖੱਟਰ ਸਰਕਾਰ: ਸ਼੍ਰੋਮਣੀ ਕਮੇਟੀ

ਹੋਂਦ ਚਿੱਲੜ ਸਿੱਖ ਕਤਲੇਆਮ ਦੇ ਸਬੂਤ ਮਿਟਾਉਣ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕਰੇ ਖੱਟਰ ਸਰਕਾਰ: ਸ਼੍ਰੋਮਣੀ ਕਮੇਟੀ

ਚੰਡੀਗੜ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ ਹੋਂਦ ਚਿੱਲੜ ਸਿੱਖ ਕਤਲੇਆਮ (ਨਵੰਬਰ 1984) ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ’ਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ 34 ਸਾਲ ਬੀਤਣ ਤੋਂ ਬਾਅਦ ਵੀ ਹੋਂਦ ਚਿੱਲੜ ਕੇਸ ਨੂੰ ਛਪਾਉਣ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਹਰਿਆਣਾ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਦਕਿ ਜਸਟਿਸ ਟੀ.ਪੀ. ਗਰਗ ਕਮਿਸ਼ਨ ਨੇ ਆਪਣੀ ਰਿਪੋਰਟ ਵਿਚ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਨੂੰ ਕਿਹਾ ਸੀ।

ਹੋਂਦ ਚਿੱਲੜ ਪਿੰਡ ਜਿੱਥੇ ਨਵੰਬਰ 1984 ‘ਚ 32 ਸਿੱਖਾਂ ਨੂੰ ਕਤਲ ਕਰ ਦਿੱਤਾ ਗਿਆ ਸੀ (ਫਾਈਲ ਫੋਟੋ)

ਲੌਂਗੋਵਾਲ ਨੇ ਆਪਣੇ ਪੱਤਰ ਵਿਚ ਕਿਹਾ ਕਿ ਭਜਨ ਲਾਲ ਸਰਕਾਰ ਵੱਲੋਂ ਇਨ੍ਹਾਂ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਤਰੱਕੀਆਂ ਦਿੰਦਿਆਂ ਐਸ.ਪੀ. ਸਤਿੰਦਰ ਕੁਮਾਰ ਨੂੰ ਡੀ.ਜੀ.ਪੀ. ਹੋਮ ਗਾਰਡ ਬਣਾਇਆ ਗਿਆ। ਇਸੇ ਤਰ੍ਹਾਂ ਡੀ.ਐਸ.ਪੀ. ਰਾਮ ਭੱਜ ਨੂੰ ਐਸ.ਪੀ., ਐਸ.ਆਈ. ਰਾਮ ਕਿਸ਼ੋਰ ਨੂੰ ਐਸ.ਪੀ. ਅਤੇ ਆਈ.ਓ. ਰਾਮ ਕੁਮਾਰ ਨੂੰ ਡੀ.ਐਸ.ਪੀ. ਤੱਕ ਤਰੱਕੀ ਦੇ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਕਮਿਸ਼ਨ ਦੀ ਰਿਪੋਰਟ ਅਨੁਸਾਰ ਕਾਤਲ ਹਰਿਆਣਾ ਰੋਡਵੇਜ ਦੀਆਂ ਬੱਸਾਂ ਵਿਚ ਚੜ੍ਹ ਕੇ ਆਏ ਸਨ। ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਬੇਕਸੂਰ ਸਿੱਖਾਂ ਨੂੰ ਜਿਊਂਦੇ ਜੀਅ ਸਾੜਨ ਵਾਲੇ ਇਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ।

ਜ਼ਿਕਰਯੋਗ ਹੈ ਕਿ ਨਵੰਬਰ 1984 ‘ਚ ਦਿੱਲੀ ਸਮੇਤ ਸਮੁੱਚੇ ਭਾਰਤੀ ਉਪ-ਮਹਾਦੀਪ ‘ਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ। ਮਾਰਚ 2011 ਵਿਚ ਹੋਂਦ ਚਿੱਲੜ (ਹਰਿਆਣਾ) ਦੀ ਜਾਂਚ ਲਈ ਗਠਿਤ ਕੀਤੇ ਜਸਟਿਸ ਟੀ.ਪੀ. ਗਰਗ ਕਮਿਸ਼ਨ ਨੇ ਚਾਰ ਪੁਲਿਸ ਅਧਿਕਾਰੀਆਂ ਦੇ ਨਾਂ ਸਾਹਮਣੇ ਲਿਆਂਦੇ ਸਨ, ਜਿਨ੍ਹਾਂ ਨੇ ਪੁਲਿਸ ਜਾਂਚ ਦੌਰਾਨ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ ਸੀ। ਪਰ 34 ਵਰ੍ਹੇ ਬੀਤ ਜਾਣ ਦੇ ਬਾਵਜੂਦ ਦੋਸ਼ੀਆਂ ਨੂੰ ਹਾਲੇ ਤਕ ਸਜ਼ਾ ਨਹੀਂ ਮਿਲੀ ਸਗੋਂ ਉਹ ਤਰੱਕੀਆਂ ਅਤੇ ਉੱਚੇ ਅਹੁਦਿਆਂ ਦਾ ਅਨੰਦ ਮਾਣਦੇ ਰਹੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: