ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਦੇ ਜੱਜ ਏ.ਕੇ. ਪਾਠਕ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਵਿੱਚ ਹੇਠਲੀ ਅਦਾਲਤ ਵੱਲੋਂ ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਤੀ ਜ਼ਮਾਨਤ ਨੂੰ ਚੁਣੌਤੀ ਦਿੰਦੀ ਪਟੀਸ਼ਨ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ ਤੇ ਮੁਕੱਦਮਾ ਦੂਜੇ ਬੈਂਚ ਨੂੰ ਭੇਜ ਦਿੱਤਾ ਹੈ। ਇਸ ਮਾਮਲੇ ਵਿੱਚ ਅਗਲੀ ਸੁਣਵਾਈ 13 ਜੁਲਾਈ ਨੂੰ ਹੋਵੇਗੀ। ਜਸਟਿਸ ਏ.ਕੇ. ਪਾਠਕ ਨੇ ਪਟੀਸ਼ਨ ਕਿਸੇ ਹੋਰ ਬੈਂਚ ਕੋਲ 13 ਜੁਲਾਈ ਨੂੰ ਲਾਉਣ ਲਈ ਕਿਹਾ ਹੈ। ਵਿਸ਼ੇਸ਼ ਜਾਂਚ ਟੀਮ ਚਾਹੁੰਦੀ ਹੈ ਕਿ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ ਜਾਵੇ।

ਜ਼ਿਕਰਯੋਗ ਹੈ 1984 ‘ਚ ਭਾਰਤ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਹੋਰ ਸ਼ਹਿਰਾਂ ‘ਚ ਯੋਜਨਾਬੱਧ ਤਰੀਕੇ ਨਾਲ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ 33 ਵਰ੍ਹੇ ਬੀਤ ਜਾਣ ‘ਤੇ ਵੀ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲੀਆਂ ਸਗੋਂ ਉਹ ਆਪਣੀ ਪਹੁੰਚ ਸਦਕਾ ਸੱਤਾ ਦੇ ਉੱਚੇ ਅਹੁਦਿਆਂ ਦਾ ਅਨੰਦ ਮਾਣਦੇ ਰਹੇ, ਇਸ ਦੌਰਾਨ ਸਰਕਾਰ ਭਾਵੇਂ ਕਿਸੇ ਵੀ ਸਿਆਸੀ ਦਲ ਦੀ ਰਹੀ ਹੋਵੇ।
ਸਬੰਧਤ ਖ਼ਬਰ:
ਮਨਜਿੰਦਰ ਸਿੰਘ ਸਿਰਸਾ ਨੇ ਲਿਖਤੀ ਬਿਆਨ ਵਿੱਚ ਸਿੱਖ ਨਸਲਕੁਸ਼ੀ 1984 ਨੂੰ “ਦੰਗੇ” ਗਰਦਾਨਿਆ …