Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

1984 ‘ਚ ਕਾਨਪੁਰ ਵਿਖੇ ਹੋਏ ਸਿੱਖ ਕਤਲੇਆਮ ਦੀ ਜਾਂਚ ਦੀ ਮੰਗ ਲੈ ਕੇ ਸੁਪਰੀਮ ਕੋਰਟ ਪੁੱਜੀ ਦਿੱਲੀ ਕਮੇਟੀ

1984 ‘ਚ ਕਾਨਪੁਰ ਵਿਖੇ ਹੋਏ ਸਿੱਖ ਕਤਲੇਆਮ ਦੀ ਜਾਂਚ ਦੀ ਮੰਗ ਲੈ ਕੇ ਸੁਪਰੀਮ ਕੋਰਟ ਪੁੱਜੀ ਦਿੱਲੀ ਕਮੇਟੀ

ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੌਰਾਨ ਕਾਨਪੁਰ ਵਿਖੇ ਮਾਰੇ ਗਏ 127 ਸਿੱਖਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਐਸ.ਆਈ.ਟੀ. ਬਣਾਉਣ ਦੀ ਮੰਗ ਕਰਦੀ ਹੋਈ ਲੋਕਹਿਤ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਕੱਲ੍ਹ (ਸ਼ੁੱਕਰਵਾਰ) ਸੁਣਵਾਈ ਕੀਤੀ। ਉਕਤ ਪਟੀਸ਼ਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਆਲ ਇੰਡੀਆ ਦੰਗਾ ਪੀੜਿਤ ਰਾਹਤ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਭੋਗਲ ਵੱਲੋਂ ਦਾਖਿਲ ਕੀਤੀ ਗਈ ਹੈ। ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਜਸਟਿਸ ਦੀਪਕ ਮਿਸ਼ਰਾ ਅਤੇ ਜਸਟਿਸ ਏ.ਐਮ. ਖਨਵਿਲਕਰ ਦੀ ਬੈਂਚ ਨੇ ਸੁਪਰੀਮ ਕੋਰਟ ’ਚ ਐਸ.ਆਈ.ਟੀ. ਨਾਲ ਸਬੰਧਿਤ ਚਲ ਰਹੇ ਇੱਕ ਕੇਸ ਨਾਲ ਇਸ ਕੇਸ ਦੀ ਸੁਣਵਾਈ ਕਰਨ ਦਾ ਆਦੇਸ਼ ਦਿੱਤਾ। ਕੇਸ ਦੀ ਅਗਲੀ ਸੁਣਵਾਈ 24 ਅਪ੍ਰੈਲ ਨੂੰ ਹੋਣ ਦੀ ਸੰਭਾਵਨਾ ਹੈ।

ਮਾਮਲੇ ਦੇ ਪਿੱਛੋਕੜ ਦੀ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਕਾਨੂੰਨੀ ਵਿਭਾਗ ਮੁਖੀ ਜਸਵਿੰਦਰ ਸਿੰਘ ਜੌਲੀ ਨੇ ਦੱਸਿਆ ਕਿ 1984 ਵਿਚ ਮਾਰੇ ਗਏ ਸਿੱਖਾਂ ਦੇ ਕਾਤਿਲਾਂ ਨੂੰ ਸਜ਼ਾਵਾਂ ਦਿਵਾਉਣ ਲਈ ਯੂ.ਪੀ. ਸਰਕਾਰ ਅਤੇ ਯੂ.ਪੀ. ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦਾ ਹਵਾਲਾ ਦੇਣ ਦੇ ਨਾਲ ਹੀ ਕੋਰਟ ਨੂੰ ਇਸ ਸੰਬੰਧੀ ਐਸ.ਆਈ.ਟੀ. ਜਾਂ ਸੀ.ਬੀ.ਆਈ. ਪਾਸੋਂ ਜਾਂਚ ਕਰਾਉਣ ਦੀ ਹਿਦਾਇਤ ਦੇਣ ਲਈ ਬੇਨਤੀ ਕੀਤੀ ਗਈ ਹੈ। ਕਿਉਂਕਿ ਬੀਤੇ 32 ਸਾਲਾਂ ਦੌਰਾਨ ਯੂ.ਪੀ. ਪੁਲਿਸ ਨੇ ਦਰਜ਼ ਐਫ਼.ਆਈ.ਆਰ. ’ਤੇ ਸਬੂਤਾਂ ਦੀ ਭਾਲ ਕਰਨ ਦੀ ਥਾਂ ਕੇਸ ਬੰਦ ਕਰਵਾਉਣ ਵਿਚ ਜ਼ਿਆਦਾ ਦਿਲਚਸਪੀ ਦਿਖਾਈ ਸੀ।

ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਭੋਗਲ, ਐਡਵੋਕੇਟ ਪ੍ਰਸੁੱੰਨ ਕੁਮਾਰ ਅਤੇ ਕਾਨਪੁਰ ਦੇ ਗੁਰਦੁਆਰਾ ਬੰਨੋ ਸਾਹਿਬ ਦੇ ਪ੍ਰਧਾਨ ਮੋਹਕਮ ਸਿੰਘ ਤੇ ਜਨਰਲ ਸਕੱਤਰ ਹਰਦੀਪ ਸਿੰਘ ਨਾਲ
ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਭੋਗਲ, ਐਡਵੋਕੇਟ ਪ੍ਰਸੁੱੰਨ ਕੁਮਾਰ ਅਤੇ ਕਾਨਪੁਰ ਦੇ ਗੁਰਦੁਆਰਾ ਬੰਨੋ ਸਾਹਿਬ ਦੇ ਪ੍ਰਧਾਨ ਮੋਹਕਮ ਸਿੰਘ ਤੇ ਜਨਰਲ ਸਕੱਤਰ ਹਰਦੀਪ ਸਿੰਘ ਨਾਲ

ਜੌਲੀ ਨੇ ਦੱਸਿਆ ਕਿ 24 ਅਪ੍ਰੈਲ 2015 ਨੂੰ ਪਟੀਸ਼ਨਰ ਵੱਲੋਂ ਅਕਾਲੀ ਦਲ ਬਾਦਲ ਦੇ ਸਾਂਸਦ ਸੁਖਦੇਵ ਸਿੰਘ ਢੀਂਡਸਾ ਦੀ ਮਾਰਫ਼ਤ ਪੱਤਰ ਲਿਖਦੇ ਹੋਏ ਭਾਰਤ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਯੂ.ਪੀ. ਦੇ ਮੁਖਮੰਤਰੀ ਦਾ ਧਿਆਨ ਯੂ.ਪੀ. ਪੁਲਿਸ ਦੀ ਢਿੱਲੀ ਕਾਰਗੁਜਾਰੀ ਵੱਲ ਦਿਵਾਇਆ ਗਿਆ ਸੀ। ਪਰ ਸਰਕਾਰਾਂ ਵੱਲੋਂ ਇਸ ਮਸਲੇ ’ਤੇ ਕੋਈ ਪਹਿਲ ਨਹੀਂ ਕੀਤੀ ਗਈ। ਜਿਸ ਕਰਕੇ ਪੁਲਿਸ ਥਾਣਾ ਬਜ਼ਰਇਆ ’ਚ ਦਰਜ਼ ਐਫ਼.ਆਈ.ਆਰ. ਨੰਬਰ 252, 253, 253(ਸੀ), 253(ਡੀ), 254, 254(ਏ) ਅਤੇ ਥਾਣਾ ਨਜੀਰਾਬਾਦ ਦੀ ਐਫ.ਆਈ.ਆਰ. ਨੰਬਰ 351(ਏ) ਤੇ ਬੰਦ ਹੋਈ ਜਾਂਚ ਨੂੰ ਨਤੀਜ਼ੇ ਤਕ ਪਹੁੰਚਾਉਣ ਲਈ ਐਸ.ਆਈ.ਟੀ. ਦੀ ਲੋੜ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੂੰ ਦੱਸੀ ਗਈ ਹੈ।

ਸਿੱਖ ਕਤਲੇਆਮ ’ਤੇ ਪਹਿਲੇ ਬਣੇ ਰੰਗਨਾਥ ਮਿਸ਼ਰਾ ਅਤੇ ਨਾਨਾਵਟੀ ਕਮਿਸ਼ਨ ਵੱਲੋਂ ਵੀ ਕਾਨਪੁਰ ਕਤਲੇਆਮ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਬਣਾਉਣ ਦੇ ਆਦੇਸ਼ ਦੇਣ ਦਾ ਜੌਲੀ ਨੇ ਦਾਅਵਾ ਕੀਤਾ। ਅਦਾਲਤ ’ਚ ਕੁਲਦੀਪ ਸਿੰਘ ਭੋਗਲ ਦੇ ਨਾਲ ਐਡਵੋਕੇਟ ਪ੍ਰਸੁੱੰਨ ਕੁਮਾਰ ਅਤੇ ਕਾਨਪੁਰ ਦੇ ਗੁਰਦੁਆਰਾ ਬੰਨੋ ਸਾਹਿਬ ਦੇ ਪ੍ਰਧਾਨ ਮੋਹਕਮ ਸਿੰਘ ਤੇ ਜਨਰਲ ਸਕੱਤਰ ਹਰਦੀਪ ਸਿੰਘ ਵੀ ਪੇਸ਼ ਹੋਏ।

ਇਹ ਵੀ ਪੜ੍ਹੋ:

1984 ਸਿੱਖ ਕਤਲੇਆਮ ਮਤੇ ਬਾਰੇ ਓਂਟਾਰੀਓ ਸੰਸਦ ‘ਚ ਐਨ.ਡੀ.ਪੀ. ਦੇ ਜਗਮੀਤ ਸਿੰਘ ਦਾ ਭਾਸ਼ਣ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਨਵੰਬਰ 1984 ਸਿੱਖ ਨਸਲਕੁਸ਼ੀ ਦਾ ਉਹ ਦੌਰ ਸੀ, ਜਿਸ ਸਮੇਂ ਹਜੂਮ ਨੇ ਬਿਪਰ ਹਕੂਮਤ ਵੱਲੋਂ ਮਿਲੇ ਹੋਏ ਵਹਸ਼ੀਪੁਣੇ ਦੇ ਥਾਪੜੇ ਨਾਲ ਨਿਹੱਥੇ ਅਤੇ ਬੇਦੋਸ਼ੇ ਸਿੱਖਾਂ ਉੱਤੇ ਹਰ ਉਹ ਜੁਲਮ ਕੀਤਾ
ਨਵੰਬਰ 1984 ਸਿੱਖ ਨਸਲਕੁਸ਼ੀ ਦਾ ਉਹ ਦੌਰ ਸੀ, ਜਿਸ ਸਮੇਂ ਹਜੂਮ ਨੇ ਬਿਪਰ ਹਕੂਮਤ ਵੱਲੋਂ ਮਿਲੇ ਹੋਏ ਵਹਸ਼ੀਪੁਣੇ ਦੇ ਥਾਪੜੇ ਨਾਲ ਨਿਹੱਥੇ ਅਤੇ ਬੇਦੋਸ਼ੇ ਸਿੱਖਾਂ ਉੱਤੇ ਹਰ ਉਹ ਜੁਲਮ ਕੀਤਾ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: