ਨਵੀਂ ਦਿੱਲੀ: ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਪੰਜਾਬ ਸਮੇਤ ਭਾਰਤ ਦੇ ਹੋਰ 8 ਸੂਬਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੀ ਖਾਲੀ ਹੋਈ ਖਡੂਰ ਸਾਹਿਬ ਦੀ ਸੀਟ ਲਈ ਹੁਣ 13 ਫਰਵਰੀ ਨੂੰ ਵੋਟਾਂ ਪੈਣਗੀਆਂ।

ਜਿਕਰਯੋਗ ਹੈ ਕਿ ਖਡੂਰ ਸਾਹਿਬ ਤੋਂ ਕਾਂਗਰਸ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੱਲੋਂ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਦੇ ਰੋਸ ਵਜੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ।
13 ਫਰਵਰੀ ਨੂੰ ਹੋਣ ਵਾਲੀ ਇਸ ਚੋਣ ਲਈ 20 ਜਨਵਰੀ ਤੋਂ ਕਾਗਜ ਭਰੇ ਜਾਣਗੇ।