Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹੋਂਦ ਚਿੱਲੜ ਸਿੱਖ ਕਤਲੇਆਮ ਮਾਮਲੇ ਵਿੱਚ ਗਰਗ ਕਮਿਸ਼ਨ ਦੀ ਰਿਪੋਰਟ ਸਰਕਾਰ ਜਨਤਕ ਨਹੀਂ ਕਰ ਰਹੀ

ਹੋਂਦ ਚਿੱਲੜ ਸਿੱਖ ਕਤਲੇਆਮ ਮਾਮਲੇ ਵਿੱਚ ਗਰਗ ਕਮਿਸ਼ਨ ਦੀ ਰਿਪੋਰਟ ਸਰਕਾਰ ਜਨਤਕ ਨਹੀਂ ਕਰ ਰਹੀ

ਚੰਡੀਗੜ੍ਹ (26 ਅਪ੍ਰੈਲ, 2015): ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ 1984 ਵਿੱਚ ਹੋਏ ਕਤਲ ਤੋਂ ਬਾਅਦ ਭਾਰਤ ਭਰ ਵਿੱਚ ਚੱਲੀ ਸਿੱਖ ਨਸਲਕੁਸ਼ੀ ਦੀ ਹਨੇਰੀ ਸਮੇਂ ਹਰਿਆਣਾ ਦੇ ਹੋਂਦ ਚਿੱਲੜ ਵਿੱਚ ਵਾਪਰੇ ਸਿੱਖ ਕਤਲੇਆਮ ਬਾਰੇ ਹਰਿਆਣਾ ਸਰਕਾਰ ਵੱਲੋਂ ਗਠਿਤ ਗਰਗ ਕਮਿਸ਼ਨ ਨੇ ਆਪਣੀ ਜਾਂਚ ਰਿਪੋਰਟ ਸਰਕਾਰ ਨੂੰ ਸੌਂਪ ਦਿੱਤੀ ਹੈ।

ਸਿੱਖ ਨਸਲਕੁਸ਼ੀ ਦੀ ਮੂਕ ਗਵਾਹੀ: ਪਿੰਡ ਹੋਂਦ ਚਿੱਲੜ (ਹਰਿਆਣਾ) ਦੀਆਂ ਉੱਜੜੀਆਂ ਹਵੇਲੀਆਂ।
ਸਿੱਖ ਨਸਲਕੁਸ਼ੀ ਦੀ ਮੂਕ ਗਵਾਹੀ: ਪਿੰਡ ਹੋਂਦ ਚਿੱਲੜ (ਹਰਿਆਣਾ) ਦੀਆਂ ਉੱਜੜੀਆਂ ਹਵੇਲੀਆਂ।

ਗਰਗ ਕਮਿਸ਼ਨ ਵੱਲੋਂ ਆਪਣੀ ਜਾਂਚ ਰਿਪੋਰਟ ਮੁੱਖ ਮੰਤਰੀ ਹਰਿਆਣਾ ਨੂੰ ਸੌਾਪਿਆਂ ਪੂਰਾ ਇਕ ਮਹੀਨਾ ਹੋ ਗਿਆ ਹੈ ਪ੍ਰੰਤੂ ਇਸ ਜਾਂਚ ਰਿਪੋਰਟ ‘ਚ ਕਿਹੜੇ ਅਹਿਮ ਖ਼ੁਲਾਸੇ ਹੋਏ ਹਨ, ਹਰਿਆਣਾ ਵਿਚਲੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਹ ਖੁਲਾਸੇ ਅਜੇ ਪਰਦੇ ‘ਚ ਹੀ ਰੱਖੇ ਜਾ ਰਹੇ ਹਨ।

ਜਿਸ ਵੇਲੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੂੰ ਗਰਗ ਕਮਿਸ਼ਨ ਨੇ ਇਹ ਰਿਪੋਰਟ ਸੌਾਪੀ ਗਈ ਸੀ, ਉਸ ਤੋਂ ਬਾਅਦ ਖੱਟੜ ਨੇ ਹੋਂਦ ਚਿੱਲੜ ਕਤਲੇਆਮ ਕਾਂਡ ਦੇ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ ਪ੍ਰੰਤੂ ਸੂਤਰਾਂ ਅਨੁਸਾਰ ਇਸ ਰਿਪੋਰਟ ‘ਚ ਸਿੱਖ ਕਤਲੇਆਮ ਦੇ ਕਾਰਨਾਂ, ਜ਼ਿੰਮੇਵਾਰ ਲੋਕਾਂ, ਸਰਕਾਰ ਦੇ ਅਕਸ, ਅੱਗੋਂ ਅਜਿਹੀ ਤ੍ਰਾਸਦੀ ਨਾ ਵਾਪਰੇ ਉਸ ਸਬੰਧੀ ਐਕਸ਼ਨ ਪਲਾਨ ਦਾ ਜਿਹੜਾ ਖੁਲਾਸਾ ਜਸਟਿਸ ਟੀ.ਪੀ. ਗਰਗ ਨੇ ਕੀਤਾ ਹੈ ਉਸ ਨੂੰ ਅਜੇ ਤੱਕ ਜਨਤਕ ਨਹੀਂ ਕੀਤਾ ਗਿਆ ।

ਹੋਂਦ ਚਿੱਲੜ, ਗੁੜਗਾਉਂ ਪਟੌਦੀ ‘ਚ ਹੋਏ ਕਤਲੇਆਮ ਦੇ ਕੇਸਾਂ ਦੀ ਪੈਰਵੀ ਕਰ ਰਹੀ ਤਾਲਮੇਲ ਕਮੇਟੀ ਦੇ ਆਗੂਆਂ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਤੇ ਭਾਈ ਦਰਸ਼ਨ ਸਿੰਘ ਘੋਲੀਆ ਅਨੁਸਾਰ ਉਨ੍ਹਾਂ ਵੱਲੋਂ ਇਸ ਮਾਮਲੇ ‘ਚ ਮੁੱਖ ਮੰਤਰੀ ਤੋਂ ਮੁਲਾਕਾਤ ਲਈ ਬੇਨਤੀ ਕੀਤੀ ਗਈ ਹੈ ਤਾਂ ਜੋ ਇਹ ਰਿਪੋਰਟ ਜਨਤਕ ਕਰਵਾਕੇ ਇਸ ਕੇਸ ਦੀ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾ ਸਕੇ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: