Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹੋਲੇ ਮੁਹੱਲੇ ਦਾ ਜੋੜ ਮੇਲਾ ਹੋਇਆ ਸਮਾਪਤ

ਹੋਲੇ ਮੁਹੱਲੇ ਦਾ ਜੋੜ ਮੇਲਾ ਹੋਇਆ ਸਮਾਪਤ

ਸ੍ਰੀ ਆਨੰਦਪੁਰ ਸਾਹਿਬ (7 ਮਾਰਚ, 2015): ਇੱਥੇ ਹੋਲਾ ਮਹੱਲਾ ਨਗਰ ਕੀਰਤਨ ਅਤੇ ਨਿਹੰਗ ਸਿੰਘਾਂ ਵੱਲੋਂ ਖੇਡੇ ਮਹੱਲੇ ਨਾਲ ਸਮਾਪਤ ਹੋ ਗਿਆ। 1 ਤੋਂ 3 ਮਾਰਚ ਤੱਕ ਕੀਰਤਪੁਰ ਸਾਹਿਬ ਅਤੇ 4 ਤੋਂ 6 ਮਾਰਚ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਗਏ ਇਸ ਤਿਓਹਾਰ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸਹਿਬਾਨ ਵਿਖੇ ਮੱਥਾ ਟੇਕਣ ਪੁੱਜੇ।

khla-1
ਹੋਲੇ ਮੁਹੱਲੇ ‘ਤੇ ਇਕੱਤਰ ਸੰਗਤਾਂ ਦਾ ਵਿਸ਼ਾਲ ਇਕੱਠ

ਹੋਲੇ ਮਹੱਲੇ ਦੇ ਅੰਤਿਮ ਦਿਨ ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁੱਖ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਸ ਮੌਕੇ ਸਿੰਘ ਸਾਹਿਬ ਨੇ ਸਮੁੱਚੀ ਸਿੱਖ ਕੌਮ ਦੇ ਨਾਮ ਜਾਰੀ ਕੀਤੇ ਸੰਦੇਸ਼ ਵਿੱਚ ਕਿਹਾ ਕਿ ਅੱਜ ਨੌਜਵਾਨ ਪੀੜ੍ਹੀ ਨਸ਼ਿਆਂ ਵਿੱਚ ਗ਼ਲਤਾਨ ਹੁੰਦੀ ਜਾ ਰਹੀ ਹੈ। ੳੁਨ੍ਹਾਂ ਕਿਹਾ ਕਿ ਜਿਹੜੇ ਪੰਜਾਬੀ ਆਪਣੀ ਦਲੇਰੀ ਅਤੇ ਅੌਰਤਾਂ ਦੀ ਪੱਤ ਦੀ ਰਾਖੀ ਲਈ ਜਾਣੇ ਜਾਂਦੇ ਸਨ, ਅੱਜ ਉਹ ਧੀਆਂ ਨੂੰ ਕੁੱਖਾਂ ਵਿੱਚ ਮਾਰਨ ਦੇ ਰਾਹ ਤੁਰੇ ਹੋਏ ਹਨ। ਇਸ ਲਈ ਸਾਰਿਆਂ ਨੂੰ ਸਮਾਜਕ ਕੁਰੀਤੀਆਂ ਖ਼ਿਲਾਫ਼ ਪਹਿਰਾ ਦੇਣਾ ਚਾਹੀਦਾ ਹੈ।

ਨਗਰ ਕੀਰਤਨ ਕਰੀਬ 12 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਇਆ।ਕਰੀਬ ਇੱਕ ਵਜੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਕੱਢਿਆ ਗਿਆ। ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆ ਵੇਲਾਂ ਵਾਲੇ, ਬਾਬਾ ਨਾਗਰ ਸਿੰਘ, ਬਾਬਾ ਜੱਸਾ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਹਾਜ਼ਰ ਸਨ। ਚਰਨਗੰਗਾ ਸਟੇਡੀਅਮ ਵਿੱਚ ਨਹਿੰਗ ਸਿੰਘਾਂ ਨੇ ਗਤਕੇ ਅਤੇ ਜੰਗ ਸਬੰਧੀ ਹੋਰ ਜੌਹਰ ਦਿਖਾਏ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: