Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

10 ਨਵੰਬਰ ਨੂੰ ਹੋਣ ਵਾਲੇ ਪੰਥਕ ਇਕੱਠ ਵਿਚ ਸ਼ਾਮਲ ਹੋਣ ਲਈ ਕਾਰਜਕਾਰੀ ਜਥੇਦਾਰਾਂ ਵਲੋਂ ਮੀਟਿੰਗਾਂ ਜਾਰੀ

10 ਨਵੰਬਰ ਨੂੰ ਹੋਣ ਵਾਲੇ ਪੰਥਕ ਇਕੱਠ ਵਿਚ ਸ਼ਾਮਲ ਹੋਣ ਲਈ ਕਾਰਜਕਾਰੀ ਜਥੇਦਾਰਾਂ ਵਲੋਂ ਮੀਟਿੰਗਾਂ ਜਾਰੀ

ਮੋਹਾਲੀ/ ਰੋਪੜ: ਕਾਰਜਕਾਰੀ ਜਥੇਦਾਰ ਸਥਾਨਕ ਪੱਧਰ ‘ਤੇ ਮੀਟਿੰਗਾਂ ਕਰ ਕੇ ਸਿੱਖਾਂ ਨੂੰ 10 ਨਵੰਬਰ 2016 ਨੂੰ ਤਲਵੰਡੀ ਸਾਬੋ ਵਿਖੇ ਹੋਣ ਵਾਲੇ ਪੰਥਕ ਇਕੱਠ ‘ਚ ਪਹੁੰਚਣ ਲਈ ਪ੍ਰੇਰਿਤ ਕਰ ਰਹੇ ਹਨ। ਪਿਛਲੇ ਸਾਲ 10 ਨਵੰਬਰ 2015 ਨੂੰ ਪਿੰਡ ਚੱਬਾ ਵਿਖੇ ਹੋਏ ਇਕੱਠ ਵਿਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਨੇ ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਵਲੋਂ 18 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਸੱਦੀ ਗਈ ਮੀਟਿੰਗ ‘ਚ ਹਿੱਸਾ ਨਹੀਂ ਸੀ ਲਿਆ।

Bhai Baljeet Singh Daduwal addressing a gathering
ਭਾਈ ਬਲਜੀਤ ਸਿੰਘ ਦਾਦੂਵਾਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਜਾਰੀ ਲਿਖਤੀ ਬਿਆਨ ‘ਚ ਦੱਸਿਆ ਗਿਆ ਕਿ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਰੋਪੜ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿਖੇ 18 ਅਕਤੂਬਰ ਨੂੰ ਸਥਾਨਕ ਪੱਧਰ ‘ਤੇ ਮੀਟਿੰਗਾਂ ਕੀਤੀਆਂ। 10 ਨਵੰਬਰ ਨੂੰ ਹੋਣ ਵਾਲੇ ਇਕੱਠ ਲਈ ਉਨ੍ਹਾਂ ਜ਼ਿੰਮੇਵਾਰੀਆਂ ਵੀ ਲਾਈਆਂ।

ਸਿੱਖ ਸਿਆਸਤ ਨਿਊਜ਼ (SSN) ਨਾਲ ਗੱਲ ਕਰਦਿਆਂ ਪ੍ਰੋਫੈਸਰ ਮਹਿੰਦਰ ਪਾਲ ਸਿੂੰਘ ਨੇ ਦੱਸਿਆ ਕਿ ਕਾਰਜਕਾਰੀ ਜਥੇਦਾਰ ਹਾਲੇ ਪੰਜਾਬ ਦੇ ਵੱਖ-ਵੱਖ ਭਾਗਾਂ ‘ਚ ਮੀਟਿੰਗਾਂ ਵਿਚ ਰੁੱਝੇ ਹੋਏ ਹਨ। ਇਹ ਮੀਟਿੰਗਾਂ ਬੁੱਧਵਾਰ 19 ਅਕਤੂਬਰ ਤਕ ਚੱਲਣੀਆਂ ਹਨ।

ਸੰਬੰਧਤ ਖ਼ਬਰ: ਸਰਬੱਤ ਖ਼ਾਲਸਾ ਦੇ ਵਿਧੀ ਵਿਧਾਨ ਲਈ ਪੰਜਾਂ ਸਿੰਘਾਂ ਨੇ 11 ਮੈਂਬਰੀ ਕਮੇਟੀ ਬਣਾਈ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: