Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

1984 ਸਿੱਖ ਨਸਲਕੁਸ਼ੀ: ਕੇਸ ਹੋਰ ਅਦਾਲਤ ਵਿੱਚ ਬਦਲਣ ਬਾਰੇ ਮੁਲਜ਼ਮਾਂ ਦੀ ਅਪੀਲ ਰੱਦ

1984 ਸਿੱਖ ਨਸਲਕੁਸ਼ੀ: ਕੇਸ ਹੋਰ ਅਦਾਲਤ ਵਿੱਚ ਬਦਲਣ ਬਾਰੇ ਮੁਲਜ਼ਮਾਂ ਦੀ ਅਪੀਲ ਰੱਦ

ਨਵੀਂ ਦਿੱਲੀ (20 ਫਰਵਰੀ, 2015): 1984 ਦੇ ਸਿੱਖ ਕਤਲ-ਏ-ਆਮ ਨਾਲ ਸਬੰਧਤ ਇਕ ਮਾਮਲੇ, ਜਿਸ ਵਿੱਚ ਸੱਜਣ ਕੁਮਾਰ ਵੀ ਸ਼ਾਮਲ ਹੈ ਵਿੱਚ ਇਥੋਂ ਦੀ ਇਕ ਅਦਾਲਤ ਨੇ ਤਿੰਨ ਮੁਲਜ਼ਮਾਂ ਵੱਲੋਂ ਉਨ੍ਹਾਂ ਦਾ ਕੇਸ ਕਿਸੇ ਹੋਰ ਅਦਾਲਤ ਵਿੱਚ ਤਬਦੀਲ ਕਰਨ ਲਈ ਪਾਈਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ। ਇਨ੍ਹਾਂ ਨੇ ਕਿਹਾ ਸੀ ਕਿ ਜਿਸ ਅਦਾਲਤ ਵਿੱਚ ਉਨ੍ਹਾਂ ਦਾ ਕੇਸ ਚੱਲ ਰਿਹਾ ਹੈ, ਉਹ ਕੇਸ ਅਦਾਲਤ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ।

November-1984-File-Photo
ਸਿੱਖ ਕਤਲ-ਏ-ਆਮ

1984 ਵਿੱਚ ਪੱਛਮੀ ਦਿੱਲੀ ਦੇ ਸੁਲਤਾਨਪੁਰੀ ਇਲਾਕੇ ਵਿੱਚ ਸੁਰਜੀਤ ਸਿੰਘ ਨੂੰ ਮਾਰਨ ਦੇ ਦੋਸ਼ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ, ਬ੍ਰਹਮਾਨੰਦ ਗੁਪਤਾ, ਪੀਰੀਆ ਤੇ ਵੇਦ ਪ੍ਰਕਾਸ਼ ਖ਼ਿਲਾਫ਼ ਕੜਕੜਡੂਮਾ ਜ਼ਿਲ੍ਹਾ ਅਦਾਲਤ (ਪੂਰਬੀ ਦਿੱਲੀ) ਵਿੱਚ ਕੇਸ ਚੱਲ ਰਿਹਾ ਹੈ।

ਇਨ੍ਹਾਂ ਵਿੱਚੋਂ ਗੁਪਤਾ, ਪੀਰੀਆ ਤੇ ਵੇਦ ਪ੍ਰਕਾਸ਼ ਨੇ ਕਿਹਾ ਸੀ ਕਿ ਇਸ ਅਦਾਲਤ ਕੋਲ ਇਹ ਮਾਮਲਾ ਸੁਣਨ ਦਾ ਅਧਿਕਾਰ ਨਹੀਂ ਹੈ, ਇਸ ਲਈ ਕੇਸ ਰੋਹਿਨੀ ਜ਼ਿਲ੍ਹਾ ਅਦਾਲਤ ਵਿੱਚ ਤਬਦੀਲ ਕੀਤਾ ਜਾਵੇ। ਜ਼ਿਲ੍ਹਾ ਸੈਸ਼ਨ ਜੱਜ ਰਾਕੇਸ਼ ਸਿਧਾਰਥ ਜਿਨ੍ਹਾਂ ਨੇ ਹਾਲ ਹੀ ਵਿੱਚ ਅਦਾਲਤ ਦਾ ਕੰਮਕਾਰ ਸੰਭਾਲਿਆ ਹੈ, ਨੇ ਅਰਜ਼ੀਆਂ ਰੱਦ ਕਰ ਦਿੱਤੀਆਂ।

ਮੁਲਜ਼ਮਾਂ ਦੇ ਵਕੀਲ ਅਨਿਲ ਕੁਮਾਰ ਸ਼ਰਮਾ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਦਿੱਲੀ ਹਾਈ ਕੋਰਟ ਦੇ 2013 ਦੇ ਉਸ ਹੁਕਮ ਨੂੰ ਲਾਗੂ ਕੀਤਾ ਜਾਵੇ, ਜਿਸ ਵਿੱਚ ਸੈਸ਼ਨ ਜੱਜਾਂ ਨੂੰ ਕਿਹਾ ਗਿਆ ਸੀ ਕਿ ਉਹ ਕੇਸਾਂ ਨੂੰ ਅਦਾਲਤਾਂ ਦੇ ਅਧਿਕਾਰ ਖੇਤਰਾਂ ਤਹਿਤ ਦੇ ਦੇਣ।

ਸੀਬੀਆਈ ਦੇ ਵਕੀਲ ਡੀ ਪੀ ਸਿੰਘ ਨੇ ਇਸ ਦਲੀਲ ਦਾ ਵਿਰੋਧ ਕਰਦਿਆਂ ਕਿਹਾ ਕਿ ਸੀਆਰਪੀਸੀ ਵਿੱਚ ਵਿਵਸਥਾ ਹੈ ਕਿ ਜ਼ਿਲ੍ਹਾ ਸੈਸ਼ਨ ਜੱਜ ਕੋਲ ਆਪਣੀ ਡਿਵੀਜ਼ਨ ਦਾ ਕੇਸ ਦੂਜੇ ਪਾਸੇ ਤਬਦੀਲ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਇਹ ਅਧਿਕਾਰ ਸਿਰਫ ਹਾਈ ਕੋਰਟ ਕੋਲ ਹੈ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦੇ ਕੇਸ, ਜਿਨ੍ਹਾਂ ਵਿੱਚ ਸੱਜਣ ਕੁਮਾਰ ਤੇ ਹੋਰ ਸ਼ਾਮਲ ਹਨ, ਦੇ ਫੈਸਲੇ ਇਸੇ ਅਦਾਲਤ ਨੇ ਸੁਣਾਏ ਹਨ, ਪਰ ਕਿਸੇ ਮੁਲਜ਼ਮ ਨੇ ਆਪਣੇ ਕੇਸ ਤਬਦੀਲ ਕਰਨ ਦੀ ਮੰਗ ਨਹੀਂ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: