January 19, 2018 | By ਸਿੱਖ ਸਿਆਸਤ ਬਿਊਰੋ
ਚੰਡੀਗੜ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਹਾੜਾ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜੱਥੇ ਵਿਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਤੋਂ ਤਸਦੀਕ ਕਰਵਾ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਿਤੀ 27 ਜਨਵਰੀ 2018 ਤੀਕ ਜਮ੍ਹਾਂ ਕਰਵਾਉਣ।
ਬੇਦੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਪਾਸਪੋਰਟ ਦੇ ਨਾਲ-ਨਾਲ ਸ਼ਨਾਖਤੀ ਸਬੂਤ ਵਜੋਂ ਪਾਸਪੋਰਟ ਅਕਾਰ ਦੀਆਂ ਫੋਟੋਆਂ, ਅਧਾਰ ਕਾਰਡ, ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਭੇਜੀਆਂ ਜਾਣ। ਉਨ੍ਹਾਂ ਕਿਹਾ ਕਿ ਚਾਹਵਾਨ ਦੇ ਪਾਸਪੋਰਟ ਦੀ ਮਿਆਦ 13-10-2018 ਤੀਕ ਹੋਵੇ।
Related Topics: Guarduara Sahib in Pakistan, Pakisatan, Shiromani Gurdwara Parbandhak Committee (SGPC), Sikh Jatha, Sikh Jatha in pakistan