Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Seminar Organised to Mark 29 Khalsistan Declaration Day

੨੯ ਅਪਰੈਲ ਦੇ ਐਲਾਨਨਾਮੇ ਦਿਹਾੜੇ ਤੇ ਦਲ ਖਾਲਸਾ ਵੱਲੋਂ ਸੈਮੀਨਾਰ ਕਰਵਾਇਆ ਗਿਆ

੨੯ ਅਪਰੈਲ ਦੇ ਐਲਾਨਨਾਮੇ ਦਿਹਾੜੇ ਤੇ ਦਲ ਖਾਲਸਾ ਵੱਲੋਂ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ-  ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਖਾਲਿਸਤਾਨ ਐਲਾਨਨਾਮੇ ਦੀ 39ਵੀਂ ਵਰ੍ਹੇਗੰਢ ਨੂੰ 29 ਅਪ੍ਰੈਲ 2025 ਨੂੰ ਭਾਈ ਗੁਰਦਾਸ ਹਾਲ ਅੰਮ੍ਰਿਤਸਰ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ ਅਤੇ ਵਰਗਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਲਈ ਪ੍ਰਤੀਬੱਧ ਹਨ। ਜਥੇਬੰਦੀ ਨੇ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਖਾਲਿਸਤਾਨ ਦੀ ਸਥਾਪਨਾ ਨੂੰ ਆਪਣੀ ਜ਼ਿੰਦਗੀ ਦਾ ਉਦੇਸ਼ ਕਰਾਰ ਦਿੱਤਾ।

Seminar Organised to Mark 29 Khalsistan Declaration Day
ਦਲ ਖਾਲਸਾ ਦੇ ਆਗੂਆਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਅਰਦਾਸ

ਇਸ ਮੌਕੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਪੰਥ ਸੇਵਕ ਭਾਈ ਦਲਜੀਤ ਸਿੰਘ ਅਤੇ ਭਾਈ ਨਰਾਇਣ ਸਿੰਘ ਚੌੜਾ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ।

Seminar Organised to Mark 29 April Declaration Day
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਆਪਣੇ ਵਿਚਾਰ ਸਾਂਝੇ ਕਰਦੇ ਹੋਏ।

ਸ. ਕੰਵਰਪਾਲ ਸਿੰਘ ਨੇ ਬੋਲਦਿਆਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋ ਪ੍ਰਮਾਣੂ ਮੁਲਕਾਂ ਦੇ ਵਿਚਾਲੇ ਪਿਸ ਰਹੀ ਸਿੱਖ ਕੌਮ ਆਪਣੀ ਹੋਂਦ-ਹਸਤੀ ਅਤੇ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਵਚਨਬੱਧ ਹੈ। ਕਸ਼ਮੀਰੀ ਕੌਮ ਵੀ ਆਪਣੀ ਅਜ਼ਾਦੀ ਅਤੇ ਆਪਣੀ ਕਿਸਮਤ ਦੀ ਮਾਲਕ ਬਨਣ ਲਈ ਕਈ ਦਹਾਕਿਆਂ ਤੋਂ ਜੱਦੋ-ਜਹਿਦ ਕਰ ਰਹੀ ਹੈ। ਕਸ਼ਮੀਰ ਦੇ ਅਣਸੁਲਝੇ ਵਿਵਾਦ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿੱਚ ਵਿਸਫੋਟਕ ਸਥਿਤੀ ਬਣੀ ਰਹਿੰਦੀ ਹੈ, ਜਿਸ ਦਾ ਮਾਰੂ ਪ੍ਰਭਾਵ ਗੁਆਂਢੀ ਪੰਜਾਬ ਤੇ ਪੈਣਾ ਕੁਦਰਤੀ ਹੈ। ਸਾਡੇ ਲਈ ਧਿਰ ਬਣਨਾ ਆਪਣੇ ਕੌਮੀ ਵਜੂਦ ਨੂੰ ਖ਼ਤਰੇ ਵਿੱਚ ਪਾਉਣ ਦੇ ਬਰਾਬਰ ਹੈ।

Seminar Organised to Mark 29 April Declaration Day 2
ਸ. ਕੰਵਰਪਾਲ ਸਿੰਘ ਆਪਣੇ ਵਿਚਾਰ ਸਾਂਝੇ ਕਰਦੇ ਹੋਏ।

ਸ. ਮਾਨ ਅਤੇ ਪਰਮਜੀਤ ਸਿੰਘ ਮੰਡ ਨੇ ਬੋਲਦਿਆਂ ਕਿਹਾ ਕਿ ਖ਼ਾਲਿਸਤਾਨ ਦੀ ਸਥਾਪਨਾ ਦੋ ਪ੍ਰਮਾਣੂ ਮੁਲਕਾਂ ਦਰਮਿਆਨ ਬਫ਼ਰ ਸਟੇਟ ਦਾ ਕੰਮ ਕਰੇਗਾ। ਦੁਨੀਆਂ ਦੇ ਸ਼ਕਤੀਸ਼ਾਲੀ ਮੁਲਕਾਂ ਨੂੰ ਇਸ ਪਾਸੇ ਧਿਆਨ ਦੇਣ ਦੀ ਲੋੜ ਹੈ।

Seminar Organised to Mark 29 April Declaration Day 8
ਪਰਮਜੀਤ ਸਿੰਘ ਮੰਡ ਆਪਣੇ ਵਿਚਾਰ ਸਾਂਝੇ ਕਰਦੇ ਹੋਏ।

ਇਸ ਮੌਕੇ ਸ.ਹਰਪਾਲ ਸਿੰਘ ਚੀਮਾ, ਸ. ਹਰਚਰਨਜੀਤ ਸਿੰਘ ਧਾਮੀ, ਬਾਬਾ ਹਰਦੀਪ ਸਿੰਘ, ਜਸਵੀਰ ਸਿੰਘ ਖੰਡੂਰ, ਪਰਮਜੀਤ ਸਿੰਘ ਟਾਂਡਾ, ਭਾਈ ਹਰਪਾਲ ਸਿੰਘ ਬਲੇਰ ਅਤੇ ਪਰਮਜੀਤ ਸਿੰਘ ਗ਼ਾਜ਼ੀ ਸਮੇਤ ਹੋਰ ਆਗੂ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: