Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

14 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲਿਆਂ ਨੂੰ ਮਿਲੀ ਪ੍ਰਵਾਨਗੀ

14 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲਿਆਂ ਨੂੰ ਮਿਲੀ ਪ੍ਰਵਾਨਗੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ 14 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲਿਆਂ ਨੂੁੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਬਾਦਲ ਨੇ ਅੱਜ ਦੁਪਹਿਰ ਤਬਦਾਲਿਆਂ ਦੀ ਫਾਈਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

14 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲਿਆਂ ਨੂੰ ਮਿਲੀ ਪ੍ਰਵਾਨਗੀ
14 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲਿਆਂ ਨੂੰ ਮਿਲੀ ਪ੍ਰਵਾਨਗੀ

ਬੁਲਾਰੇ ਨੇ ਦੱਸਿਆ ਕਿ ਜਿਨ੍ਹਾਂ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲਿਆਂ ਨੂੰ ਪ੍ਰਵਾਨਗੀ ਦਿੱਤੀ ਹੈ ਉਨ੍ਹਾਂ ਵਿੱਚ ਸ੍ਰੀ ਡੀ.ਪੀ.ਰੈਡੀ ਨੂੰ ਪ੍ਰਮੁੱਖ ਸਕੱਤਰ ਵਿੱਤ ਤੇ ਵਾਧੂ ਚਾਰਜ ਵਿੱਤ ਕਮਿਸ਼ਨਰ ਕਰ, ਸ੍ਰੀ ਜੀ.ਵਜਰਾਲਿੰਗਮ ਨੂੰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ, ਸ੍ਰੀ ਰੌਸ਼ਨ ਸੁੰਕਾਰੀਆ ਨੂੰ ਪ੍ਰਮੁੱਖ ਸਕੱਤਰ ਕਿਰਤ (ਸ੍ਰੀ ਵਿਸ਼ਵਾਜੀਤ ਨੂੰ ਵਾਧੂ ਚਾਰਜ ਤੋਂ ਮੁਕਤ ਕੀਤਾ) ਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ ਪ੍ਰਿਟਿੰਗ ਸਟੇਸ਼ਨਰੀ (ਸ੍ਰੀ ਕਿਰਪਾ ਸ਼ੰਕਰ ਸਰੋਜ ਨੂੰ ਵਾਧੂ ਚਾਰਜ ਤੋਂ ਮੁਕਤ ਕੀਤਾ), ਸ੍ਰੀ ਅਨੁਰਾਗ ਅੱਗਰਵਾਲ ਨੂੰ ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ ਚੇ ਇਸਤਰੀ ਤੇ ਬਾਲ ਵਿਕਾਸ, ਸ੍ਰੀ ਜਸਪਾਲ ਸਿੰਘ ਨੂੰ ਸਕੱਤਰ ਵਿੱਤ (ਖਰਚਾ) ਤੇ ਵਾਧੂ ਚਾਰਜ ਸਕੱਤਰ, ਸਾਇੰਸ ਤਕਨਾਲੋਜੀ ਤੇ ਵਾਤਾਵਰਣ, ਸ੍ਰੀ ਅਨੁਰਾਗ ਵਰਗਾ ਨੂੰ ਸਕੱਤਰ ਉਚੇਰੀ ਸਿੱਖਿਆ, ਸ੍ਰੀ ਅਜੋਏ ਸ਼ਰਮਾ ਨੂੰ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ, ਸ੍ਰੀ ਅਜੀਤ ਸਿੰਘ ਪੰਨੂੰ ਨੂੰ ਕਮਿਸ਼ਨਰ ਗੁਰਦੁਆਰਾ ਚੋਣਾਂ ਤੇ ਵਾਧੂ ਚਾਰਜ ਕਮਿਸ਼ਨਰ ਪਟਿਆਲਾ ਡਵੀਜ਼ਨ, ਸ੍ਰੀ ਸੁਪ੍ਰੀਤ ਗੁਲਾਟੀ ਨੂੰ ਵਧੀਕ ਸਕੱਤਕ ਵਿੱਤ ਤੇ ਡਾਇਰੈਕਟਰ ਖਜ਼ਾਨਾ, ਸ੍ਰੀ ਕੁਮਾਰ ਅਮਿਤ ਨੂੰ ਸੰਯੁਕਤ ਪ੍ਰਮੁੱਖ ਸਕੱਤਰ/ਮੁੱਖ ਮੰਤਰੀ, ਪੰਜਾਬ, ਸ੍ਰੀ ਦੀਪਰਵਾ ਲਾਕੜਾ ਨੂੰ ਡਾਇਰੈਕਟਰ ਭਲਾਈ ਐਸ.ਸੀਜ਼ ਤੇ ਬੀ.ਸੀਜ਼, ਸ੍ਰੀ ਸ਼ਰੁਤੀ ਸਿੰਘ ਨੂੰ ਵਿਸ਼ੇਸ਼ ਸਕੱਤਰ ਗ੍ਰਹਿ, ਸ੍ਰੀ ਦੀਪਿੰਦਰ ਸਿੰਘ ਨੂੰ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤਾਂ ਤੇ ਅਗਲੇ ਹੁਕਮਾਂ ਤੱਕ ਵਾਧੂ ਚਾਰਜ ਸਕੱਤਰ, ਮੰਡੀ ਬੋਰਡ ਅਤੇ ਸ੍ਰੀ ਹਰੀਸ਼ ਨਈਅਰ ਨੂੰ ਸੰਯੁਕਤ ਸਕੱਤਰ ਪ੍ਰਸੋਨਲ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਬੁਲਾਰੇ ਅਨੁਸਾਰ ਇਸੇ ਤਰ੍ਹਾਂ ਸ੍ਰੀ ਕੁਲਦੀਪ ਸਿੰਘ ਵੈਦ ਜੋ ਏ.ਡੀ.ਸੀ. ਲੁਧਿਆਣਾ ਹਨ, ਨੂੰ ਅਗਲੇ ਹੁਕਮਾਂ ਤੱਕ ਏ.ਡੀ.ਸੀ. (ਵਿਕਾਸ) ਦਾ ਵਾਧੂ ਚਾਰਜ ਅਤੇ ਸ੍ਰੀ ਗਿਰੀਸ਼ ਦਿਆਲ ਜੋ ਏ.ਡੀ.ਸੀ. ਜਲੰਧਰ ਹਨ, ਅਗਲੇ ਹੁਕਮਾਂ ਤੱਕ ਏ.ਡੀ.ਸੀ. (ਵਿਕਾਸ) ਦਾ ਵਾਧੂ ਚਾਰਜ ਦਿੱਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਟੀਚਿੰਗ ਪੋਸਟਾਂ ਵਿੱਚ ਐੱਸ.ਸੀ./ਬੀ.ਸੀ. ਵਰਗਾਂ ਲਈ ਰਾਖਵੇਂਕਰਨ ਦਾ ਮਸਲਾ ਲੰਮੇ ਸਮੇਂ ਤੋਂ ਲਟਕਿਆ ਹੋਣ ’ਤੇ ਚਿੰਤਾ ਪ੍ਰਗਟਾਈ ਹੈ।
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਜਲੰਧਰ ਦੇ ਇੱਕ ਪਿੰਡ ਵਿੱਚ ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਨਿਖੇਧੀ ਕਰਦਿਆਂ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ।
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: