Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

1984 ਸਿੱਖ ਕਤਲੇਆਮ ਦੇ ਮੁਲਜ਼ਮ ਇਹ ਸਾਬਤ ਕਰਨਾ ਚਾਹੁੰਦੇ ਹਨ ਕਿ ਕੋਈ ਮਰਿਆ ਹੀ ਨਹੀਂ ਸੀ: ਦਿੱਲੀ ਹਾਈ ਕੋਰਟ

1984 ਸਿੱਖ ਕਤਲੇਆਮ ਦੇ ਮੁਲਜ਼ਮ ਇਹ ਸਾਬਤ ਕਰਨਾ ਚਾਹੁੰਦੇ ਹਨ ਕਿ ਕੋਈ ਮਰਿਆ ਹੀ ਨਹੀਂ ਸੀ: ਦਿੱਲੀ ਹਾਈ ਕੋਰਟ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ 11 ਜੁਲਾਈ ਨੂੰ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਮੁਲਜ਼ਮ ਇਹ ਨਹੀਂ ਚਾਹੁੰਦੇ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲੇ। ਚੀਫ ਜਸਟਿਸ ਗੀਤਾ ਮਿੱਤਲ ਤੇ ਜਸਟਿਸ ਅਨੂ ਮਲਹੋਤਰਾ ’ਤੇ ਆਧਾਰਤ ਬੈਂਚ ਦੀ ਇਹ ਟਿੱਪਣੀ 1984 ਦੇ ਸਿੱਖ ਕਤਲੇਆਮ ਦੇ ਪੰਜ ਮੁਲਜ਼ਮਾਂ ਵੱਲੋਂ ਅਦਾਲਤੀ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਚਲੇ ਜਾਣ ਬਾਰੇ ਸੂਚਿਤ ਕੀਤੇ ਜਾਣ ਮਗਰੋਂ ਸਾਹਮਣੇ ਆਈ ਹੈ।

1984-Yes-its-genocide-3
ਪ੍ਰਤੀਕਾਤਮਕ ਤਸਵੀਰ

ਅਦਾਲਤ ਨੇ ਕਿਹਾ ਕਿ ਉਨ੍ਹਾਂ 11 ਮੁਲਜ਼ਮਾਂ ਨੂੰ ਸਿਰਫ਼ ਕਾਰਨ ਦੱਸੋ ਨੋਟਿਸ ਹੀ ਜਾਰੀ ਕੀਤਾ ਸੀ ਕਿ ਕਿਉਂਕਿ ਉਨ੍ਹਾਂ ’ਤੇ ਮਨੁੱਖਤਾਂ ’ਤੇ ਜ਼ੁਲਮ ਢਾਹੁਣ ਦੇ ਦੋਸ਼ ਲੱਗੇ ਹੋਏ ਹਨ। ਬੈਂਚ ਨੇ ਕਿਹਾ, ‘ਉਹ ਸਿਰਫ਼ ਕੇਸ ਦੀ ਮੁੜ ਸੁਣਵਾਈ ਸ਼ੁਰੂ ਕਰਨ ਦਾ ਹੁਕਮ ਦੇਣ ਜਾ ਰਹੇ ਸਨ ਨਾ ਕਿ ਤੁਹਾਨੂੰ ਦੋਸ਼ੀ ਠਹਿਰਾਉਣ ਦਾ। 29 ਮਾਰਚ ਦੇ ਅਦਾਲਤੀ ਹੁਕਮਾਂ ਖ਼ਿਲਾਫ਼ ਤੁਹਾਡੀ ਵਿਸ਼ੇਸ਼ ਪਟੀਸ਼ਨ ਇਹ ਦੱਸਦੀ ਹੈ ਕਿ ਇਸ ਕੇਸ ਦੇ ਮੁਲਜ਼ਮ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਣ ਦੇਣਾ ਚਾਹੁੰਦੇ।’ ਉਨ੍ਹਾਂ ਕਿਹਾ ਕਿ ਅਦਾਲਤ ਨੇ ਮਹਿਸੂਸ ਕੀਤਾ ਸੀ ਕਿ ਹੇਠਲੀ ਅਦਾਲਤ ਵਿੱਚ ਮੁਲਜ਼ਮਾਂ ਤੇ ਦਾਅਵਿਆਂ ਦੇ ਗਵਾਹਾਂ ਦੇ ਬਿਆਨਾਂ ਨੂੰ ਸਹੀ ਢੰਗ ਨਾਲ ਨਿਰਖਿਆ ਪਰਖਿਆ ਨਹੀਂ ਗਿਆ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਤਾਂ ਇਹ ਹੈ ਕਿ 1984 ਦੇ ਸਿੱਖ ਕਤਲੇਆਮ ’ਚ ਤਿੰਨ ਹਜ਼ਾਰ (ਸਰਕਾਰੀ ਅੰਕੜੇ) ਤੋਂ ਵੱਧ ਲੋਕ (ਸਿੱਖ) ਕਤਲ ਕਰ ਦਿੱਤੇ ਗਏ ਸਨ ਜਦਕਿ ਮੁਲਜ਼ਮਾਂ ਦਾ ਕਹਿਣਾ ਹੈ ਕਿ ਇਨ੍ਹਾਂ ਘਟਨਾਵਾਂ ’ਚ ਕੋਈ ਵੀ ਮਾਰਿਆ ਨਹੀਂ ਸੀ ਗਿਆ।

ਸਬੰਧਤ ਖ਼ਬਰ:

1984 ਸਿੱਖ ਕਤਲੇਆਮ: ਸੱਜਣ ਕੁਮਾਰ ਦੀ ਜ਼ਮਾਨਤ ਸਬੰਧੀ ਸੁਣਵਾਈ ਤੋਂ ਜਸਟਿਸ ਪਾਠਕ ਨੇ ਕੀਤਾ ਆਪਣੇ ਆਪ ਨੂੰ ਵੱਖ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਿਕਰਯੋਗ ਹੈ ਕਿ 1783 ਈਸਵੀ ਵਿਚ ਜਦੋਂ ਬਾਬਾ ਬਘੇਲ ਸਿੰਘ ਅਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਸਿੱਖ ਫੌਜਾਂ ਨੇ ਦਿੱਲੀ ਫਤਹਿ ਕੀਤੀ ਸੀ ਤਾਂ ਉਸ ਸਮੇਂ ਇੱਥੇ ਸਿੱਖਾਂ
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
5 ਨਵੰਬਰ 2024 ਨੂੰ ਦਿੱਲੀ ਦੇ ਰਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਨਸਲਕੁਸ਼ੀ, ਨਵੰਬਰ 1984 ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ।
5 ਨਵੰਬਰ 2024 ਨੂੰ ਦਿੱਲੀ ਦੇ ਰਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਨਸਲਕੁਸ਼ੀ, ਨਵੰਬਰ 1984 ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: