Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

12ਵੀਂ ਜਮਾਤ ਦਾ ਹਿਸਾਬ ਦਾ ਇਮਤਿਹਾਨ ਲੀਕ ਹੋਣ ਦੀਆਂ ਖਬਰਾਂ ਬਾਅਦ ਰੱਦ, 31 ਮਾਰਚ ਨੂੰ ਹੋਵੇਗਾ ਇਮਤਿਹਾਨ

12ਵੀਂ ਜਮਾਤ ਦਾ ਹਿਸਾਬ ਦਾ ਇਮਤਿਹਾਨ ਲੀਕ ਹੋਣ ਦੀਆਂ ਖਬਰਾਂ ਬਾਅਦ ਰੱਦ, 31 ਮਾਰਚ ਨੂੰ ਹੋਵੇਗਾ ਇਮਤਿਹਾਨ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦਾ ਹਿਸਾਬ ਦਾ ਇਮਤਿਹਾਨ ਲੀਕ ਹੋਣ ਦੀਆਂ ਖਬਰਾਂ ਦੇ ਚਲਦਿਆਂ ਬੋਰਡ ਨੇ ਕੱਲ੍ਹ (ਮੰਗਲਵਾਰ) ਨੂੰ ਹੋਣ ਵਾਲਾ ਇਹ ਇਮਤਿਹਾਨ ਰੱਦ ਕਰ ਦਿੱਤਾ ਸੀ ਅਤੇ ਹੁਣ ਇਹ ਇਮਤਿਹਾਨ 31 ਮਾਰਚ ਨੂੰ ਹੋਵੇਗਾ।

ਬੀਤੇ ਕੱਲ੍ਹ ਪੂਰੇ ਪੰਜਾਬ ਵਿਚ ਕਰੀਬ 55,000 ਰੈਗੁਲਰ ਅਤੇ 679 ਪ੍ਰਾਈਵੇਟ ਵਿਦਿਆਰਥੀਆਂ ਨੇ ਇਹ ਇਮਤਿਹਾਨ ਦੇਣਾ ਸੀ, ਜਿਸ ਦਾ ਸਮਾਂ ਦੁਪਹਿਰ 2 ਤੋਂ ਸ਼ਾਮ 5 ਵਜੇ ਤਕ ਸੀ। ਪਰ ਸਵੇਰੇ 11 ਵਜੇ ਸਿੱਖਿਆ ਬੋਰਡ ਦੇ ਇਮਤਿਹਾਨ ਕੰਟਰੋਲ ਰੂਮ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਪਹਿਲਾਂ ਭੇਜੇ ਗਏ ਪ੍ਰਸ਼ਨ ਪੱਤਰ ਨੂੰ ਮੇਲ ਰਾਹੀਂ ਭੇਜੇ ਗਏ ਨਵੇਂ ਪ੍ਰਸ਼ਨ ਪੱਤਰ ਨਾਲ ਬਦਲਿਆ ਜਾਵੇ ਅਤੇ ਉਸ ਰਾਹੀਂ ਇਮਤਿਹਾਨ ਲਿਆ ਜਾਵੇ। ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਇਮਤਿਹਾਨ ਕੰਟਰੋਲਰਾਂ ਨੂੰ ਸੁਨੇਹੇ ਲਾ ਦਿੱਤੇ ਕਿ ਉਹ ਨਵੇਂ ਪ੍ਰਸ਼ਨ ਪੱਤਰਾਂ ਦੇ ਪ੍ਰਿੰਟਆਊਟ ਜ਼ਿਲ੍ਹਾ ਦਫਤਰਾਂ ਤੋਂ ਆ ਕੇ ਲੈ ਜਾਣ।

ਪਰ ਇਮਤਿਹਾਨ ਦੇ ਸਮੇਂ 3 ਵਜੇ ਤਕ ਪ੍ਰਸ਼ਨ ਪੱਤਰਾਂ ਦੇ ਨਵੇਂ ਸੈਟ ਤਿਆਰ ਨਹੀਂ ਹੋ ਸਕੇ ਤੇ 3 ਵਜੇ ਬੋਰਡ ਨੇ ਇਮਤਿਹਾਨ ਰੱਦ ਕਰਨ ਦਾ ਐਲਾਨ ਕਰ ਦਿੱਤਾ।

ਬੋਰਡ ਦੇ ਸਕੱਤਰ ਹਰਗੁਨਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਵਟਸਐਪ ਰਾਹੀਂ ਪੇਪਰ ਲੀਕ ਹੋਣ ਬਾਰੇ ਪਤਾ ਲੱਗਿਆ। ਜਿਸ ਦੀ ਘੋਖ ਕਰਨ ਤੋਂ ਬਾਅਦ ਪੇਪਰ ਨੂੰ ਰੱਦ ਕਰਨ ਦਾ ਫੈਂਸਲਾ ਕੀਤਾ ਗਿਆ।

ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਵਿਭਾਗੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਿੱਖਿਆ ਮਹਿਕਮਾ ਨੇ ਵਿਭਾਗ ਨੇ ਦੋ ਅਧਿਆਪਕਾਂ ਵਲੋਂ ਵਿਭਾਗ ਦਾ ਵੱਟਸਐਪ ਟੋਲਾ ਛੱਡੇ ਜਾਣ ਉੱਤੇ ਉਹਨਾਂ ਨੂੰ ਕਾਰਣ ਦੱਸੋ ਪੱਤਰ ਭੇਜ ਦਿੱਤਾ ਕਿ ਉਹ ਪੰਦਰਾਂ ਦਿਨਾਂ ਦੇ ਅੰਦਰ-ਅੰਦਰ ਜਵਾਬ
ਪੰਜਾਬ ਸਰਕਾਰ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਤੋਂ ਐਨ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੂੰ ਅਚਾਨਕ ਲਾਂਭੇ ਕਰ ਕੇ ਉਨ੍ਹਾਂ ਦੀ ਥਾਂ ’ਤੇ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਨਕਲ ਰਹਿਤ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੂਬੇ ਵਿੱਚ 2707 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: